Breaking NewsD5 specialNewsPress ReleasePunjabTop News

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ Dhami ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਦੇ ਮਾਮਲੇ ਨੂੰ ਲੈ ਕੇ ਬਣਾਈ ਕਮੇਟੀ

ਅੰਮ੍ਰਿਤਸਰ: ਪਿਛਲੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰੋਵਰ ਵਿੱਚ ਗੁਰਬਾਣੀ ਦਾ ਗੁਟਕਾ ਸਾਹਿਬ ਸੁੱਟਣ ਅਤੇ ਇੱਕ ਹੋਰ ਵਿਅਕਤੀ ਵੱਲੋਂ ਜੰਗਲਾਂ ਟੱਪ ਕੇ ਬੇਅਦਬੀ ਕਰਨ ਦੀ ਕੀਤੀ ਕੋਸ਼ਿਸ਼ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਮੇਟੀ ਦੇ ਗਠਨ ਨੂੰ ਲੈ ਕੇ ਦਫ਼ਤਰੀ ਆਦੇਸ਼ ਵੀ ਜਾਰੀ ਕੀਤੇ ਹਨ।

Chess ਦੀ ਖਿਡਾਰਣ Malika Handa ਨੇ Pargat Singh ’ਤੇ ਲਗਾਏ ਇਲਜ਼ਾਮ | Video Viral | D5 Channel Punjabi

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਉੱਘੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੂੰ ਇਸ ਕਮੇਟੀ ਦੇ ਕੋਆਰਡੀਨੇਟਰ ਲਗਾਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button