Breaking NewsD5 specialIndiaNewsPoliticsPress ReleasePunjabTop News

ਸਚਿਨ ਸ਼ਰਮਾ ਵਲੋਂ ਬੇਸਹਾਰਾ ਗਾਵਾਂ ਦੀ ਸਾਂਭ-ਸੰਭਾਲ ਲਈ ਜੰਗਲਾਂ ਵਿੱਚ ਸੈਡ ਬਣਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ੍ਹ: ਪੰਜਾਬ ਰਾਜ ਗਊਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਬੇਸਹਾਰਾ ਗਾਵਾਂ ਦੀ ਸਾਂਭ-ਸੰਭਾਲ ਲਈ ਜੰਗਲਾਂ ਵਿੱਚ ਸੈਡ ਬਣਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਕੇ ਅਪੀਲ ਕੀਤੀ ਹੈ। ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸ਼ਰਮਾ ਨੇ ਦੱਸਿਆ ਕਿ ਆਮ ਵੇਖਣ ਵਿਚ ਆਇਆ ਹੈ ਕਿ ਬੇਸਹਾਰਾ ਗਾਵਾਂ ਸੜਕਾਂ ਤੇ ਘੁੰਮਦੀਆਂ ਰਹਿੰਦੀਆਂ ਹਨ, ਜਿਸ ਨਾਲ ਸੜਕਾਂ ਤੇ ਦੁਰਘਟਨਾਵਾਂ ਹੋਣ ਨਾਲ ਨਾ ਕੇਵਲ ਲੋਕਾਂ ਨੂੰ ਜਾਨ ਮਾਲ ਦਾ ਨੁਕਸਾਨ ਹੁੰਦਾ ਹੈ ਸਗੋਂ ਗਾਵਾਂ ਵੀ ਅਜਿਹੇ ਹਾਦਸਿਆਂ ਵਿੱਚ ਜ਼ਖ਼ਮੀ ਹੁੰਦੀਆਂ ਹਨ।

ਮਾਨ ਸਰਕਾਰ ਸਖ਼ਤ! ਲੀਡਰ ਹੋਏ ਘਰੋਂ ਫਰਾਰ | D5 Channel Punjabi

ਉਹਨਾਂ ਨੇ ਅੱਗੇ ਕਿਹਾ ਕਿ ਗਾਵਾਂ ਧਾਰਮਿਕ ਆਸਥਾ ਦਾ ਪ੍ਰਤੀਕ ਹੋਣ ਕਾਰਨ ਇਹਨਾਂ ਦੀ ਰਖਿਆ ਅਤੇ ਸਾਂਭ ਸੰਭਾਲ ਕਰਨਾ ਸਾਡੀ ਜ਼ਿੰਮੇਵਾਰੀ ਹੈ। ਪੰਜਾਬ ਸੇਵਾ ਗਊ ਕਮਿਸ਼ਨ ਪੰਜਾਬ ਵਿੱਚ ਗਾਵਾਂ ਦੀ ਸੇਵਾ ਸੰਭਾਲ ਅਤੇ ਰਖਿਆ ਲਈ ਹਰ ਉਪਰਾਲਾ ਕਰ ਰਿਹਾ ਹੈ। ੳਹਨਾਂ ਨੇ ਭਾਰਤ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੰਗਲਾਂ ਦੀ ਜ਼ਮੀਨ ਤੇ ਗਾਵਾਂ ਦੇ ਰਹਿਣ ਦਾ ਪ੍ਰਬੰਧ ਕਰਵਾਉਣ ਤਾਂ ਜ਼ੋ ਗਾਵਾਂ ਲਈ ਅਨੁਕੂਲ ਵਾਤਾਵਰਣ ਅਤੇ ਚਾਰਾ ਮੁਹੱਈਆ ਕਰਵਾਇਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button