Breaking NewsD5 specialInternationalNewsPress ReleasePunjabTop News

ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਯੂ.ਐਸ. ਐਬੰਸੀ ਦੇ ਡਾਇਰੈਕਟਰ ਅਤੇ ਡਿਪਲੋਮੈਸੀ ਅਫ਼ਸਰ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ/ਵਾਸ਼ਿੰਗਟਨ : ਉੱਤਰ ਭਾਰਤ ਯੂ.ਐਸ ਐਬੰਸੀ ਦੇ ਡਾਇਰੈਕਟਰ ਮਾਈਕਲ ਰੋਸੇਨਥਲ ਅਤੇ ਡਿਪਲੋਮੈਸੀ ਅਫ਼ਸਰ ਕੈਥਰੀਨ ਫਿਸ਼ਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਬਾਦਲਾਂ ਨੂੰ ਲੱਗਿਆ ਵੱਡਾ ਝਟਕਾ ਸ਼੍ਰੋਮਣੀ ਕਮੇਟੀ ਵੀ ਗਈ ਹੱਥੋਂ? Bhagwant Mann ਦਾ ਵੱਡਾ ਐਲਾਨ| D5 Channel Punjabi

ਸਿੱਖ ਧਰਮ ਦੀ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਮਾਈਕਲ ਰੋਸੇਨਥਲ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਤੇ ਆ ਕੇ ਉਨ੍ਹਾਂ ਨੂੰ ਸ਼ਾਨਦਾਰ ਅਨੁਭਵ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਅਸਥਾਨ ਤੋਂ ਮਿਲੇ ਸਨਮਾਨ ਲਈ ਸੰਸਥਾ ਦੇ ਧੰਨਵਾਦੀ ਹਨ। ਇਸ ਮੌਕੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ, ਇੰਚਾਰਜ ਸ਼ਾਹਬਾਜ਼ ਸਿੰਘ, ਵਧੀਕ ਮੈਨੇਜਰ ਸ. ਸਤਨਾਮ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਹਾਜ਼ਰ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button