Breaking NewsD5 specialNewsPress ReleasePunjab

ਸ਼੍ਰੋਮਣੀ ਕਮੇਟੀ ਵੱਲੋਂ ਯੂ.ਪੀ. ਦੇ ਪਿੰਡ ਸਾਦੁਲਾਪੁਰ ਬਾਂਗਰ ਵਿਖੇ ਗੁਰਮਤਿ ਸਮਾਗਮ ਆਯੋਜਿਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 40 ਬੱਚਿਆਂ ਨੂੰ ਸਜਾਈਆਂ ਦਸਤਾਰਾਂ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ.ਪੀ. ਦੇ ਪਿੰਡ ਸਾਦੁਲਾਪੁਰ ਬਾਂਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਯੂ.ਪੀ. ਦੇ ਜ਼ਿਲ੍ਹਾ ਮੇਰਠ ’ਚ ਇਹ ਇਕਲੌਤਾ ਪਿੰਡ ਹੈ ਜਿਥੇ ਗੁਜਰ ਸਿੱਖ ਵੱਸਦੇ ਹਨ। ਇਥੇ ਕਰੀਬ 200 ਸਾਲਾਂ ਤੋਂ ਸਿੱਖ ਰਹਿੰਦੇ ਆ ਰਹੇ ਹਨ ਜਿਨ੍ਹਾਂ ਨੇ ਸਿੱਖੀ ਸਰੂਪ ਨੂੰ ਪੂਰਨ ਤੌਰ ’ਤੇ ਸੰਭਾਲ ਕੇ ਰੱਖਿਆ ਹੋਇਆ ਹੈ। ਇਸ ਪਿੰਡ ਵਿਚ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਹਾਪੜ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ 40 ਤੋਂ ਵੱਧ ਬੱਚਿਆਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਸਤਾਰਾਂ ਸਜਾਈਆਂ ਗਈਆਂ ਅਤੇ ਸਿੱਖੀ ਸਰੂਪ ਸੰਭਾਲਣ ਲਈ ਉਨ੍ਹਾਂ ਨਗਰ ਵਾਸੀਆਂ ਦੀ ਸ਼ਲਾਘਾ ਕੀਤੀ।

ਪਾਰਲੀਮੈਂਟ ਚੋਂ ਕਿਸਾਨਾਂ ਲਈ ਵੱਡੀ ਖ਼ਬਰ, ਕਾਨੂੰਨਾਂ ‘ਤੇ ਪਿੱਛੇ ਖੜਕੀ!ਢੀਂਡਸਾ ਛੱਡੂ ਰਾਜਨੀਤੀ|| DChannel Punjabi

ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਸਿੱਖੀ ਦਾ ਮਹਾਨ ਵਿਰਸਾ ਅਤੇ ਸਾਬਤ ਸੂਰਤ ਦਿੱਖ ਹੀ ਕੌਮ ਦੀ ਨਿਰਾਲੀ ਪਛਾਣ ਹੈ ਅਤੇ ਤਸੱਲੀ ਵਾਲੀ ਗੱਲ ਹੈ ਕਿ ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਵਿਚ ਪੈਂਦੇ ਪਿੰਡ ਸਾਦੁਲਾਪੁਰ ਨੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜ ਕੇ ਰੱਖਿਆ ਹੈ। ਉਨ੍ਹਾਂ ਆਖਿਆ ਕਿ ਅੱਜ ਸਿੱਖ ਪੂਰੀ ਦੁਨੀਆਂ ਅੰਦਰ ਵਸੇ ਹੋਏ ਹਨ ਅਤੇ ਵਕਾਰੀ ਅਹੁਦਿਆਂ ’ਤੇ ਵੀ ਬੇਠੇ ਹਨ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਮਿਸ਼ਨ ਹਾਪੜ ਵੱਲੋਂ ਸੂਬੇ ਅੰਦਰ ਨਿਭਾਈਆਂ ਜਾ ਰਹੀਆਂ ਧਰਮ ਪ੍ਰਚਾਰ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਸਮਾਗਮਾਂ ਦੀ ਲੜੀ ਜਾਰੀ ਰੱਖਣ ਲਈ ਕਿਹਾ। ਸਮਾਗਮ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।

ਹਰਸਿਮਰਤ ਨੂੰ ਬੋਲਣਾ ਬਿੱਟੂ ਨੂੰ ਪਿਆ ਮਹਿੰਗਾ, ਸੁਖਬੀਰ ਬਾਦਲ ਨੇ ਲਿਆ ਵੱਡਾ ਐਕਸ਼ਨ! D5 Channel Punjabi

ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਬਾਬਾ ਸੁਰਿੰਦਰ ਸਿੰਘ ਕਾਰਸੇਵਾ ਦਿੱਲੀ ਵਾਲੇ, ਸ. ਮਨਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਮੇਰਠ, ਬੀਬੀ ਕਮਲੇਸ਼ ਕੌਰ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਸ਼ਾਹਜਹਾਨਪੁਰ, ਸ. ਰਣਜੀਤ ਸਿੰਘ ਨਿੱਜੀ ਸਹਾਇਕ, ਸ. ਸੁਰਿੰਦਰਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਦਿੱਲੀ, ਸ. ਬਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੜ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button