Breaking NewsD5 specialNewsPress Release

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ  : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ 75 ਸਕੂਲ ਅਤੇ ਕਾਲਜਾਂ ਦੇ 350 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਤਿੰਨ ਵਰਗ ਬਣਾਏ ਗਏ ਸਨ, ਜਿਸ ਵਿਚ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਪਹਿਲਾ ਵਰਗ, ਨੌਵੀਂ ਤੋਂ ਬਾਰ੍ਹਵੀਂ ਤੱਕ ਦੂਸਰਾ ਵਰਗ ਅਤੇ ਗ੍ਰੈਜੂਏਸ਼ਨ ਪੱਧਰ ਦੇ ਵਿਦਿਆਰਥੀਆਂ ਦਾ ਤੀਸਰਾ ਵਰਗ ਬਣਾਇਆ ਗਿਆ ਸੀ। ਵਿਦਿਆਰਥੀਆਂ ਨੂੰ ਦਿੱਤੇ ਗਏ ਵਿਸ਼ਿਆਂ ਵਿਚ ਦਰਸ਼ਨੀ ਸਿੰਘਣੀ ਦੀ ਤਸਵੀਰ, ਸਿੱਖ ਸਾਜ਼ ਰਬਾਬ/ਦਿਲਰੁਬਾ, ਲੰਗਰ ਸੇਵਾ ਦਾ ਦ੍ਰਿਸ਼, ਸ. ਸ਼ਾਮ ਸਿੰਘ ਅਟਾਰੀ, ਬਾਬਾ ਬਘੇਲ ਸਿੰਘ, ਭਗਤ ਪੂਰਨ ਸਿੰਘ, ਭਾਈ ਲਛਮਣ ਸਿੰਘ ਧਾਰੋਵਾਲੀ, ਸ. ਤੇਜਾ ਸਿੰਘ ਸਮੁੰਦਰੀ ਹਾਲ ਅਤੇ ਗੁਰੂ ਕੇ ਬਾਗ ਦੇ ਮੋਰਚੇ ਨੂੰ ਦਰਸਾਉਂਦੇ ਦ੍ਰਿਸ਼ ਸ਼ਾਮਲ ਸਨ।

SHO ਨੇ ਡਿਪਟੀ ਮੇਅਰ ਦੇ ਮਾਰਿਆ ਸੀ ਥੱਪੜ, ਪਿਆ ਮਹਿੰਗਾ, ਵੱਡੀ ਕਾਰਵਾਈ D5 Channel Punjabi

ਪੇਂਟਿੰਗ ਮੁਕਾਬਲਿਆਂ ਵਿਚ ਜੱਜਮੈਂਟ ਲਈ ਸ. ਹਰਦੀਪ ਸਿੰਘ, ਸ. ਜਸਪਾਲ ਸਿੰਘ ਤੇ ਸ. ਮਨਦੀਪ ਸਿੰਘ ਨੇ ਸੇਵਾ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਹਰ ਸਾਲ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਤਹਿਤ ਇਸ ਪੇਂਟਿੰਗ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਗਟਾਵਾ ਕਰਦਿਆਂ ਸਿੱਖ ਸਰੋਕਾਰਾਂ ਨਾਲ ਸਬੰਧਤ ਤਸਵੀਰਾਂ ਬਣਾਈਆਂ ਹਨ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਅਤੇ ਆਉਣ-ਜਾਣ ਦਾ ਕਿਰਾਇਆ ਵੀ ਦਿੱਤਾ ਜਾਵੇਗਾ।

ਲਓ ਕੈਪਟਨ ਛੱਡੂ ਕਾਂਗਰਸ, ਨਵਜੋਤ ਸਿੱਧੂ ਦਾ ਜਵਾਬ! D5 Channel Punjabi

ਇਸੇ ਦੌਰਾਨ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 27 ਸਤੰਬਰ ਨੂੰ ਹੋਣ ਵਾਲਾ ਲਿਖਤੀ ਇਮਤਿਹਾਨ ਹੁਣ 1 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸੁਪਰਵਾਈਜ਼ਰ ਸ. ਕਾਬਲ ਸਿੰਘ, ਡਾ. ਰਣਜੀਤ ਕੌਰ ਪੰਨਵਾਂ, ਡਾ. ਸਿਮਰਨਜੀਤ ਕੌਰ, ਡਾ. ਹਰਪ੍ਰੀਤ  ਕੌਰ , ਬੀਬੀ ਗੁਰਮੀਤ  ਕੌਰ , ਬੀਬੀ ਕਿਰਨਦੀਪ ਕੌਰ, ਸ. ਅਰਮਨਜੀਤ ਸਿੰਘ, ਸ. ਸੁਰਜੀਤ ਸਿੰਘ ਰਾਣਾ, ਸ. ਜਸਪਾਲ ਸਿੰਘ ਆਦਿ ਹਾਜ਼ਰ ਸਨ। ਇਨ੍ਹਾਂ ਮੁਕਾਬਲਿਆਂ ਦੌਰਾਨ ਅੱਵਲ ਆਏ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਸਨਮਾਨਿਤ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button