ਸਤਿੰਦਰ ਪਾਲ ਸਿੰਘ ਗਿੱਲ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 13 ਨਵੰਬਰ:
ਸਤਿੰਦਰਪਾਲ ਸਿੰਘ ਗਿੱਲ ਨੇ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਪੰਜਾਬ ਵਿਸ਼ਾਲ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਪਾਲੀ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।
ਇਕ ਸਰਕਾਰੀ ਬੁਲਾਰੇ ਅਨੁਸਾਰ ਨਵੇਂ ਚੇਅਰਮੈਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ ਅਤੇ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ।
ਦੀਵਾਲੀ ਤੋਂ ਪਹਿਲਾਂ ਲੁਧਿਆਣਾ ‘ਚ ਸ਼ਰੇਆਮ ਵਿਕ ਰਿਹਾ ਆਹ ਸਮਾਨ?ਕੈਮਰਾ ਲੈ ਕੇ ਪਹੁੰਚ ਗਿਆ ਪੱਤਰਕਾਰ,ਫੇਰ ਦੇਖੋ ਕੀ ਹੋਇਆ
ਜ਼ਿਕਰਯੋਗ ਹੈ ਕਿ ਸਤਿੰਦਰਪਾਲ ਸਿੰਘ ਗਿੱਲ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਸਾਬਕਾ ਮੰਤਰੀ ਜਗਦੇਵ ਸਿੰਘ ਤਾਜਪੁਰੀ ਦੇ ਸਪੁੱਤਰ ਹਨ। ਉਹਨਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਉਪ ਪ੍ਰਧਾਨ ਵਜੋਂ ਸੇਵਾ ਨਿਭਾਈ। ਇਸ ਤੋਂ ਇਲਾਵਾ ਉਹ ਦੁੱਧ ਉਤਪਾਦਕ ਸਹਿਕਾਰੀ ਸੁਸਾਇਟੀ, ਤਾਜਪੁਰ ਦੇ ਪ੍ਰਧਾਨ ਅਤੇ ਰੋਲਰਜ਼ ਫਲੋਰ ਮਿੱਲ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਵੀ ਰਹੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਮੇਜਰ (ਸੇਵਾਮੁਕਤ) ਅਮਰਦੀਪ ਸਿੰਘ ਨੱਤ, ਵਿਧਾਇਕ ਰਾਜਿੰਦਰ ਸਿੰਘ ਸਮਾਣਾ ਅਤੇ ਰਾਕੇਸ਼ ਪਾਂਡੇ, ਚੇਅਰਮੈਨ ਪੀ.ਏ.ਡੀ.ਬੀ ਕਮਲਦੀਪ ਸਿੰਘ ਸੈਣੀ, ਸਤਵਿੰਦਰ ਕੌਰ ਬਿੱਟੀ, ਚੇਅਰਮੈਨ ਸੁਧਾਰ ਟਰੱਸਟ ਖੰਨਾ ਗੁਰਮਿੰਦਰ ਸਿੰਘ, ਚੇਅਰਮੈਨ ਪਲੈਨਿੰਗ ਐਂਡ ਕੋਆਰਡੀਨੇਸ਼ਨ ਪੀਪੀਸੀਸੀ ਹਿਰਦਿਆਪਾਲ ਸਿੰਘ, ਮੁੱਖ ਮੰਤਰੀ ਦੇ ਓਐਸਡੀ ਦਮਨਜੀਤ ਸਿੰਘ ਮੋਹੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵਨੀਤ ਸਿੰਘ ਗਿੱਲ ਵੀ ਮੌਜੂਦ ਸਨ।
-NAV GILL
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.