Breaking NewsD5 specialNewsPress ReleasePunjab

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਲਈ ਵਿਦੇਸ਼ਾਂ ’ਚ ਪ੍ਰਿੰਟਿੰਗ ਪ੍ਰੈੱਸਾਂ ਸਥਾਪਿਤ ਕਰੇਗੀ- ਬੀਬੀ ਜਗੀਰ ਕੌਰ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਤਿੰਨ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ

ਸ. ਸੰਦੀਪ ਸਿੰਘ ਧਾਲੀਵਾਲ, ਸ਼ਹੀਦ ਭਾਈ ਈਸ਼ਰ ਸਿੰਘ ਤੇ ਜਥੇਦਾਰ ਅਮਰ ਸਿੰਘ ਦੀਆਂ ਕੇਂਦਰੀ ਸਿੱਖ ਅਜਾਇਬਘਰ ’ਚ ਲੱਗਣਗੀਆਂ ਤਸਵੀਰਾਂ

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਦੀ ਮੰਗ ਨੂੰ ਵੇਖਦਿਆਂ ਵਿਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਲਈ ਪ੍ਰਿੰਟਿੰਗ ਪ੍ਰੈੱਸਾਂ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇਸ਼ ਅੰਦਰ ਵੱਖ-ਵੱਖ ਸੂਬਿਆਂ ਵਿਚ ਲੋੜ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੜਕੀ ਮਾਰਗ ਰਾਹੀਂ ਸਤਿਕਾਰ ਸਹਿਤ ਆਪ ਪਹੁੰਚਾਉਣ ਦਾ ਪ੍ਰਬੰਧ ਕਰੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਦੀ ਸੰਗਤ ਵੱਲੋਂ ਗੁਰਦੁਆਰਾ ਸਾਹਿਬਾਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਵਿਦੇਸ਼ਾਂ ਵਿਚ ਪ੍ਰੈੱਸਾਂ ਸਥਾਪਿਤ ਕੀਤੀਆਂ ਜਾਣਗੀਆਂ।

ਜਥੇਬੰਦੀਆਂ ਨੇ ਘੇਰਿਆ Gurdas Maan, Maan ਨੇ ਲਿਆ ਪੁੱਠਾ ਪੰਗਾ ਹੁਣ ਹੋਵੇਗੀ ਵੱਡੀ ਕਾਰਵਾਈ? || D5 Channel Punjabi

ਉਨ੍ਹਾਂ ਦੱਸਿਆ ਕਿ ਇਹ ਫੈਸਲਾ ਅੰਤ੍ਰਿੰਗ ਕਮੇਟੀ ਨੇ ਲੰਮੀ ਵਿਚਾਰ ਮਗਰੋਂ ਲਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿਦੇਸ਼ਾਂ ’ਚ ਪਾਵਨ ਸਰੂਪ ਭੇਜਣ ਸਮੇਂ ਆਉਂਦੀਆਂ ਮੁਸ਼ਕਲਾਂ ਕਾਰਨ ਸ਼੍ਰੋਮਣੀ ਕਮੇਟੀ ਦੀ ਨਿਗਰਾਨੀ ਵਿਚ ਵੱਖ-ਵੱਖ ਦੇਸ਼ਾਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾਵੇਗੀ। ਅਮਰੀਕਾ ਅਤੇ ਕੈਨੇਡਾ ਦੇ ਨਾਲ-ਨਾਲ ਯੂਰਪ ਅਤੇ ਆਸਟ੍ਰੇਲੀਆ ਜਾਂ ਨਿਊਜੀਲੈਂਡ ਵਿਚ ਪ੍ਰਿੰਟਿੰਗ ਪ੍ਰੈੱਸਾਂ ਲਗਾਈਆਂ ਜਾਣਗੀਆਂ। ਇਸ ਕਾਰਜ ਲਈ ਸਥਾਨਕ ਪੱਧਰ ’ਤੇ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦਾ ਸਹਿਯੋਗ ਲਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਿਹੜੇ ਦੇਸ਼ ਵਿਚ ਵੀ ਪ੍ਰਿੰਟਿੰਗ ਪ੍ਰੈੱਸ ਲਗਾਈ ਜਾਵੇਗੀ, ਉਥੋਂ ਅੱਗੇ ਨੇੜਲੇ ਦੇਸ਼ਾਂ ਵਿਚ ਸੜਕੀ ਮਾਰਗ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੋੜ ਵਾਲੀ ਥਾਂ ’ਤੇ ਭੇਜੀ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਜਰਾਤ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਲਈ 100 ਪਾਵਨ ਸਰੂਪਾਂ ਦੀ ਪੁੱਜੀ ਮੰਗ ਵੀ ਪ੍ਰਵਾਨ ਕਰ ਲਈ ਗਈ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਿਸ਼ੇਸ਼ ਬੱਸ ਰਾਹੀਂ ਆਪ ਪਾਵਨ ਸਰੂਪ ਗੁਜਰਾਤ ਪਹੁੰਚਾਏਗੀ।

Kisan Bill 2020 :ਕਿਸਾਨਾਂ ਨੇ ਫਿਰ ਘੇਰ ਲਿਆ Sukhbir Badal, ਅੱਜ ਤਾਂ ਖੋਹ ਲਏ ਝੰਡੇ || D5 Channel Punjabi

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਤਿੰਨ ਗ੍ਰੰਥੀ ਸਿੰਘ ਨਿਯੁਕਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਬਣਾਈ ਗਈ ਸਬ-ਕਮੇਟੀ ਵੱਲੋਂ ਵਿਧੀ ਵਿਧਾਨ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਰਾਜਦੀਪ ਸਿੰਘ ਤੇ ਭਾਈ ਸੁਲਤਾਨ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸ਼ਾਮਲ ਭਾਈ ਬਲਜੀਤ ਸਿੰਘ ਦੇ ਨਾਵਾਂ ਦੀ ਸਿਫਾਰਸ਼ ਕੀਤੀ ਸੀ, ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕੀਤਾ ਹੈ। ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਦਾ ਸੇਵਾ ਸੰਭਾਲ ਸਮਾਗਮ 26 ਅਗਸਤ ਨੂੰ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੀਤੇ ਸਮੇਂ ਅਮਰੀਕਾ ਵਿਚ ਡਿਊਟੀ ਦੌਰਾਨ ਸ਼ਹੀਦ ਹੋਏ ਸਿੱਖ ਪੁਲਿਸ ਅਫ਼ਸਰ ਸ. ਸੰਦੀਪ ਸਿੰਘ ਧਾਲੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।

Afghanistan ਦੇ ਤਾਜ਼ਾ ਹਾਲਾਤਾਂ ਬਾਰੇ ਵੱਡੀ ਖ਼ਬਰ , Afghani Sikh ਦੇ ਵੱਡੇ ਖੁਲਾਸੇ || D5 Channel Punjabi

ਉਨ੍ਹਾਂ ਦੱਸਿਆ ਕਿ ਸ. ਸੰਦੀਪ ਸਿੰਘ ਦੇ ਨਗਰ ਵਿਚ ਯਾਦਗਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ 10 ਲੱਖ ਰੁਪਏ ਦਿੱੱਤੇ ਜਾ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ. ਸੰਦੀਪ ਸਿੰਘ ਨੇ ਅਮਰੀਕਾ ਪੁਲਿਸ ਵਿਚ ਦਸਤਾਰ ਸਮੇਤ ਡਿਊਟੀ ਕਰਨ ਲਈ ਕਰੀਬ 6 ਸਾਲ ਲੜਾਈ ਲੜੀ ਸੀ, ਜਿਸ ਕਰਕੇ ਸਿੱਖਾਂ ਨੂੰ ਸੇਵਾ ਦੌਰਾਨ ਦਸਤਾਰ ਦੀ ਛੋਟ ਮਿਲੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਈਸ਼ਰ ਸਿੰਘ ਅਤੇ ਜਥੇਦਾਰ ਅਮਰ ਸਿੰਘ ਧਾਲੀਵਾਲ ਬੇਟ ਦੀਆਂ ਤਸਵੀਰਾਂ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਗੇ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਦੀ ਭੇਟਾ 9500 ਰੁਪਏ ਕਰ ਦਿੱਤੀ ਗਈ ਹੈ।

Punjab Congress Rift : Sidhu ਦੇ ਸਲਾਹਕਾਰ ਦਾ Captain ‘ਤੇ ਵਾਰ ! Sidhu ਨੇ ਸੱਦੀ ਹੰਗਾਮੀ ਮੀਟਿੰਗ !

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਸੰਗਤ ਨੂੰ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਬੰਧ ਵਿਚ ਜਲਦ ਹਰੀ ਝੰਡੀ ਦੇਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਕੇਂਦਰ ਸਰਕਾਰ ਨੂੰ ਪੱਤਰ ਲਿਖੇ ਜਾ ਚੁੱਕੇ ਹਨ। ਉਨ੍ਹਾਂ ਆਖਿਆ ਕਿ ਕੋਰੋਨਾ ਕਰਕੇ ਬੰਦ ਹੋਇਆ ਲਾਂਘਾ ਤੁਰੰਤ ਖੋਲ੍ਹਣਾ ਚਾਹੀਦਾ ਹੈ ਅਤੇ ਖ਼ਾਸਕਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਸਮਾਉਣ ਦਿਹਾੜੇ ਤੋਂ ਪਹਿਲਾਂ ਪਹਿਲਾਂ ਇਸ ਦਾ ਫੈਸਲਾ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਫ਼ਗਾਨਿਸਤਾਨ ਵਿਚ ਮੌਜੂਦਾ ਹਾਲਾਤਾਂ ਕਰਕੇ ਭੈਅ ਭੀਤ ਸਿੱਖਾਂ ਨੂੰ ਭਾਰਤ ਲਿਆਉਣ ਦੀ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ।

Faridkot News : ਸਰਕਾਰ ਦਾ ਵੱਡਾ ਫੈਸਲਾ, Punjab ਦੇ ਇਸ ਸ਼ਹਿਰ ਦੀ ਬਦਲੇਗੀ ਨੁਹਾਰ, ਦੁਨੀਆ ਦੇ ਨਕਸ਼ੇ ‘ਤੇ ਚਮਕੇਗਾ ਨਾਮ

ਉਨ੍ਹਾਂ ਕਿਹਾ ਕਿ ਜਿਹੜੇ ਵੀ ਸਿੱਖ ਭਾਰਤ ਆਉਣਗੇ ਉਨ੍ਹਾਂ ਦੇ ਰਹਿਣ ਅਤੇ ਰੁਜ਼ਗਾਰ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਪਿਤਾ ਭਾਈ ਇੰਦਰਜੀਤ ਸਿੰਘ ਖਾਲਸਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ੋਕ ਮਤਾ ਪੜ੍ਹਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ ਗਈ।

Kisan Bill 2020 : ਹੁਣ ਨਹੀਂ ਦੱਬਦੇ ਕਿਸਾਨ, ਮਿਲੀ ਨਵੀਂ ਤਾਕਤ, ਵੱਡਾ ਐਲਾਨ, ਜਿੱਤ ਪੱਕੀ || D5 Channel Punjabi

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਬਲਦੇਵ ਸਿੰਘ ਚੂੰਘਾਂ, ਸ. ਅਜਮੇਰ ਸਿੰਘ ਖੇੜਾ, ਸ. ਭੁਪਿੰਦਰ ਸਿੰਘ ਭਲਵਾਨ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਦਰਸ਼ਨ ਸਿੰਘ ਸ਼ੇਰ ਖਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਹਰਭਜਨ ਸਿੰਘ ਮਸਾਣਾਂ, ਸ. ਮਿੱਠੂ ਸਿੰਘ ਕਾਹਨੇਕੇ, ਸ. ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ ਹਾਜ਼ਰ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button