Breaking NewsD5 specialIndiaNewsTop News

ਸਤੇਂਦਰ ਜੈਨ ਖ਼ਿਲਾਫ਼ ਦਰਜ ਮਨੀ ਲਾਂਡਰਿੰਗ ਦੇ ਮਾਮਲੇ ‘ਚ 2 ਹੋਰ ਗ੍ਰਿਫਤਾਰੀ

ਨਵੀਂ ਦਿੱਲੀ: ਦਿੱਲੀ ਦੇ ਮੰਤਰੀ ਸਤੇਂਦਰ ਜੈਨ ਖ਼ਿਲਾਫ਼ ਦਰਜ ਮਨੀ ਲਾਂਡਰਿੰਗ ਦੇ ਇਕ ਮਾਮਲੇ ਦੀ ਜਾਂਚ ਦੇ ਸਿਲਸਿਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਦਯੋਗਪਤੀ ਵੈਭਵ ਜੈਨ ਅਤੇ ਅੰਕੁਸ਼ ਜੈਨ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਵੱਲੌਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।ਵੈਭਵ ਜੈਨ ਅਤੇ ਅੰਕੁਸ਼ ਜੈਨ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੀਆਂ ਧਾਰਾਵਾਂ ਦੇ ਅਧੀਨ ਹਿਰਾਸਤ ‘ਚ ਲਿਆ ਗਿਆ।

Sukhbir Badal ਨੂੰ ਆਇਆ ਫੋਨ, ਤੁਰੰਤ ਬੁਲਾ ਲਈ ਮੀਟਿੰਗ, ਹੁਣ Akali Dal ਲਊ ਵੱਡਾ ਫੈਸਲਾ | D5 Channel Punjabi

ਏਜੰਸੀ ਨੇ ਮਾਮਲੇ ਦੀ ਜਾਂਚ ਦੇ ਸਿਲਸਿਲੇ ‘ਚ ਪਿਛਲੇ ਮਹੀਨੇ ਦੋਹਾਂ ਨਾਲ ਸੰਬੰਧਤ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਦੋਵੇਂ ਸਤੇਂਦਰ ਜੈਨ ਦੇ ਵਪਾਰਕ ਸਹਿਯੋਗੀ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੁੱਛ-ਗਿੱਛ ਤੋਂ ਬਾਅਦ ਦੋਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਈ.ਡੀ. ਨੇ ਸਤੇਂਦਰ ਜੈਨ (57) ਨੂੰ 30 ਮਈ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੀਆਂ ਅਪਰਾਧਕ ਧਾਰਾਵਾਂ ਦੇ ਅਧੀਨ ਗ੍ਰਿਫ਼ਤਾਰ ਕੀਤਾ ਸੀ। ਹੁਣ ਉਹ ਨਿਆਇਕ ਹਿਰਾਸਤ ‘ਚ ਹਨ। ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਸਰਕਾਰ ‘ਚ ਸਤੇਂਦਰ ਜੈਨ ਬਿਨਾਂ ਵਿਭਾਗ ਦੇ ਮੰਤਰੀ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button