PunjabTop News

ਸਕੂਲ ਬੱਸ ਹੇਠਾਂ ਆਉਣ ਨਾਲ ਸਰਕਾਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀ ਦੀ ਮੌਤ

ਸਕੂਲ ਬੱਸ ਹੇਠਾਂ ਆਉਣ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਜ਼ਿਲ੍ਹ੍ਹਾ ਬਰਨਾਲਾ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਭੈਣੀ ਫੱਤਾ ਤੋਂ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਲੈ ਕੇ ਸਕੂਲ ਬੱਸ ਆਈ ਸੀ, ਜਦੋ ਬੱਸ ਸਕੂਲ ਅੰਦਰ ਦਾਖ਼ਲ ਹੋਈ ਤਾਂ ਬੱਸ ਹੇਠਾ ਆਉਣ ਕਰਕੇ ਵਾਪਰੇ ਹਾਦਸੇ ਵਿਚ ਸਕੂਲ ਦੇ ਵਿਦਿਆਰਥੀ ਜਗਦੀਪ ਸਿੰਘ ਉਮਰ 17 ਸਾਲ ਦੀ ਮੌਤ ਹੋ ਗਈ ਹੈ।ਮ੍ਰਿਤਕ ਵਿਦਿਆਰਥੀ ਦੇ ਪਿਤਾ ਦੀ ਕੁੱਝ ਸਮਾਂ ਪਹਿਲਾ ਮੌਤ ਹੋ ਗਈ ਸੀ। ਮਿ੍ਰਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਜਗਜੀਤ ਸਿੰਘ ਘੁਮਾਣ ਨੇ ਕਿਹਾ ਕਿ ਪੁਲਿਸ ਨੇ ਸਕੂਲ ਬੱਸ ਨੂੰ ਕਬਜੇ ਵਿਚ ਲੈ ਲਿਆ ਹੈ। ਮ੍ਰਿਤਕ ਵਿਦਿਆਰਥੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button