Breaking NewsD5 specialNewsPress ReleasePunjabTop News

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਰਾਗੀ ਜੱਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ।

ਚੜੂਨੀ ਦੀ ਖੱਟਰ ਸਰਕਾਰ ਨੂੰ ਚੇਤਾਵਨੀ, ਜੇ ਕਿਸਾਨ ਅੜ ਗਏ ਤਾਂ ਕਰਾਂਗੇ ਆਹ ਹਾਲ !D5 Channel Punjabi

ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਬਾ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ। ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸੁਖਬੀਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਦਰਸ਼ਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button