InternationalPunjabTop News

ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਕੈਨੇਡਾ ਦੀ 25 ਮੋਸਟ ਵਾਂਟੇਡ ਅਪਰਾਧੀਆਂ ਦੀ ਲਿਸਟ ‘ਚ ਸ਼ਾਮਲ

ਕੈਨੇਡਾ : ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਹੈ। ਭਾਰਤ ਸਰਕਾਰ ਨੇ ਪਹਿਲਾ ਤੋਂ ਹੀ ਗੋਲਡੀ ਬਰਾੜ ਖਿਲਾਫ਼ ਰੈਡ ਕਾਰਨਰ ਨੋਟਿਸ ਕੱਢਿਆ ਹੋਇਆ ਹੈ। ਹੁਣ ਗੋਲਡੀ ਬਰਾੜ ਕੈਨੇਡਾ ਦੀ 25 ਮੋਸਟ ਵਾਂਟੇਡ ਅਪਰਾਧੀਆਂ ਦੀ ਲਿਸਟ ‘ਚ ਸ਼ਾਮਲ ਹੋ ਗਿਆ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਕਤਲ ਲਈ ਲੋੜੀਂਦੇ ਬਰਾੜ ਦਾ ਨਾਮ ਸੋਮਵਾਰ ਨੂੰ ਜਾਰੀ ਕੀਤੀ ਗਈ ਇੱਕ ਅਪਡੇਟ ਸੂਚੀ ‘ਬੋਲੋ (ਬੀ ਆਨ ਦਿ ਲੁੱਕਆਊਟ) ਪ੍ਰੋਗਰਾਮ’ ਵਿੱਚ ਸ਼ਾਮਲ ਕੀਤਾ ਗਿਆ ਹੈ।

ਸੋਮਵਾਰ ਨੂੰ $750,000 ਤੋਂ ਵੱਧ ਇਨਾਮਾਂ ਦੀ ਘੋਸ਼ਣਾ ਕੀਤੀ ਗਈ, ਜਿਸ ਵਿੱਚ 25 ਮੋਸਟ ਵਾਂਟੇਡ ਅਪਰਾਧੀਆਂ ਵਿੱਚੋਂ ਕਈਆਂ ‘ਤੇ $50,000 ਤੋਂ $100,000 ਤੱਕ ਦਾ ਇਨਾਮ ਰੱਖਿਆ ਗਿਆ। ਹਲਾਂਕਿ ਗੋਲਡੀ ਬਰਾੜ ‘ਤੇ ਕੋਈ ਇਨਾਮ ਨਹੀਂ ਰੱਖਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਗੋਲਡੀ ਬਰਾੜ 2017 ‘ਚ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਪਹੁੰਚਿਆ ਸੀ। ਉਸ ਨੇ ਕਥਿਤ ਤੌਰ ‘ਤੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ ਅਤੇ ਉਦੋਂ ਤੋਂ ਉਹ ਫਰਾਰ ਹੈ। ਗੋਲਡੀ ਬਰਾੜ ਪੰਜਾਬ ਦੇ ਮੁਕਤਸਰ ਦਾ ਰਹਿਣ ਵਾਲਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button