Press ReleaseBreaking NewsD5 specialNewsPoliticsTop News

ਸਕੂਲੀ ਵਿਦਿਆਰਥੀਆਂ ਨੂੰ ਵੱਖ ਵੱਖ ਸਕੀਮਾਂ ਹੇਠ ਵਜੀਫਾ ਯਕੀਨੀ ਬਣਾਉਣ ਦੇ ਵਾਸਤੇ ਆਧਾਰ ਕਾਰਡ ਬਣਾਉਣ ਤੇ ਬਾਇਓਮੈਟ੍ਰਿਕ ਅਪਡੇਸ਼ਨ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲੀ ਵਿਦਿਆਰਥੀਆਂ ਨੂੰ ਵੱਖ ਵੱਖ ਸਕੀਮਾਂ ਹੇਠ ਸਮੇਂ ਸਿਰ ਵਜੀਫ਼ਾ ਯਕੀਨੀ ਬਣਾਉਣ ਦੇ ਵਾਸਤੇ ਬੱਚਿਆਂ ਦੇ ਆਧਾਰ ਕਾਰਡ ਬਨਾਉਣ ਦੇ ਨਾਲ ਨਾਲ ਬਾਇਓਮੈਟ੍ਰਿਕ ਅਪਡੇਸ਼ਨ ਲਈ ਵੀ ਹੁਕਮ ਜਾਰੀ ਕੀਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਵਿਦਿਆਰਥੀਆਂ ਦੇ ਆਧਾਰ ਕਾਰਡਾਂ ਸਬੰਧੀ ਪ੍ਰਾਇਮਰੀ ਸਕੂਲਾਂ ਦਾ ਰੋਸਟਰ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਅਤੇ ਮਿਡਲ, ਹਾਈ ਤੇ ਸੀਨੀਅਰ ਸਕੈਂਡਰੀ ਲਈ ਰੋਸਟਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਵੱਲੋਂ ਤਿਆਰ ਕੀਤਾ ਜਾਵੇਗਾ।

ਵੱਡੇ ਕਿਸਾਨ ਲੀਡਰ ਨੇ ਠੋਕੀ ਕੇਂਦਰ ਦੀ ਮੰਜੀ ! ਅੰਬਾਨੀ-ਅਡਾਨੀ ਵੀ ਦਿੱਤੇ ਲਪੇਟ! ਭਾਜਪਾ ਨੂੰ ਛਿੜੀ ਕੰਬਣੀ !

ਬੁਲਾਰੇ ਅਨੁਸਾਰ ਵਿਦਿਆਰਥੀਆਂ ਦੀਆਂ ਵੱਖ ਵੱਖ ਵਜੀਫ਼ਾ ਸਕੀਮਾਂ ਲਈ ਆਧਾਰ ਕਾਰਡ ਹੋਣਾ ਜ਼ਰੂਰੀ ਹੈ। ਇਸ ਕਰਕੇ 5 ਤੋਂ 15 ਸਾਲ ਉਮਰ ਤੱਕ ਦੇ ਜਿਨ੍ਹਾਂ ਵਿਦਿਆਰਥੀਆਂ ਦੇ ਅਧਾਰ ਕਾਰਡ ਨਹੀਂ ਬਣੇ ਹਨ, ਉਨ੍ਹਾਂ ਦੇ ਆਧਾਰ ਕਾਰਡ ਬਨਾਉਣ ਲਈ ਨਿਰਦੇਸ਼ ਜਾਰੀ ਕੀਤੇੇ ਗਏ ਹਨ। ਇਸ ਦੇ ਨਾਲ ਹੀ ਜਿਨ੍ਹਾਂ ਵਿਦਿਆਰਥੀਆਂ ਦੇ ਆਧਾਰ ਕਾਰਡ ਬਣੇ ਹਨ, ਉਨ੍ਹਾਂ ਦੀ ਬਾਇਓਮੈਟ੍ਰਿਕ ਅਪਡੇਸ਼ਨ ਲਈ ਵੀ ਆਖਿਆ ਗਿਆ ਹੈ। ਇਹ ਪ੍ਰਕਿਰਿਆ ਨਵੇਂ ਅਕਾਦਮਿਕ ਸੈਸ਼ਨ ਤੋਂ (ਪਹਿਲੀ ਅਪ੍ਰੈਲ 2021) ਤੋਂ ਆਰੰਭ ਹੋਵੇਗੀ।

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ !ਜੇਲ੍ਹ ਜਾਣਗੇ ਅਕਾਲੀ ਲੀਡਰ ?ਭਾਜਪਾ ਤੇ ਕਾਂਗਰਸ ਹੋਈ ਖੁਸ਼ !

ਆਧਾਰ ਕਾਰਡ ਬਨਾਉਣ ਵਾਸਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ 294 ਆਧਾਰ ਕਿੱਟਾਂ ਅਤੇ ਮਾਨਵੀ ਸ਼ਕਤੀ ਮੁਹਈਆ ਕਰਵਾਏਗਾ ਅਤੇ ਇਹ ਵੱਖ ਵੱਖ ਥਾਵਾਂ ’ਤੇ ਜਾ ਕੇ ਬੱਚਿਆਂ ਦੇ ਆਧਾਰ ਕਾਰਡ ਬਨਾਉਣਗੇ। ਇਸ ਦੇ ਵਾਸਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸਕੂਲ ਮੁਖੀਆਂ ਵੱਲੋਂ ਸਹਿਯੋਗ ਦਿੱਤਾ ਜਾਵੇਗਾ। ਆਧਾਰ ਬਾਇਓਮੈਟਿ੍ਰਕ ਅਪਡੇਸ਼ਨ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਮਿਡਲ, ਫਿਰ ਹਾਈ ਅਤੇ ਉਸ ਤੋਂ ਬਾਅਦ ਸੀਨੀਅਰ ਸਕੈਂਡਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਧਾਰ ਕਾਰਡ ਬਣਨਗੇ। ਵਿਦਿਆਰਥੀਆਂ ਦਾ ਰੋਸਟਰ ਤਿਆਰ ਕਰਦੇ ਸਮੇਂ ਸਕੂਲ ਸਿੱਖਿਆ ਬੋਰਡ ਦੀ ਡੇਟਸ਼ੀਟ ਨੂੰ ਧਿਆਨ ਵਿੱਚ ਰੱਖਣ ਲਈ ਵੀ ਅਧਿਕਾਰੀਆਂ ਨੂੰ ਆਖਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button