Press ReleasePunjabTop News

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਕਾਨੂੰਨੀ ਲੜਾਈ ਤੇਜ਼ ਕਰਨ ਦਾ ਫੈਸਲਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਾਨੂੰਨੀ ਮਾਹਿਰਾਂ ਨਾਲ ਕੀਤੀ ਬੈਠਕ

ਵੱਖ-ਵੱਖ ਕਾਨੂੰਨੀ ਪਹਿਲੂਆਂ ਦੇ ਮੱਦੇਨਜ਼ਰ ਸਿੱਖ ਬੰਦੀਆਂ ਦੀ ਰਿਹਾਈ ਲਈ ਕਰਾਂਗੇ ਯਤਨ- ਐਡਵੋਕੇਟ ਧਾਮੀ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਅਤੇ ਰਾਜਸੀ ਪਹੁੰਚ ਦੀ ਨੀਤੀ ਦੇ ਨਾਲ-ਨਾਲ ਕਾਨੂੰਨੀ ਲੜਾਈ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ’ਚ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਸੇਵਾ ਮੁਕਤ ਸਿੱਖ ਜੱਜਾਂ ਅਤੇ ਸੀਨੀਅਰ ਵਕੀਲਾਂ ਨਾਲ ਵਿਸ਼ੇਸ਼ ਬੈਠਕ ਮਗਰੋਂ ਪੈ੍ਰੱਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਮਲਾ ਕੌਮ ਦਾ ਸਭ ਤੋਂ ਅਹਿਮ ਮਾਮਲਾ ਹੈ, ਕਿਉਂਕਿ ਸਜ਼ਾਵਾਂ ਪੂਰੀਆਂ ਕਰਨ ਬਾਅਦ ਵੀ ਸਿੱਖ ਬੰਦੀਆਂ ਨੂੰ ਛੱਡਿਆ ਨਹੀਂ ਜਾ ਰਿਹਾ ਹੈ। ਇਸ ਸਬੰਧ ਵਿਚ ਕਾਨੂੰਨੀ ਮਾਹਿਰਾਂ ਨੇ ਬੈਠਕ ਦੌਰਾਨ ਅਹਿਮ ਸੁਝਾਅ ਦਿੱਤੇ ਹਨ, ਜਿਸ ਤਹਿਤ ਕਾਨੂੰਨੀ ਲੜਾਈ ਅੱਗੇ ਵਧਾਈ ਜਾਵੇਗੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਭਾਵੇਂ ਪਹਿਲਾਂ ਹੀ ਬੰਦੀ ਸਿੰਘਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ, ਪਰ ਹੁਣ ਵੱਖ-ਵੱਖ ਕਾਨੂੰਨੀ ਪਹਿਲੂਆਂ ਦੇ ਮੱਦੇਨਜ਼ਰ ਸਮੂਹਕ ਤੌਰ ’ਤੇ ਸਿੱਖ ਬੰਦੀਆਂ ਦਾ ਕੇਸ ਰੱਖਿਆ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦੀ ਇਕੱਤਰਤਾ ’ਚ ਬਿਹਤਰੀਨ ਸੁਝਾਅ ਪ੍ਰਾਪਤ ਹੋਏ ਹਨ ਅਤੇ ਆਉਂਦੇ ਦਿਨਾਂ ਵਿਚ ਇਕੱਤਰਤਾ ਮੁੜ ਬੁਲਾਈ ਜਾਵੇਗੀ।

Khanna News : ਪੇਟੀਆਂ ‘ਚੋਂ ਮਿਲੀ ਅਜੀਬ ਚੀਜ਼, ਮਚਿਆ ਹੜਕੰਪ, ਲੋਕ ਹੋਏ ਇਕੱਠੇ | D5 Channel Punjabi

ਉਨ੍ਹਾਂ ਇਹ ਵੀ ਦੱਸਿਆ ਕਿ ਲੰਮੇ ਅਰਸੇ ਤੋਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਤੋਂ ਇਲਾਵਾ ਮੌਜੂਦਾ ਸਮਿਆਂ ਦੌਰਾਨ ਕਈ ਕੇਸਾਂ ’ਚ ਫਸਾਏ ਗਏ ਸਿੱਖ ਨੌਜੁਆਨਾਂ ਨੂੰ ਛੁਡਾਉਣ ਲਈ ਵੀ ਯਤਨ ਕੀਤੇ ਜਾਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਬੰਦੀ ਸਿੰਘਾਂ ਦੇ ਵਿਰੋਧ ਵਿਚ ਭੁਗਤ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਬੰਦੀ ਸਿੰਘਾਂ ਨਾਲ ਹਮਦਰਦੀ ਰੱਖਦੀ ਹੁੰਦੀ ਤਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਇਕ ਆਦੇਸ਼ ’ਤੇ ਬਾਹਰ ਆ ਸਕਦੇ ਹਨ। ਏਨਾ ਹੀ ਨਹੀਂ ਸ੍ਰੀ ਅਰਵਿੰਦ ਕੇਜਰੀਵਾਲ ਦੇ ਕੋਲ ਉਹ (ਐਡਵੋਕੇਟ ਧਾਮੀ) ਖੁਦ ਵਫ਼ਦ ਲੈ ਕੇ ਪੁੱਜੇ ਸਨ, ਪਰ ਉਸ ਨੇ ਮਿਲਣਾ ਵੀ ਮੁਨਾਸਿਬ ਨਹੀਂ ਸਮਝਿਆ। ਦੂਸਰੇ ਪਾਸੇ ਕਾਂਗਰਸ ਦੇ ਆਗੂਆਂ ਵੱਲੋਂ ਵੀ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਬੰਦੀਆਂ ਦਾ ਮਾਮਲਾ ਹਾਲਾਤਾਂ ’ਚੋਂ ਨਿਕਲੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਹ ਗੱਲ ਸਰਕਾਰਾਂ ਨੂੰ ਸਮਝਣੀ ਚਾਹੀਦੀ ਹੈ।

ਮੂਸੇਵਾਲਾ ਦਾ ਕਤਲ ਮਾਮਲਾ, ‘ਆਪ’ ਵਿਧਾਇਕ ਕੋਲੋ ਮਿਲੇ ਹਥਿਆਰ! ਕੈਪਟਨ ਨੇ ਖੇਡਿਆ ਨਵਾਂ ਸਿਆਸੀ ਦਾਅ D5 Channel Punjabi

ਐਡਵੋਕੇਟ ਧਾਮੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਕੀਤੀ ਗਈ ਬੈਠਕ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਕੁਲਵੰਤ ਸਿੰਘ ਮੰਨਣ, ਸ. ਚਰਨਜੀਤ ਸਿੰਘ ਕਾਲੇਵਾਲ, ਵੱਖ-ਵੱਖ ਸੇਵਾ ਮੁਕਤ ਜੱਜਾਂ ਤੋਂ ਇਲਾਵਾ ਸੀਨੀਅਰ ਐਡਵੋਕੇਟ ਸ. ਜੀਐਸ ਬੱਲ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਸੀਨੀਅਰ ਐਡਵੋਕੇਟ ਗੁਰਿੰਦਰ ਸਿੰਘ ਪੁਨੀਆਂ, ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ, ਐਡਵੋਕੇਟ ਪਰਮਜੀਤ ਸਿੰਘ ਥਿਆੜਾ, ਐਡਵੋਕੇਟ ਨਵਕਿਰਨ ਸਿੰਘ, ਐਡਵੋਕੇਟ ਪੁਨੀਤ ਕੌਰ ਸੇਖੋਂ, ਐਡਵੋਕੇਟ ਪਰਮਜੀਤ ਸਿੰਘ ਬਰਾੜ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਐਡਵੋਕੇਟ ਅਮਰ ਸਿੰਘ ਚਾਹਲ, ਐਡਵੋਕੇਟ ਬਲਜਿੰਦਰ ਸਿੰਘ ਸੋਢੀ, ਐਡਵੋਕੇਟ ਬੀਐਸ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਲਖਵੀਰ ਸਿੰਘ ਆਦਿ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button