Breaking NewsD5 specialNewsPress ReleasePunjab

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ 22 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ

ਧਾਰਮਿਕ ਪ੍ਰੀਖਿਆ ਦਾ ਮੰਤਵ ਨੌਜੁਆਨੀ ਨੂੰ ਸਿੱਖ ਰਹਿਣੀ ਵਿਚ ਪ੍ਰਪੱਕ ਕਰਨਾ- ਬੀਬੀ ਜਗੀਰ ਕੌਰ

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਸ਼ਨ 2019-20 ਦੀ ਧਾਰਮਿਕ ਪ੍ਰੀਖਿਆ ਦੇ 990 ਵਿਦਿਆਰਥੀਆਂ ਨੂੰ ਅੱਜ 22 ਲੱਖ ਰੁਪਏ ਦੇ ਕਰੀਬ ਵਜ਼ੀਫ਼ਾ ਰਾਸ਼ੀ ਵੰਡੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਗਏ ਵਜ਼ੀਫ਼ਾ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਬੱਚੇ ਅਤੇ ਨੌਜੁਆਨ ਕੌਮ ਦਾ ਭਵਿੱਖ ਹਨ ਅਤੇ ਇਨ੍ਹਾਂ ਦਾ ਧਰਮ ਪ੍ਰਤੀ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਜੇਕਰ ਇਹ ਸਿੱਖੀ ਦੀਆਂ ਕਦਰਾਂ-ਕੀਮਤਾਂ ਅਤੇ ਸਿੱਖ-ਸੱਭਿਆਚਾਰ ਤੋਂ ਜਾਣੂ ਹੋਣਗੇ ਤਾਂ ਨਿਰਸੰਦੇਹ ਕੌਮ ਦੀ ਚੜ੍ਹਦੀ ਕਲਾ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸੇ ਤਹਿਤ ਹੀ ਬੀਤੇ ਲੰਮੇ ਅਰਸੇ ਤੋਂ ਧਾਰਮਿਕ ਪ੍ਰੀਖਿਆ ਆਯੋਜਿਤ ਕੀਤੀ ਜਾਂਦੀ ਹੈ, ਜਿਸ ਵਿਚ ਹਰ ਸਾਲ ਸਕੂਲਾਂ, ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਹਿੱਸਾ ਲੈਂਦੇ ਹਨ।

ਪੰਡਿਤ ਦੀ ਇਕੱਲੀ ਕੁੜੀ ਨਾਲ ਬੰਦ ਕਮਰੇ ‘ਚ ਵੀਡੀਓ ਵਾਇਰਲ ||

ਇਸ ਵਾਰ ਵੀ 50 ਹਜ਼ਾਰ ਦੇ ਲਗਭਗ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 990 ਵਿਦਿਆਰਥੀਆਂ ਨੇ ਵਜ਼ੀਫ਼ਾ ਪ੍ਰਾਪਤ ਕੀਤਾ, ਜਦਕਿ 17 ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਉਂਦਿਆਂ ਮੈਰਿਟ ਵਿਚ ਸਥਾਨ ਬਣਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਭਵਿੱਖ ਦੀਆਂ ਪੀੜ੍ਹੀਆਂ ਦਾ ਸਿੱਖ ਰਹਿਣੀ ਵਿਚ ਪ੍ਰਪੱਕ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਸ਼੍ਰੋਮਣੀ ਕਮੇਟੀ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਰਾਹੀਂ ਸਿੱਖੀ ਸਿਧਾਂਤਾਂ ਅਤੇ ਇਤਿਹਾਸ ਨਾਲ ਜੋੜ ਰਹੀ ਹੈ। ਬੀਬੀ ਜਗੀਰ ਕੌਰ ਨੇ ਧਾਰਮਿਕ ਪ੍ਰੀਖਿਆ ਦੌਰਾਨ ਮੈਰਿਟ ਵਿਚ ਸਥਾਨ ਹਾਸਲ ਕਰਨ ਵਾਲੇ ਅਤੇ ਵਜ਼ੀਫ਼ਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਇਸੇ ਤਰ੍ਹਾਂ ਸਿੱਖ ਧਰਮ ਦੀ ਜਾਣਕਾਰੀ ਹਾਸਲ ਕਰਨ ਲਈ ਰੁਚਿਤ ਰਹਿਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਧਾਰਮਿਕ ਪ੍ਰੀਖਿਆ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

BREAKING-ਜੈਪਾਲ ਭੁੱਲਰ ਦੇ ਐਂਨਕਾਉਂਟਰ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ

ਵਜ਼ੀਫ਼ਾ ਵੰਡ ਸਮਾਰੋਹ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅੰਤ੍ਰਿੰਗ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ ਚੂੰਘਾ, ਸ. ਸਤਵਿੰਦਰ ਸਿੰਘ ਟੌਹੜਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਅਜਮੇਰ ਸਿੰਘ ਖੇੜਾ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਧਾਰਮਿਕ ਪ੍ਰੀਖਿਆ ਦੇ ਇੰਚਾਰਜ ਪ੍ਰੋਫੈਸਰ ਸੁਖਦੇਵ ਸਿੰਘ, ਸ. ਕਰਤਾਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਬੀਬੀ ਹਰਪ੍ਰੀਤ ਕੌਰ, ਭਾਈ ਵਰਿਆਮ ਸਿੰਘ, ਪ੍ਰਿੰ: ਸਰਵਨ ਸਿੰਘ ਤੁਗਲਵਾਲ, ਮੈਨੇਜਰ ਸ. ਨਰਿੰਦਰ ਸਿੰਘ ਆਦਿ ਮੌਜੂਦ ਸਨ।

ਕਾਂਗਰਸੀ ਲੀਡਰ ਦਾ ਕਾਰਾ!ਧਰਨੇ ਚੋਂ ਕੱਢ-ਕੱਢ ਕੁੱਟੇ ਆਗੂ,ਪੁਲਿਸ ਸਾਹਮਣੇ ਚੱਲੀਆਂ ਡਾਂਗਾਂ ਤੇ ਇੱਟਾਂ ||

ਧਾਰਮਿਕ ਪ੍ਰੀਖਿਆ ’ਚ ਪਹਿਲੇ ਤਿੰਨ ਸਥਾਨ ਗ੍ਰਹਿਣ ਕਰਨ ਵਾਲੇ 17 ਵਿਦਿਆਰਥੀਆਂ ਨੂੰ ਦਿੱਤੇ ਵਿਸ਼ੇਸ਼ ਇਨਾਮ
ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਰਾਹੀਂ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਸੈਸ਼ਨ 2019-20 ਵਿਚ ਚਾਰ ਦਰਜ਼ਿਆਂ ਦੇ 17 ਵਿਦਿਆਰਥੀਆਂ ਨੇ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ’ਤੇ ਰਹਿ ਕੇ ਮੈਰਿਟ ਵਿਚ ਸਥਾਨ ਗ੍ਰਹਿਣ ਕੀਤਾ, ਜਿਨ੍ਹਾਂ ਨੂੰ ਕ੍ਰਮਵਾਰ 5100, 4100 ਤੇ 3100 ਰੁਪਏ ਦੀ ਵਿਸ਼ੇਸ਼ ਇਨਾਮੀ ਰਾਸ਼ੀ ਦੇ ਕੇ ਬੀਬੀ ਜਗੀਰ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਪਹਿਲੇ ਦਰਜੇ ਵਿਚ ਪਹਿਲਾ ਸਥਾਨ ਗੁਰੂ ਅਰਜਨ ਦੇਵ ਪਬਲਿਕ ਸਕੂਲ ਬਾਰਠ ਸਾਹਿਬ ਪਠਾਨਕੋਟ ਦੀ ਵਿਦਿਆਰਥਣ ਨਵਪ੍ਰੀਤ ਕੌਰ, ਦੂਜਾ ਸਥਾਨ ਬਾਬਾ ਦੀਵਾਨ ਸਿੰਘ ਮਾਡਲ ਸਕੂਲ ਰਾਏਪੁਰ ਅਰਾਈਆਂ ਕਪੂਰਥਲਾ ਦੀ ਸਨਮੀਤ ਕੌਰ ਅਤੇ ਤੀਜਾ ਸਥਾਨ ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਦੀ ਪਲਕਪ੍ਰੀਤ ਕੌਰ ਨੇ ਹਾਸਲ ਕੀਤਾ।

80-80 ਸਾਲ ਦੇ ਬਾਬੇ ਜੇਲ੍ਹਾਂ ’ਚ ਬੰਦ,ਫੇਰ ਕਿਸਾਨਾਂ ਨੇ ਪਾ ਲਿਆ ਡੀਸੀ ਦਫ਼ਤਰ ਨੂੰ ਘੇਰਾ!ਗੁੱਸੇ ’ਚ ਲਾਲ ਹੋਏ ਕਿਸਾਨ

ਇਸੇ ਤਰ੍ਹਾਂ ਦੂਜੇ ਦਰਜੇ ਵਿਚ ਪਹਿਲਾ ਸਥਾਨ ਗੁਰੂ ਨਾਨਕ ਦੇਵ ਪਬਲਿਕ ਸਕੂਲ ਬਸੀਆ ਲੁਧਿਆਣਾ ਦੀ ਰਮਨਜੋਤ ਕੌਰ, ਦੂਜਾ ਸਥਾਨ ਗੁਰੂ ਨਾਨਕ ਕਿੰਡਰਗਾਰਟਨ ਸਕੂਲ ਕਾਲਾ ਅਫਗਾਨਾ ਗੁਰਦਾਸਪੁਰ ਦੇ ਜਸਕਰਨਦੀਪ ਸਿੰਘ ਅਤੇ ਫਿਰਕਤ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਬਰਨਾਲਾ ਦੀ ਅਸ਼ਨਦੀਪ ਕੌਰ ਜਦਕਿ ਤੀਜਾ ਸਥਾਨ ਗੁਰੂ ਅਰਜਨ ਦੇਵ ਕਾਲਜੀਏਟ ਸਕੂਲ ਚੌਹਲਾ ਸਾਹਿਬ ਤਰਨ ਤਾਰਨ ਦੇ ਗੁਰਵਿੰਦਰ ਸਿੰਘ ਨੇ ਪ੍ਰਾਪਤ ਕੀਤਾ। ਤੀਸਰੇ ਦਰਜੇ ਵਿਚ ਪਹਿਲਾ ਸਥਾਨ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਗੁਰਦਾਸਪੁਰ ਦੀ ਮਨਦੀਪ ਕੌਰ, ਦੂਜਾ ਸਥਾਨ ਇਸੇ ਕਾਲਜ ਦੀ ਲਵਜੋਤ ਕੌਰ ਤੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਗੁਰਦਾਸਪੁਰ ਦੀ ਲਵਲੀਨ ਕੌਰ ਅਤੇ ਤੀਜਾ ਸਥਾਨ ਬਾਬਾ ਆਇਆ ਰਿਆੜਕੀ ਤੁਗਲਵਾਲਾ ਦੀ ਸ਼ੁਭਪ੍ਰੀਤ ਕੌਰ, ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਦੀ ਨਵਪ੍ਰੀਤ ਕੌਰ ਤੇ ਖਾਲਸਾ ਕਾਲਜ ਗੜ੍ਹਦੀਵਾਲਾ ਹੁਸ਼ਿਆਰਪੁਰ ਦੀ ਮਨਦੀਪ ਕੌਰ ਨੇ ਹਾਸਲ ਕੀਤਾ। ਚੌਥੇ ਦਰਜੇ ਵਿੱਚੋਂ ਪਹਿਲਾ ਸਥਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਮਨਪ੍ਰੀਤ ਕੌਰ, ਦੂਜਾ ਸਥਾਨ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਦੀ ਸੁਖਬੀਰ ਕੌਰ ਅਤੇ ਤੀਜਾ ਸਥਾਨ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਤੇ ਗੁਰੂ ਨਾਨਕ ਕਾਲਜ ਲੜਕੀਆਂ ਸ੍ਰੀ ਮੁਕਤਸਰ ਸਾਹਿਬ ਦੀ ਕਿਰਨਬੀਰ ਕੌਰ ਨੇ ਪ੍ਰਾਪਤ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button