Breaking NewsD5 specialNewsPress ReleasePunjab

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ 13 ਹਜ਼ਾਰ ਲੀਟਰ ਦੀ ਸਮਰੱਥਾ ਵਾਲਾ ਆਕਸੀਜਨ ਪਲਾਂਟ ਸਥਾਪਤ

ਆਕਸੀਜਨ ਪਲਾਂਟ ਲਗਾਉਣ ਨਾਲ ਸ਼੍ਰੋਮਣੀ ਕਮੇਟੀ ਦੇ ਹਸਪਤਾਲ ਸਵੈ ਨਿਰਭਰ ਹੋ ਕੇ ਦੇਣਗੇ ਸਿਹਤ ਸੇਵਾਵਾਂ- ਬੀਬੀ ਜਗੀਰ ਕੌਰ
ਕੋਰੋਨਾ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਸਿਹਤ ਕਰਮੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲ੍ਹਾ ਵਿਖੇ 13 ਹਜ਼ਾਰ ਲੀਟਰ ਦੀ ਸਮਰੱਥਾ ਵਾਲਾ ਆਕਸੀਜਨ ਪਲਾਂਟ ਸਥਾਪਤ ਕੀਤਾ ਹੈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤਾ ਗਿਆ। ਇਸ ਆਕਸੀਜਨ ਪਲਾਂਟ ਨਾਲ ਸ਼੍ਰੋਮਣੀ ਕਮੇਟੀ ਦੇ ਹਸਪਤਾਲ ਆਕਸੀਜਨ ਲਈ ਸਵੈ-ਨਿਰਭਰ ਹੋ ਕੇ ਸਿਹਤ ਸੇਵਾਵਾਂ ਪ੍ਰਦਾਨ ਕਰ ਸਕਣਗੇ। ਪਲਾਂਟ ਦਾ ਉਦਘਾਟਨ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਦੇਸ਼ ਭਰ ਵਿਚ ਆਕਸੀਜਨ ਦੀ ਪੈਦਾ ਹੋਈ ਕਿੱਲਤ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਆਪਣਾ ਆਕਸੀਜਨ ਪਲਾਂਟ ਲਗਾਉਣ ਦਾ ਫੈਸਲਾ ਕੀਤਾ ਸੀ, ਜਿਸ ਨੂੰ ਅੱਜ ਕਾਰਜਸ਼ੀਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਭਵਿੱਖ ਵਿਚ ਆਕਸੀਜਨ ਦੀ ਪੂਰਤੀ ਲਈ ਲਗਾਤਾਰ ਯਤਨਾਂ ਮਗਰੋਂ ਪਲਾਂਟ ਦਾ ਕਾਰਜਸ਼ੀਲ ਹੋਣਾ ਮਰੀਜ਼ਾਂ ਲਈ ਲਾਹੇਵੰਦਾ ਸਾਬਤ ਹੋਵੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾਂ ਹੀ ਮਾਨਵਤਾ ਦੀ ਭਲਾਈ ਲਈ ਤੱਤਪਰ ਰਹਿੰਦੀ ਹੈ ਅਤੇ ਕੋਰੋਨਾ ਦੇ ਪ੍ਰਕੋਪ ਦੌਰਾਨ ਵੀ ਇਸ ਨੇ ਵੱਡੀਆਂ ਸੇਵਾਵਾਂ ਨਿਭਾਈਆਂ ਹਨ। ਜਿਥੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੂੰ ਮੁਕੰੰਮਲ ਤੌਰ ’ਤੇ ਕੋਰੋਨਾ ਮਰੀਜ਼ਾਂ ਲਈ ਰਾਖਵਾਂ ਕੀਤਾ ਗਿਆ ਸੀ ਉਥੇ ਹੀ ਪੂਰੇ ਪੰਜਾਬ ਦੇ ਨਾਲ-ਨਾਲ ਹਰਿਆਣਾ ਤੇ ਮੁੰਬਈ ਵਿਖੇ ਆਰਜੀ ਤੌਰ ’ਤੇ ਕੋਰੋਨਾ ਵਾਰਡ ਬਣਾ ਕੇ ਵੀ ਮੁਫਤ ਸਿਹਤ ਸੇਵਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕਿ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨਾ ਆਵੇ ਪਰ ਫਿਰ ਵੀ ਭਵਿੱਖੀ ਚਿੰਤਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਆਕਸੀਜਨ ਪਲਾਂਟ ਦੀ ਸਮਰੱਥਾ ਬਾਰੇ ਦੱਸਿਆ ਕਿ ਇਸ ਵਿਚ ਹਰ ਸਮੇਂ 13 ਹਜ਼ਾਰ ਲੀਟਰ ਆਕਸੀਜਨ ਦਾ ਸਟਾਕ ਜਮ੍ਹਾ ਰਹੇਗਾ ਅਤੇ ਇਸ ਦੇ ਨਾਲ ਹੀ 100 ਵੈਂਟੀਲੇਟਰ ਵੀ ਹਰ ਸਮੇਂ ਤਿਆਰ ਰਹਿਣਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੋਰੋਨਾ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸੇਵਾਵਾਂ ਨਿਭਾਉਣ ਵਾਲੇ ਮੈਡੀਕਲ ਸਟਾਫ ਨੂੰ ਸਨਮਾਨਿਤ ਕੀਤਾ। ਉਨ੍ਹਾਂ ਸੇਵਾਵਾਂ ਨਿਭਾਉਣ ਵਾਲੇ ਸਟਾਫ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਕਟ ਸਮੇਂ ਵਿਚ ਮਾਨਵਤਾ ਦੀ ਬਾਂਹ ਫੜਣ ਨਾਲ ਸ਼੍ਰੋਮਣੀ ਕਮੇਟੀ ਦੀਆਂ ਸਿਹਤ ਸੇਵਾਵਾਂ ਦੀ ਦੁਨੀਆਂ ਭਰ ਵਿਚ ਸ਼ਲਾਘਾ ਹੋਈ ਹੈ। ਉਨ੍ਹਾਂ ਕਿਹਾ ਕਿ ਜਿਸ ਸਮਰਪਿਤ ਭਾਵਨਾ ਨਾਲ ਕੋਰੋਨਾ ਸਮੇਂ ਸ਼੍ਰੋਮਣੀ ਕਮੇਟੀ ਦੇ ਸਿਹਤ ਅਮਲੇ ਨੇ ਸੇਵਾ ਨਿਭਾਈ ਹੈ ਉਸ ਨਾਲ ਕੋਰੋਨਾ ਮਰੀਜ਼ਾਂ ਦਾ ਮਨੋਬੱਲ ਹੋਇਆ ਅਤੇ ਉਹ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਕੁਲਦੀਪ ਸਿੰਘ ਨੱਸੂਪੁਰ, ਸ. ਜੋਧ ਸਿੰਘ ਸਮਰਾ, ਸ. ਸੁਖਵਰਸ਼ ਸਿੰਘ ਪੰਨੂੰ, ਸ. ਸੁੱਖਾ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵੀ.ਸੀ. ਡਾ. ਦਲਜੀਤ ਸਿੰਘ ਸੰਧੂ, ਡਾਇਰੈਕਟਰ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉਪਲ, ਐਡੀਸ਼ਨਲ ਸਕੱਤਰ ਅਤੇ ਡੀਨ ਡਾ. ਏ.ਪੀ.ਸਿੰਘ, ਡੀਨ ਅਕੈਡਮਿਕ ਡਾ. ਸ਼ੌਕੀਨ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਓਐਸਡੀ. ਡਾ. ਸੁਖਬੀਰ ਸਿੰਘ, ਡਾ. ਪੰਕਜ ਆਦਿ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button