Breaking NewsD5 specialNewsPress ReleasePunjab

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ।

Kisan Andolan Punjab : ਲਓ ਫੇਰ ਘੇਰ ਲਿਆ MLA! ਅੱਜ ਤਾਂ ਵਾਲੀ ਹੀ ਮਾੜੀ ਹੋਈ! ਕਹਿੰਦਾ ਅੱਗੇ ਤੋਂ ਨਹੀਂ ਆਉਂਦਾ ਪਿੰਡ

ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ। ਕੌਮ ਨੂੰ ਇਨ੍ਹਾਂ ਦੀ ਦੇਣ ’ਤੇ ਮਾਣ ਹੈ ਅਤੇ ਸਦਾ ਰਹੇਗਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸ਼ਖ਼ਸੀਅਤਾਂ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਉਣ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਵਿੱਚ ਗੁਰੂ ਪਿਆਰ ਅਤੇ ਸਮਰਪਣ ਭਾਵਨਾ ਸੰਗਤ ਲਈ ਪ੍ਰੇਰਨਾ ਸਰੋਤ ਹੈ। ਭਾਈ ਮੱਖਣ ਸ਼ਾਹ ਲੁਬਾਣਾ ਗੁਰੂ ਭਰੋਸੇ ਦੀ ਉੱਘੜਵੀਂ ਮਸਾਲ ਹਨ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਕੁਰਬਾਨੀ ਦੀ ਸਿਖਰਲੀ ਉਦਾਹਰਨ।

JallianWala Bagh Opening : ਲਓ ਅੱਜ ਤਾਂ ਪ੍ਰਧਾਨ ਮੰਤਰੀ ਹੀ ਘੇਰ ਲਿਆ ! ਮਾਹੌਲ ਗਰਮ! D5 Channel Punjabi

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸਿੱਖ ਇਤਿਹਾਸ ਦੀਆਂ ਅਜਿਹੀਆਂ ਸ਼ਖ਼ਸੀਅਤਾਂ ਤੋਂ ਆਪਣੇ ਬੱਚਿਆਂ ਨੂੰ ਜਾਣੂ ਕਰਵਾਉਣ ਦਾ ਫਰਜ਼ ਨਿਭਾਉਣ ਤਾਂ ਜੋ ਉਨ੍ਹਾਂ ਅੰਦਰ ਸਿੱਖੀ ਪ੍ਰਤੀ ਪਿਆਰ ਅਤੇ ਦ੍ਰਿੜਤਾ ਬਣੀ ਰਹੇ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਵੀ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਪ੍ਰਧਾਨ ਸ. ਬਲਦੇਵ ਸਿੰਘ ਅਤੇ ਸਾਬਕਾ ਪ੍ਰਧਾਨ ਸ. ਰਘਬੀਰ ਸਿੰਘ ਬੱਬੀ ਨੇ ਸ਼੍ਰੋਮਣੀ ਕਮੇਟੀ ਦਾ ਸਮਾਗਮ ਕਰਨ ਲਈ ਧੰਨਵਾਦ ਕੀਤਾ।

Kisan Andolan Punjab : ਕਿਸਨ ‘ਤੇ ਪੁਲਿਸ ਆਹਮੋ-ਸਾਹਮਣੇ || D5 Channel Punjabi

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਵੱਲੋਂ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

Punjab Politics : Fateh Jang Bajwa ਦਾ Sidhu ਦੇ ਨਾਲ ਚੱਲ ਰਹੇ ਵਿਧਾਇਕਾਂ ਤੇ ਵੱਡਾ ਬਿਆਨ |D5 Channel Punjabi

ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਪਾਲ ਸਿੰਘ ਜੱਲ੍ਹਾ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਖਜਾਨਚੀ ਸ. ਗਰੀਬ ਸਿੰਘ ਕਾਲੀ, ਮੀਤ ਪ੍ਰਧਾਨ ਸ. ਪ੍ਰਭਜੀਤ ਸਿੰਘ ਰੋਕੀ, ਸ. ਅਮਰੀਕ ਸਿੰਘ ਮੋਰਥਲੀ, ਸ. ਅਰਸ਼ਦੀਪ ਸਿੰਘ ਪਿਹੋਵਾ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਿਮਰਜੀਤ ਸਿੰਘ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button