Breaking NewsD5 specialNewsPress ReleasePunjabTop News

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸਿਰਮਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਲਿਆ।

CM ਚੰਨੀ ਦੇ ਹਲਕੇ ‘ਚ ਦਿੱਲੀ ਤੋ ਪਈ ਵੱਡੀ ਰੇਡ! ਮਿਲਿਆ ਝਟਕਾ! ਖੁਸ਼ ਹੋਇਆ ਕੇਜਰੀਵਾਲ || D5 Channel Punjabi

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਆਪਣੇ ਕੁਝ ਸਾਥੀ ਸਿੰਘਾਂ ਨਾਲ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਦਾ ਡੱਟ ਕੇ ਮੁਕਾਬਲਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਧਰਮ ਅਸਥਾਨਾਂ ਦੀ ਰਾਖੀ ਲਈ ਬਾਬਾ ਗੁਰਬਖਸ਼ ਸਿੰਘ ਜੀ ਦੁਆਰਾ ਕੀਤੀ ਗਈ ਸ਼ਹਾਦਤ ਤੋਂ ਸੰਗਤਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।

ਬੇਅਬਦੀ ਮਾਮਲੇ ਨੂੰ ਲੈ ਦੇ SIT ਮੁੱਖੀ ਆਈ. ਜੀ. ਪਰਮਾਰ ਦਾ ਵੱਡਾ ਬਿਆਨ || D5 Channel Punjabi

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਕੱਤਰ ਸਿੰਘ, ਸ. ਸੁਖਬੀਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸ. ਜਸਪਾਲ ਸਿੰਘ ਢੱਡੇ ਸਮੇਤ ਸੰਗਤਾਂ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button