Breaking NewsD5 specialNewsPress ReleasePunjab

ਸ਼੍ਰੋਮਣੀ ਕਮੇਟੀ ਵੱਲੋਂ ਲੜਕੀਆਂ ਦੀ ਖੇਡ ਅਕੈਡਮੀ ’ਚ ਦਾਖਲੇ ਸਬੰਧੀ ਮੁੜ ਟਰਾਇਲ

ਚਾਹਵਾਨ ਬੱਚੇ 15 ਤੇ 16 ਅਪ੍ਰੈਲ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪੁੱਜਣ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੜਕੀਆਂ ਲਈ ਸਥਾਪਿਤ ਕੀਤੀ ਜਾ ਰਹੀ ਖੇਡ ਅਕੈਡਮੀ ਲਈ ਪਿਛਲੇ ਦਿਨੀਂ 13, 14 ਮਾਰਚ 2021 ਨੂੰ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਬੱਚਿਆਂ ਦੇ ਟਰਾਇਲਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤਾ ਗਿਆ ਸੀ। ਇਸ ਸਬੰਧੀ ਸ. ਤੇਜਿੰਦਰ ਸਿੰਘ ਪੱਡਾ ਮੀਤ ਸਕੱਤਰ ਖੇਡਾਂ ਨੇ ਜਾਣਕਾਰੀ ਦੇਂਦਿਆ ਦੱਸਿਆ ਕਿ ਇਸ ਮੌਕੇ ਟਰਾਇਲਾਂ ਸਮੇਂ ਬੱਚਿਆਂ ਨੇ ਸ਼ਮੂਲੀਅਤ ਕੀਤੀ ਸੀ, ਜਿਸ ਵਿਚ ਹਾਕੀ, ਬਾਸਕਟਬਾਲ ਅਤੇ ਐਥਲੈਟਿਕਸ ਲਈ ਟਰਾਇਲ ਦੇਣ ਪੁੱਜੀਆਂ ਲੜਕੀਆਂ ਵਿਚ ਭਾਰੀ ਉਤਸ਼ਾਹ ਸੀ।

ਸਿੰਘੂ ਬਾਰਡਰ ਦੀ ਸਟੇਜ ‘ਤੇ ਚੜ੍ਹਿਆ ਬਾਦਲਾਂ ਦਾ ਬੰਦਾ !ਫਿਰ ਪੈ ਗਿਆ ਸਟੇਜ ‘ਤੇ ਗਾਹ, ਖੋਹ ਲਿਆ ਹੱਥ ਚੋਂ ਮਾਇਕ !

ਪਰੰਤੂ ਸਕੂਲਾਂ ਵਿਚ ਪੇਪਰ ਚੱਲ ਰਹੇ ਹੋਣ ਕਾਰਨ ਬਹੁਤੇ ਖਿਡਾਰੀ ਟਰਾਇਲ ਨਹੀਂ ਦੇ ਸਕੇ ਸਨ। ਉਨ੍ਹਾਂ ਕਿਹਾ ਕਿ ਜੋ ਖਿਡਾਰੀ ਉਸ ਸਮੇਂ ਟਰਾਇਲ ਦੇਣ ਨਹੀਂ ਪੁੱਜ ਸਕੇ ਸਨ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਲਈ 15-16 ਅਪ੍ਰੈਲ 2021 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਦੀ ਗਰਾਊਂਡ, ਵਿਖੇ ਮੁੜ ਟਰਾਇਲ ਰੱਖੇ ਗਏ ਹਨ। ਚਾਹਵਾਨ ਬੱਚੇ ਟਰਾਇਲ ਦੇਣ ਲਈ ਸਵੇਰੇ 8:00 ਵਜੇ ਦੋ ਫੋਟੋਆਂ, ਪਾਸ ਕੀਤੀ ਯੋਗਤਾ ਅਤੇ ਜਨਮ ਤਾਰੀਖ ਦਾ ਸਰਟੀਫਿਕੇਟ ਨਾਲ ਲੈ ਕੇ ਉਕਤ ਸਥਾਨ ’ਤੇ ਪੁੱਜਣ।

ਹੁਣੇ-ਹੁਣੇ ਆਈ ਮੁਖਤਾਰ ਅੰਸਾਰੀ ਨਾਲ ਜੁੜੀ ਵੱਡੀ ਖ਼ਬਰਪੂਰਾ ਸ਼ਹਿਰ ਹੋਇਆ ਸੀਲ!

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਲੜਕੀਆਂ ਦੀ ਅਕੈਡਮੀ ਲਈ ਸਲਾਹਕਾਰ ਵਜੋਂ ਵੱਖ-ਵੱਖ ਖੇਡਾਂ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੱਲਾਂ ਮਾਰਨ ਵਾਲੀਆਂ ਖਿਡਾਰਨਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਹਰ ਸਾਲ ਸਕੂਲਾਂ ਕਾਲਜਾਂ ਦੀਆਂ ਖ਼ਾਲਸਈ ਖੇਡਾਂ ਕਰਵਾਈਆਂ ਜਾਂਦੀਆਂ ਹਨ, ਉਥੇ ਹੀ ਹੁਣ ਲੜਕੀਆਂ ਲਈ ਵੱਖਰਾ ਡਾਇਰੈਕਟੋਰੇਟ ਖੇਡਾਂ ਸਥਾਪਤ ਕਰਕੇ ਅਕੈਡਮੀ ਬਣਾਈ ਜਾ ਰਹੀ ਹੈ, ਤਾਂ ਜੋ ਹੁਨਰਮੰਦ ਲੜਕੀਆਂ ਖੇਡਾਂ ਦੇ ਖੇਤਰ ਵਿਚ ਅੱਗੇ ਵੱਧ ਸਕਣ। ਸ਼੍ਰੋਮਣੀ ਕਮੇਟੀ ਵੱਲੋਂ ਲੜਕੀਆਂ ਦੀ ਖੇਡ ਅਕੈਡਮੀ ਲਈ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਅਤੇ ਚੰਗੇ ਕੋਚਾਂ ਦੁਆਰਾ ਖੇਡ ਸਿਖਲਾਈ ਦਿੱਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button