Breaking NewsD5 specialNewsPress ReleasePunjabTop News

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ ਮੁਲਤਵੀ

ਅੰਮ੍ਰਿਤਸਰ: ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਕਰਵਾਏ ਜਾਂਦੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ ਜੋ 28 ਤੇ 29 ਜਨਵਰੀ 2022 ਨੂੰ ਕਰਵਾਈ ਜਾਣੀ ਸੀ, ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਪ੍ਰੀਖਿਆ ਲਈ ਜਾਂਦੀ ਹੈ, ਜੋ ਇਸ ਵਾਰ 28-29 ਜਨਵਰੀ ਨੂੰ ਹੋਣੀ ਸੀ।

Canada News : ਕੈਨੇਡਾ ‘ਚ 4 ਪੰਜਾਬੀਆਂ ਨੇ ਪਾਈ ਪੁਲਿਸ ਨੂੰ ਭਾਜੜ | D5 Channel Punjabi

ਪਰੰਤੂ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ/ਕਾਲਜ ਬੰਦ ਕਰ ਦਿੱਤੇ ਗਏ ਹਨ। ਅਜਿਹੇ ਹਲਾਤਾਂ ਕਰਕੇ ਸਕੂਲਾਂ/ਕਾਲਜਾਂ ਵਿੱਚ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਪ੍ਰੀਖਿਆ ਕਰਵਾਉਣੀ ਅਸੰਭਵ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਪੱਤਰ-ਵਿਹਾਰ ਕੋਰਸ ਦੀ ਪ੍ਰੀਖਿਆ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਜਦੋਂ ਸਕੂਲ/ਕਾਲਜ ਖੁੱਲਣ ਸਬੰਧੀ ਨਵੇਂ ਆਦੇਸ਼ ਆਉਣਗੇ ਤਾਂ ਪ੍ਰੀਖਿਆ ਦੀਆਂ ਅਗਲੀਆਂ ਤਾਰੀਕਾਂ ਸਬੰਧੀ ਸੂਚਿਤ ਕਰ ਦਿੱਤਾ ਜਾਵੇਗਾ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button