IndiaTop News

ਸਤੇਂਦਰ ਜੈਨ ਨੂੰ ਝਟਕਾ, ਮਨੀ ਲਾਂਡਰਿੰਗ ਦਾ ਕੇਸ ਚਲਾਉਣ ਦੀ ਮਿਲੀ ਮੰਜੂਰੀ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਜ਼ਮੀਨ ਸੌਦੇ ਦੇ ਘੁਟਾਲੇ ਵਿੱਚ ਮਨੀ ਲਾਂਡਰਿੰਗ ਦੇ ਇਲਜ਼ਾਮ ਵਿੱਚ ‘ਆਪ’ ਨੇਤਾ ਸਤੇਂਦਰ ਜੈਨ ‘ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ। 14 ਫਰਵਰੀ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿੱਚ ਰਾਸ਼ਟਰਪਤੀ ਤੋਂ ਪ੍ਰਵਾਨਗੀ ਮੰਗੀ ਸੀ। ਜਦਕਿ ਆਪ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਨਹੀਂ ਸਗੋਂ ਰਾਜਨੀਤਿਕ ਬਦਲਾਖੋਰੀ ਹੈ।

ਦਿੱਲੀ ਦੇ ਸਾਬਕਾ ਸਿਹਤ ਮੰਤਰੀ ਜੈਨ ਵਿਰੁੱਧ ਬੀਐਨਐਸ ਦੀ ਧਾਰਾ 218 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ (ED) ਹੁਣ ਜਲਦੀ ਹੀ ਜੈਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।

ਗ੍ਰਹਿ ਮੰਤਰਾਲੇ ਨੇ ਈਡੀ ਦੀ ਜਾਂਚ ਅਤੇ ਪੁਖਤਾ ਸਬੂਤਾਂ ਦੇ ਆਧਾਰ ‘ਤੇ ਰਾਸ਼ਟਰਪਤੀ ਨੂੰ ਇਹ ਬੇਨਤੀ ਕੀਤੀ ਸੀ। ਦਰਅਸਲ, ਜਿਸ ਸਮੇਂ ਸਤੇਂਦਰ ਜੈਨ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਸੀ, ਉਸ ਸਮੇਂ ਉਹ ਵਿਧਾਇਕ ਸਨ। ਇਸ ਲਈ, ਬੀਐਨਐਸ ਦੀ ਧਾਰਾ 218 ਦੇ ਤਹਿਤ ਉਸ ‘ਤੇ ਮੁਕੱਦਮਾ ਚਲਾਉਣ ਲਈ ਰਾਸ਼ਟਰਪਤੀ ਦੀ ਪ੍ਰਵਾਨਗੀ ਜ਼ਰੂਰੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button