Breaking NewsD5 specialNewsPoliticsPunjab

ਸਟੇਟ ਡਿਜ਼ਾਸਟਰ ਮੈਨੇਜਮੈਂਟ ਫੰਡ ਦੀ ਵਰਤੋਂ ਨਾ ਕਰਨ ਦੇ ਕਾਰਨ ਵੀ ਪੰਜਾਬੀਆਂ ਨੂੰ ਦੱਸੋ : ਡਾ. ਚੀਮਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਗੱਲੋਂ ਧੰਨਵਾਦ ਕੀਤਾ ਹੈ ਕਿ ਉਹਨਾਂ ਨੇ ਮੁੱਖ ਮੰਤਰੀ ਕੋਰੋਨਾ ਰਾਹਤ ਫੰਡ ਦੀ ਕਾਂਗਰਸ ਸਰਕਾਰ ਵੱਲੋਂ ਵਰਤੋਂ ਨਾ ਕੀਤੇ ਜਾਣ ਸੱਚ ਕਬੂਲ ਲਿਆ ਹੈ। ਮੁੱਖ ਮੰਤਰੀ ਵੱਲੋਂ ਇਸ ਮਾਮਲੇ ‘ਤੇ ਦਿੱਤੇ ਬਿਆਨ ‘ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਹਾਲੇ ਵੀ ਸਟੇਟ ਡਿਜ਼ਾਸਟਰ ਫੰਡ ਦੀ ਵਰਤੋਂ ਦੇ ਵੇਰਵੇ ਛੁਪਾ ਰਹੇ ਹਨ ਕਿਉਂਕਿ ਇਸ ਫੰਡ ਵਿਚ 6 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸੂਬੇ ਕੋਲ ਅਣਵਰਤੀ ਪਈ ਹੈ।

ਲਓ ਜੀ! ਅੱਜ ਫੇਰ ਢੀਂਡਸਾ ਨੇ ਕਰਤਾ ਵੱਡਾ ਧਮਾਕਾ,ਪੱਟ ਲਏ ਕਈ ਵੱਡੇ-ਵੱਡੇ ਬੰਦੇ! ਢੀਂਡਸਾ ਕਹਿੰਦਾ ਅਜੇ ਤਾਂ ਸ਼ੁਰੂਆਤ ਐ…

ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਸ ਪੈਸੇ ਦੀ ਵਰਤੋਂ ਹੁਨਰਮੰਦ ਵਰਕਰਾਂ, ਦਿਹਾੜੀਦਾਰਾਂ, ਛੋਟੇ ਵਪਾਰੀਆਂ, ਰਿਕਸ਼ਾ ਚਾਲਕਾਂ, ਟੈਕਸੀ ਚਾਲਕਾਂ ਤੇ ਮਾਲਕਾਂ ਆਦਿ ਸਮੇਤ ਉਹਨਾਂ ਲੱਖਾਂ ਲੋਕਾਂ ਦੀ ਮਦਦ ਵਾਸਤੇ ਕਿਉਂ ਨਹੀਂ ਕੀਤੀ ਗਈ ਜਿਹਨਾਂ ਨੇ ਲਾਕ ਡਾਊਨ ਕਾਰਨ ਆਪਣੇ ਰੋਜ਼ਗਾਰ ਗੁਆ ਲਏ ਹਨ ਤੇ ਇਹਨਾਂ ਕੋਲ ਦੋ ਵਕਤ ਦੀ ਰੋਟੀ ਦੇ ਸਾਧਨ ਵੀ ਨਹੀਂ ਬਚੇ।

ਵਿਦੇਸ਼ੀ ਕੁੜੀਆਂ 9 ਮੁੰਡਿਆਂ ਨਾਲ ਕਰਦੀਆਂ ਸੀ ਹੋਟਲ ਚ ਗਲਤ ਕੰਮ,ਪੈ ਗਿਆ ਛਾਪਾ,ਬਣਗੀ ਵੀਡੀਓ,ਦੇਖੋ LIVE ਤਸਵੀਰਾਂ

ਪਾਰਟੀ ਨੇ 5.20 ਲੱਖ ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਉਹਨਾਂ ਦੇ ਘਰਾਂ ਨੂੰ ਭੇਜਣ ਵਾਸਤੇ 29.5 ਕਰੋੜ ਰੁਪਏ ਖਰਚਣ ‘ਤੇ ਵੀ ਸਵਾਲ ਉਠਾਏ ਤੇ ਕਿਹਾ ਕਿ ਇਸ ਪ੍ਰੋਗਰਾਮ ਦਾ ਐਲਾਨ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਕੀਤਾ ਸੀ ਤੇ ਐਲਾਨ ਕੀਤਾ ਸੀ ਕਿ ਇਸ ਵਾਸਤੇ ਖਰਚਾ ਕਾਂਗਰਸ ਪਾਰਟੀ ਚੁੱਕੇਗੀ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੋ ਗਿਆ ਹੈ ਕਿ ਸਰਕਾਰੀ ਪੈਸਾ ਆਪਣੀ ਪਾਰਟੀ ਦੇ ਪ੍ਰੋਗਰਾਮ ਵਾਸਤੇ ਵਰਤ ਕੇ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button