Breaking NewsD5 specialNewsPress ReleasePunjab

ਸਕੂਲ ਸਿੱਖਿਆ ਦੇ ਖੇਤਰ ਸਿਖਲਾਈ ਅਤੇ ਮਾਰਗਦਰਸ਼ਨ ਦੇ ਮਕਸਦ ਤਹਿਤ ਪ੍ਰਮੁੱਖ ਅਦਾਰਿਆਂ ਨਾਲ ਤਾਲਮੇਲ ਮਜਬੂਤ ਕੀਤਾ ਜਾਵੇਗਾ: ਵਿਜੈ ਇੰਦਰ ਸਿੰਗਲਾ

ਸਕੂਲ ਸਿੱਖਿਆ ਮੰਤਰੀ ਨੇ ਆਈਐਸਬੀ ਮੁਹਾਲੀ ਵੱਲੋਂ ਸਰਕਾਰੀ ਸਕੂਲ ਅਧਿਆਪਕਾਂ ਦੀ ਕਰਵਾਈ ਜਾਣ ਵਾਲੀ ਆਧੁਨਿਕ ਸਿਖਲਾਈ ਦੀ ਕੀਤੀ ਸ਼ੁਰੂਆਤ

ਵਿਜੈ ਇੰਦਰ ਸਿੰਗਲਾ ਨੇ ਨਵੇਂ ਭਰਤੀ ਕੀਤੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਵੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਸਕੂਲ ਸਿੱਖਿਆ ਦੇ ਖੇਤਰ ਵਿਚ ਪਹਿਲਾ ਸਥਾਨ ਕਾਇਮ ਰੱਖਣ ਲਈ ਵਚਨਬੱਧ: ਸਿੰਗਲਾ

ਚੰਡੀਗੜ੍ਹ:ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਨੇ ਸਿਖਲਾਈ ਅਤੇ ਮਾਰਗਦਰਸ਼ਨ ਦੇ  ਮਕਸਦ ਨਾਲ ਸੂਬੇ ਦੇ ਪ੍ਰਮੁੱਖ ਅਦਾਰਿਆਂ ਨਾਲ ਆਪਣਾ ਤਾਲਮੇਲ ਮਜਬੂਤ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਵਿਦਿਅਕ, ਖੇਡਾਂ ਅਤੇ ਸਕਾਲਰਸ਼ਿਪ ਦੇ ਖੇਤਰ ਵਿਚ ਵੀ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਕੈਬਨਿਟ ਮੰਤਰੀ ਸ੍ਰੀ ਸਿੰਗਲਾ ਅੱਜ ਇਥੇ ਇੰਡੀਅਨ ਸਕੂਲ ਆਫ ਬਿਜਨਸ (ਆਈਐਸਬੀ), ਮੁਹਾਲੀ ਵੱਲੋਂ ਸਰਕਾਰੀ ਸਕੂਲ ਅਧਿਆਪਕਾਂ ਦੀ ਆਧੁਨਿਕ ਸਿਖਲਾਈ ਸਬੰਧੀ ਵਰਚੁਅਲ ਲਾਂਚ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਜਲ੍ਹਿਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਪਹੁੰਚੇ ਹੋਏ ਸਨ। ਸ੍ਰੀ ਸਿੰਗਲਾ ਨੇ ਵਰਚੂਅਲ ਪ੍ਰੋਗਰਾਮ ਦੌਰਾਨ ਨਵੇਂ ਭਰਤੀ ਕੀਤੇ 2,527 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਸ਼ੁਰੂਆਤ ਕੀਤੀ।

ਲਓ ਪੁੱਠੀ ਪਈ ਸਾਰੀ ਗੇਮ,ਦੇਖੋ ਕੌਣ ਹੋਵੇਗਾ ਕਾਂਗਰਸ ਦਾ ਪ੍ਰਧਾਨ || D5 Channel Punjabi

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ਅਤੇ ਉਪਰਾਲਿਆਂ ਸਦਕਾ ਪੰਜਾਬ ਪੂਰੇ ਦੇਸ ਵਿੱਚੋਂ ਸਕੂਲ ਸਿੱਖਿਆ ਦੇ ਖੇਤਰ ‘ਚ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਅਤੇ ਅਧਿਆਪਕ, ਅਧਿਕਾਰੀ ਅਤੇ ਸਿੱਖਿਆ ਵਿਭਾਗ ਦਾ ਹੋਰ ਸਟਾਫ ਆਉਣ ਵਾਲੇ ਸਾਲਾਂ ਵਿੱਚ ਵੀ ਪਹਿਲੇ ਸਥਾਨ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੁਸ਼ਕਲ ਸਮੇਂ ਦੌਰਾਨ ਬਹੁਤ ਸਾਰੀਆਂ ਮੁਸਕਲਾਂ ਦੇ ਬਾਵਜੂਦ ਅਧਿਆਪਕਾਂ ਨੇ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਨੂੰ ਯਕੀਨੀ ਬਣਾਇਆ ਹੈ।ਪ੍ਰੋਗਰਾਮ ਦੌਰਾਨ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਆਈਐਸਬੀ ਮੁਹਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਿੱਖਿਆ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਦੇਸ਼ ਦੀ ਇੱਕ ਪ੍ਰਮੁੱਖ ਸੰਸਥਾ ਨੇ ਪਿ੍ਰੰਸੀਪਲਾਂ ਅਤੇ ਸਰਕਾਰੀ ਸਕੂਲ ਮੁਖੀਆਂ ਨੂੰ ਪੇਸੇਵਰ ਸਿਖਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਹਾਇਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਇਸ ਪ੍ਰੋਗਰਾਮ ਨੂੰ ਸੂਬੇ ਦੇ ਸਾਰੇ ਅਧਿਆਪਕਾਂ ਲਈ ਸ਼ੁਰੂ ਕਰੇਗਾ ਕਿਉਂਕਿ ਇਹ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਅਧਿਆਪਨ ਦੇ ਹੁਨਰ ਵਿੱਚ ਵਾਧਾ ਕਰੇਗਾ।

Rahul Gandhi ਦੀ ਵੀਡੀਓ ਵਾਇਰਲ || D5 Channel Punjabi

ਸ੍ਰੀ ਸਿੰਗਲਾ ਨੇ ਦੱਸਿਆ ਕਿ ਭਾਰਤੀ ਇੰਸਟੀਚਿਊਟ ਆਫ ਪਬਲਿਕ ਪਾਲਿਸੀ (ਬੀਆਈਪੀਪੀ) ਨੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਰਾਹੀਂ ਸਿੱਧੇ ਤੌਰ ‘ਤੇ ਭਰਤੀ ਸਰਕਾਰੀ ਹਾਈ ਸਕੂਲਾਂ ਦੇ ਹੈੱਡਮਾਸਟਰਾਂ ਲਈ ‘ਅਗਵਾਈ ਅਤੇ ਪ੍ਰੇਰਣਾ’ ਵਿਸ਼ੇ ‘ਤੇ ਕਈ ਸਿਖਲਾਈ ਵਰਕਸ਼ਾਪਾਂ ਆਯੋਜਿਤ ਕੀਤੀਆਂ। ਉਨ੍ਹਾਂ ਅੱਗੇ ਕਿਹਾ ਕਿ ਇਹ ਵਰਕਸ਼ਾਪਾਂ ਬੀ.ਆਈ.ਪੀ.ਪੀ. ਵੱਲੋਂ ਵਿਭਾਗ ਨਾਲ ਮਿਲ ਕੇ ਸ਼ੁਰੂ ਕੀਤੇ ਇੱਕ ਬਹੁਤ ਵੱਡੇ ਪ੍ਰਾਜੈਕਟ ‘ਪੰਜਾਬ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਾ’ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਇਸ ਕਿਸਮ ਦੀ ਸਿਖਲਾਈ ਵੱਡੇ ਪੱਧਰ ‘ਤੇ ਯੋਜਨਾਬੱਧ ਕੀਤੀ ਗਈ ਹੈ ਅਤੇ ਰਾਸ਼ਟਰੀ ਮਾਧਿਅਮਕ ਸਕੂਲ ਅਭਿਆਨ (ਰਮਸਾ) ਅਧੀਨ 317 ਸਮੇਤ ਕੁੱਲ 152 ਪਿ੍ਰੰਸੀਪਲਾਂ, 672 ਮੁੱਖ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪਹਿਲ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਵਿਭਾਗ ਨੇ ਇੱਕ ਆਨਲਾਈਨ ਸਿਖਲਾਈ ਮਡਿਊਲ ਤਿਆਰ ਕੀਤਾ ਹੈ ਜੋ ਕਿ ਸੂਬੇ ਭਰ ਦੇ 10,000 ਤੋਂ ਵੱਧ ਸਕੂਲ ਮੁਖੀਆਂ, ਪਿ੍ਰੰਸੀਪਲਾਂ, ਲੈਕਚਰਾਰਾਂ, ਬੀਪੀਈਓਜ, ਸੀ.ਐਚ.ਟੀ. ਅਤੇ ਐਚ.ਟੀਜ਼ ਤੱਕ ਪਹੁੰਚ ਲਈ ਉਪਲੱਬਧ ਹੋਵੇਗਾ।

ਦਿੱਲੀ ਤੋਂ ਹੁਣੇ ਆਈ ਵੱਡੀ ਖ਼ਬਰ,ਮੀਟਿੰਗ ਚੋ ਗੁੱਸੇ ‘ਚ ਬਾਹਰ ਆਇਆ ਨਵਜੋਤ ਸਿੱਧੂ || D5 Channel Punjabi

ਇਨ੍ਹਾਂ ਮਡਿਊਲਾਂ ਦੀ ਵਧੇਰੇ ਪਹੁੰਚ ਹੋਣ ਦੇ ਨਾਲ ਨਾਲ ਇਹ ਮਹਾਂਮਾਰੀ ਦੀ ਸਥਿਤੀ ਦੌਰਾਨ ਵਧੇਰੇ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਦਾ ਮੂਲ ਟੀਚਾ ਸਕੂਲ ਪਿ੍ਰੰਸੀਪਲਾਂ ਦੀ ਸਮਰੱਥਾ ਨੂੰ ਵਧਾਉਣਾ ਹੈ ਤਾਂ ਜੋ ਉਹ ਵੱਖ ਵੱਖ ਭਾਈਵਾਲਾਂ ਨਾਲ ਜੁੜ ਕੇ ਸਕੂਲਾਂ ਵਿੱਚ ਇੱਕ ਮਿਆਰੀ ਸਿੱਖਿਆ ਦਾ ਮਾਹੌਲ ਸਿਰਜ ਸਕਣ।ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਜਬੂਤ ਰਾਸ਼ਟਰ ਦੇ ਨਿਰਮਾਣ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਸਬੰਧੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨਿਕ ਪ੍ਰਣਾਲੀ ਪ੍ਰਦਾਨ ਕਰਨ ਲਈ ਕਾਂਗਰਸ ਸਰਕਾਰ ਨੇ ਆਨਲਾਈਨ ਅਧਿਆਪਕ ਤਬਾਦਲਾ ਨੀਤੀ ਲਾਗੂ ਕੀਤੀ ਹੈ, ਜਿਸ ਤਹਿਤ ਪੂਰੀ ਤਰ੍ਹਾਂ ਅਧਿਆਪਕ ਦੀ ਕਾਰਗੁਜਾਰੀ ਦੇ ਅਧਾਰ ’ਤੇ ਤਬਾਦਲੇ ਕੀਤੇ ਜਾਂਦੇ ਹਨ।

ਨਵਜੋਤ ਸਿੱਧੂ ਨੂੰ ਵੱਡਾ ਝਟਕਾ,ਹਾਈਕਮਾਨ ਵੀ ਨਾਂ ਸਕੀ ਰੋਕ || D5 Channel Punjabi

ਇਸ ਮੌਕੇ ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਕਈ ਨਵੇਂ ਉਪਰਾਲੇ ਕੀਤੇ ਹਨ ਜਿਸ ਨਾਲ ਪੇਂਡੂ ਵਿਦਿਆਰਥੀਆਂ ਨੂੰ ਪੇਸੇਵਰ ਹੁਨਰ ਦੇਣ ਲਈ ਇੱਕ ਮੰਚ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਵਿਦਿਆਰਥੀਆਂ ਨੂੰ ਸਮਾਰਟਫੋਨਾਂ ਤੋਂ ਇਲਾਵਾ ਸਕੂਲਾਂ ਵਿੱਚ ਐਲ.ਈ.ਡੀਜ਼ ਅਤੇ ਟੈਬਲੇਟਜ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਅਧਿਆਪਕਾਂ ਦੇ ਯੋਗਦਾਨ ਦੀ ਸਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਭਾਈਚਾਰੇ ਨੇ ਸਮਾਰਟ ਸਕੂਲ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਹੈ ਜਿਸ ਦੇ ਨਤੀਜੇ ਵਜੋਂ ਸਕੂਲ ਸਿੱਖਿਆ ਦੇ ਸਾਰੇ ਖੇਤਰਾਂ ਵਿੱਚ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ।

ਬੱਬੂ ਮਾਨ ਨੇ ਕਰਤਾ ਵੱਡਾ ਐਲਾਨ ! ਜਥੇਬੰਦੀਆਂ ਵੀ ਰਹਿ ਗਈਆਂ ਹੈਰਾਨ ! ਨਾਲੇ ਬੀਜੇਪੀ ਲੀਡਰਾਂ ਨੂੰ ਪਾ ਦਿੱਤੀਆਂ ਦੰਦਲਾਂ!

ਪ੍ਰੋਗਰਾਮ ਦੌਰਾਨ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਨੇ ਕਿਹਾ ਕਿ ਇੰਨ-ਸਰਵਿਸ ਟਰੇਨਿੰਗ ਦਾ ਅਸਲ ਟੀਚਾ ਸਕੂਲ ਪਿ੍ਰੰਸੀਪਲਾਂ ਦੀ ਸਮਰੱਥਾ ਨੂੰ ਵਧਾਉਣਾ ਹੈ ਤਾਂ ਜੋ ਉਹ ਵੱਖ-ਵੱਖ ਭਾਈਵਾਲਾਂ ਨਾਲ ਜੁੜ ਕੇ ਸਕੂਲਾਂ ਵਿੱਚ ਇਕ ਬਿਹਤਰ ਸਿੱਖਿਆ ਪ੍ਰਣਾਲੀ ਦਾ ਮਾਹੌਲ ਸਿਰਜ ਸਕਣ।ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ, ਕਾਂਗਰਸ ਆਗੂ ਦਾਮਨ ਥਿੰਦ ਬਾਜਵਾ, ਏ.ਡੀ.ਸੀ. ਅਨਮੋਲ ਸਿੰਘ ਧਾਲੀਵਾਲ, ਡੀ.ਈ.ਓ. ਮਲਕੀਤ ਸਿੰਘ ਖੋਸਾ, ਪ੍ਰਧਾਨ ਕਾਨੂੰਨੀ ਸੈੱਲ ਪੀ.ਪੀ.ਸੀ.ਸੀ. ਗੁਰਤੇਜ ਸਿੰਘ ਗਰੇਵਾਲ, ਚੇਅਰਮੈਨ ਸੁਧਾਰ ਟਰੱਸਟ ਨਰੇਸ ਗਾਬਾ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਗੋਬਿੰਦਰ ਸਿੰਘ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button