Breaking NewsD5 specialNewsPress ReleasePunjabTop News

ਸ਼੍ਰੋਮਣੀ ਕਮੇਟੀ ਵੱਲੋਂ ਸ. ਬਲਜੀਤ ਸਿੰਘ ਦਾਦੂਵਾਲ ਦੇ ਬਿਆਨ ਦੀ ਕਰੜੀ ਆਲੋਚਨਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਬਲਜੀਤ ਸਿੰਘ ਦਾਦੂਵਾਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਦਿੱਤੇ ਗਏ ਬਿਆਨ ਦੀ ਕਰੜੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਕਰਵਾਉਣਾ ਡਾਇਰੈਕਟਰ ਗੁਰਦੁਆਰਾ ਚੋਣਾਂ ਦਾ ਅਧਿਕਾਰ ਹੈ, ਨਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਅਧਿਕਾਰ ਖੇਤਰ।

Punjab Election: Navjot Singh Sidhu ਦਾ ਵੱਡਾ ਸਿਆਸੀ ਧਮਾਕਾ! Bhagwant Mann ਹੋਇਆ ਹੈਰਾਨ| D5Channel Punjabi

ਉਨ੍ਹਾਂ ਕਿਹਾ ਕਿ ਸ. ਦਾਦੂਵਾਲ ਦਿੱਲੀ ਕਮੇਟੀ ਦੇ ਅਹੁਦੇਦਾਰ ਚੁਣਨ ਮੌਕੇ ਵਾਪਰੇ ਘਟਨਾਕਰਮ ਨਾਲ ਜੋੜ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਸਿਰਫ਼ ਸੁਰਖੀਆਂ ਬਟੋਰਨ ਲਈ ਮੰਗ ਰਹੇ ਹਨ। ਉਹ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਦਾ ਅਕਸ ਖਰਾਬ ਕਰਨ ਦਾ ਯਤਨ ਕਰ ਰਹੇ ਹਨ, ਪਰ ਸੰਗਤਾਂ ਦਾਦੂਵਾਲ ਦੀ ਅਸਲੀਅਤ ਜਾਣਦੀਆਂ ਹਨ।

Punjab Election : Congress ‘ਚ ਪਿਆ ਖਿਲਾਰਾ, Dhindsa-Captain ਆਹਮੋ-ਸਾਹਮਣੇ | D5 Channel Punjabi

ਸ. ਰਮਦਾਸ ਨੇ ਕਿਹਾ ਕਿ ਸਭ ਨੂੰ ਪਤਾ ਹੈ ਕਿ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਸਰਨਾ ਭਾਰਾਵਾਂ ਅਤੇ ਸ. ਮਨਜੀਤ ਸਿੰਘ ਜੀ.ਕੇ. ਤੇ ਉਨ੍ਹਾਂ ਦੇ ਹਮਾਇਤੀਆਂ ਨੇ ਹੁਲੜਬਾਜ਼ੀ ਕੀਤੀ ਹੈ, ਪਰ ਸ. ਦਾਦੂਵਾਲ ਵਰਗੇ ਲੋਕ ਆਪਣੀ ਆਦਤ ਤੋਂ ਮਜ਼ਬੂਰ ਹੁੰਦਿਆਂ ਬੇਤੁਕੇ ਬਿਆਨ ਦੇ ਰਹੇ ਹਨ। ਉਨ੍ਹਾਂ ਸ. ਦਾਦੂਵਾਲ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਆਪਣੇ ਦਾਇਰੇ ਵਿਚ ਰਹਿਣ ਅਤੇ ਕੌਮ ਨੂੰ ਗੁੰੰਮਰਾਹ ਕਰਨ ਤੋਂ ਬਾਜ਼ ਆਉਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button