ਛੱਤੀਸਗੜ੍ਹ ਦੇ ਬਲਰਾਮਪੁਰ ਜ਼ਿਲ੍ਹੇ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ’ਤੇ ਦੋਸ਼ ਹੈ ਕਿ ਸਕੂਲ ਵਿੱਚ ਬੱਚਿਆਂ ਨੂੰ ਜਬਰ-ਜਨਾਹ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਆਸਾਰਾਮ ਨਾਲ ਜੁੜੀਆਂ ਕਿਤਾਬਾਂ ਵੰਡੀਆਂ ਗਈਆਂ ਸਨ।
ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਬਲਰਾਮਪੁਰ ਜ਼ਿਲ੍ਹੇ ਦੇ ਰਘੁਨਾਥਪੁਰ ਪਿੰਡ ਵਿੱਚ ਸਥਿਤ ਸਵਾਮੀ ਆਤਮਾਨੰਦ ਸਰਕਾਰੀ ਅੰਗਰੇਜ਼ੀ ਮਾਧਿਅਮ ਸਕੂਲ ਦਾ ਹੈ। ਮਾਪਿਆਂ ਮੁਤਾਬਕ, 26 ਅਕਤੂਬਰ ਨੂੰ ਸਕੂਲ ਵਿੱਚ ਆਸਾਰਾਮ ਦੇ ਕੁਝ ਪੈਰੋਕਾਰ ਆਏ ਸਨ, ਜਿਨ੍ਹਾਂ ਨੇ ਬੱਚਿਆਂ ਨੂੰ ਕਿਤਾਬਾਂ ਵੰਡੀਆਂ। ਵਿਦਿਆਰਥੀਆਂ ਨੂੰ ‘ਸੰਸਕਾਰ ਸਰਿਤਾ’, ‘ਵਰਤ ਨਿਯਮ’ ਅਤੇ ‘ਵਸੁਧੈਵ ਕੁਟੁੰਬਕਮ’ ਵਰਗੀਆਂ ਕਿਤਾਬਾਂ ਦਿੱਤੀਆਂ ਗਈਆਂ ਸਨ।
ਜਾਣਕਾਰੀ ਅਨੁਸਾਰ, ਜਦੋਂ ਬੱਚੇ ਇਹ ਕਿਤਾਬਾਂ ਲੈ ਕੇ ਘਰ ਪਹੁੰਚੇ ਤਾਂ ਮਾਪੇ ਇਨ੍ਹਾਂ ਨੂੰ ਦੇਖ ਕੇ ਹੈਰਾਨ ਰਹਿ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਸਿੱਖਿਆ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਮਾਮਲੇ ਵਿੱਚ ਇੱਕ ਵਿਦਿਆਰਥੀ ਦੇ ਪਿਤਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕਿਤਾਬਾਂ ਆਸਾਰਾਮ ਅਤੇ ਉਸ ਦੇ ਪੈਰੋਕਾਰਾਂ ਬਾਰੇ ਜਾਣਕਾਰੀ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਗੰਭੀਰ ਅਪਰਾਧਾਂ ਵਿੱਚ ਜੇਲ੍ਹ ਵਿੱਚ ਹੈ, ਉਸ ਨਾਲ ਜੁੜੀ ਕੋਈ ਵੀ ਸਮੱਗਰੀ ਸਕੂਲਾਂ ਵਿੱਚ ਨਹੀਂ ਵੰਡੀ ਜਾਣੀ ਚਾਹੀਦੀ। ਅਸੀਂ ਇਸ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਪ੍ਰਿੰਸੀਪਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਮਾਮਲਾ ਸਾਹਮਣੇ ਆਉਂਦੇ ਹੀ ਜ਼ਿਲ੍ਹਾ ਸਿੱਖਿਆ ਅਧਿਕਾਰੀ (DEO) ਨਰਿੰਦਰ ਨਿਰਾਪੁਰੇ ਨੇ ਬਲਾਕ ਸਿੱਖਿਆ ਅਧਿਕਾਰੀ ਨੂੰ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ। ਮੁੱਢਲੀ ਜਾਂਚ ਵਿੱਚ ਮਾਮਲਾ ਸਹੀ ਪਾਏ ਜਾਣ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਮਹੇਸ਼ ਪ੍ਰਜਾਪਤੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਅਜੇ ਜਾਰੀ ਹੈ।
ਜ਼ਿਕਰਯੋਗ ਹੈ ਕਿ ਗੁਜਰਾਤ ਦੇ ਗਾਂਧੀਨਗਰ ਦੀ ਇੱਕ ਅਦਾਲਤ ਨੇ ਆਸਾਰਾਮ ਨੂੰ ਸਾਲ 2013 ਦੇ ਜਬਰ-ਜਨਾਹ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ, ਉਹ ਰਾਜਸਥਾਨ ਦੇ ਜੋਧਪੁਰ ਸਥਿਤ ਆਪਣੇ ਆਸ਼ਰਮ ਵਿੱਚ ਇੱਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਵੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.