Punjab OfficialsBreaking NewsD5 specialNewsPress ReleasePunjabTop News

‘ਸਨਅਤ ਲਾਓ ਤੇ ਚਲਾਓ’ ਦੀ ਸਹੂਲਤ ਨਾਲ ਲੈਸ 6000 ਏਕੜ ਦੀ ਲੈਂਡ ਬੈਂਕ ਵਿਕਸਤ, ਨਵੇਂ ਉੱਦਮੀਆਂ ਨੂੰ ਆਪਣੇ ਯੂਨਿਟਾਂ ਸਥਾਪਤ ਕਰਨ ਦੀ ਮਿਲੇਗੀ ਵੱਡੀ ਸਹੂਲਤ

ਮੁੱਖ ਮੰਤਰੀ ਵੱਲੋਂ ਸਨਅਤੀ ਦਿੱਗਜ਼ਾਂ ਨੂੰ ਸਿਆਸੀ ਜਾਂ ਅਫਸਰਸ਼ਾਹੀ ਦੇ ਪੱਧਰ ਉਤੇ ਭ੍ਰਿਸ਼ਟਾਚਾਰ, ਨਾਕਾਰਤਮਕ ਰਵੱਈਆ, ਦੇਰੀ ਅਤੇ ਅਵੇਸਲੇਪਣ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਭਰੋਸਾ

ਉਦਯੋਗਪਤੀਆਂ ਨੂੰ ਦੁਵੱਲੇ ਵਿਕਾਸ ਅਤੇ ਤਰੱਕੀ ਲਈ ਇਕਜੁਟ ਹੋ ਕੇ ਕੰਮ ਕਰਨ ਦਾ ਸੱਦਾ

ਐਸ.ਏ.ਐਸ. ਨਗਰ (ਮੋਹਾਲੀ):ਦੇਸ਼-ਵਿਦੇਸ਼ ਦੇ ਸਨਅਤੀ ਦਿੱਗਜ਼ਾਂ ਨੂੰ ਸੂਬੇ ਵਿਚ ਨਿਵੇਸ਼ ਲਈ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਉਦਯੋਗਿਕ ਖੇਤਰ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਅਸਲ ਮਦਦਗਾਰ ਅਤੇ ਸਹਿਯੋਗੀ ਵਜੋਂ ਆਪਣੀ ਭੂਮਿਕਾ ਨਿਭਾਉਣ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਜਾਂ ਅਫਸਰਸ਼ਾਹੀ ਦੇ ਪੱਧਰ ਉਤੇ ਕਿਸੇ ਤਰ੍ਹਾਂ ਦੇ ਭ੍ਰਿਸ਼ਟਾਚਾਰ, ਨਾਕਾਰਤਮਕ ਰਵੱਈਏ, ਰੁਕਾਵਟਾਂ ਖੜ੍ਹੀਆਂ ਕਰਨ ਅਤੇ ਅਵੇਸਲਾਪਣ ਅਪਣਾਏ ਜਾਣ ਵਾਲਿਆਂ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤੇਗੀ।

Punjab Congress: Raja Warring ਨੇ ਕੱਢਿਆ Transporters ਦਾ ਧੂੰਆਂ || D5 Channel Punjabi

ਅੱਜ ਇੱਥੇ ਭਾਰਤੀ ਸਕੂਲ ਆਫ ਬਿਜ਼ਨਸ ਵਿਖੇ ਚੌਥੇ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ ਦੇ ਦੇਸ਼-ਵਿਦੇਸ਼ੀ ਤੋਂ ਵਰਚੂਅਲ ਤੌਰ ਉਤੇ ਉੱਦਮੀਆਂ ਦੀ ਸ਼ਮੂਲੀਅਤ ਵਾਲੇ ਸੈਸ਼ਨ ਦੌਰਾਨ ਆਪਣੇ ਸੰਬਧੋਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੀ ਉਮੀਦਾਂ ਉਤੇ ਪੰਜਾਬ ਖਰਾ ਉਤਰੇਗਾ ਕਿਉਂ ਜੋ ਸੂਬਾ, ਮੁਲਕ ਵਿਚ ਕਾਰੋਬਾਰ ਕਰਨ ਦਾ ਸਭ ਤੋਂ ਬਿਹਤਰ ਸਥਾਨ ਹੈ।26 ਤੇ 27 ਅਕਤੂਬਰ, 2021 ਦੇ ਦੋ ਰੋਜ਼ਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੇ ਪਹਿਲੇ ਦਿਨ ਸ਼ਾਮਲ ਹੋਏ ਉੱਘੇ ਉਦਯੋਗਪਤੀਆਂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਸਨਅਤਕਾਰਾਂ ਦੇ ਕੀਮਤੀ ਸੁਝਾਵਾਂ ਮੁਤਾਬਕ ਸੂਬਾ ਸਰਕਾਰ ਆਪਣੀ ਮੌਜੂਦਾ ਉਦਯੋਗਿਕ ਨੀਤੀ ਵਿਚ ਲੋੜੀਂਦੀਆਂ ਸੋਧਾਂ ਕਰਕੇ ਇਸ ਨੂੰ ਹੋਰ ਵੀ ਨਿਵੇਸ਼ ਪੱਖੀ ਬਣਾਏਗੀ।

Ik Meri Vi Suno(Kisan Bill): ਮੰਨ ਗਿਆ ਮੋਦੀ, ਕਾਨੂੰਨ ਹੋਣਗੇ ਰੱਦ? ਕਿਸਾਨਾਂ ਲਈ ਖੁਸ਼ਖਬਰੀ | D5 Channel Punjabi

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਬਹੁਤ ਹੀ ਸਧਾਰਨ ਪਿਛੋਕੜ ਤੋਂ ਆਏ ਹਨ ਅਤੇ ਉਹ ਖੁਦ ਵੀ ਆਮ ਵਿਅਕਤੀ ਨੂੰ ਦਰਪੇਸ਼ ਰੋਜ਼ਮੱਰਾ ਦੀਆਂ ਚੁਣੌਤੀਆਂ ਵਿੱਚੋਂ ਗੁਜ਼ਰਦੇ ਰਹੇ ਹਨ ਜਿਸ ਕਰਕੇ ਉਹ ਸਮੱਸਿਆਵਾਂ ਤੋਂ ਭਲੀ-ਭਾਂਤ ਵਾਕਫ਼ ਹਨ। ਚੰਨੀ ਨੇ ਕਿਹਾ, “ਮੈਂ ਪੰਜਾਬ ਦੇ ਨੌਜਵਾਨਾਂ ਨੂੰ ਵੱਡੀਆਂ ਮੰਜ਼ਿਲਾਂ ਛੂਹ ਲੈਣ ਦੇ ਸੁਪਨੇ ਸੰਜੋਦੇ ਹੋਏ ਦੇਖਿਆ ਹੈ ਅਤੇ ਮੈਂ ਇਨ੍ਹਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਵਚਨਬੱਧ ਹਾਂ ਅਤੇ ਤੁਹਾਡੇ ਸਹਿਯੋਗ ਤੋਂ ਬਿਨਾਂ ਇਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ।” ਉਨ੍ਹਾਂ ਨੇ ਉਦਯੋਗਪਤੀਆਂ ਨੂੰ ਸਮਾਜ ਵਿਚ ਅਰਥਚਾਰੇ ਦੇ ਅਹਿਮ ਸਿਰਜਕ ਅਤੇ ਮੌਕਿਆਂ ਦਾ ਸਰੋਤ ਕਰਾਰ ਦਿੱਤਾ ਤਾਂ ਕਿ ਸੂਬੇ ਦੇ ਨੌਜਵਾਨ ਆਪਣੀਆਂ ਖਾਹਿਸ਼ਾਂ ਦੀ ਪੂਰਤੀ ਕਰ ਸਕਣ।

Kisan Bill 2020 : ਕਿਸਾਨਾਂ ਦਾ ਸਾਥ ਦੇ ਦੇਣ ਵਾਲਿਆਂ ‘ਤੇ ਮੋਦੀ ਦਾ ਐਕਸ਼ਨ || D5 Channel Punjabi

ਉਦਯੋਗਿਕ ਦਿੱਗਜ਼ਾਂ ਨੂੰ ਸੱਦੇ ਦਿੰਦੇ ਹੋਏ ਚੰਨੀ ਨੇ ਕਿਹਾ, “ਤੁਹਾਡੇ ਕੋਲ ਪੂੰਜੀ ਹੈ, ਤੁਸੀਂ ਜ਼ੋਖਮ ਉਠਾਉਣ ਦੀ ਸਮਰੱਥਾ ਰੱਖਦੇ ਹੋਏ ਅਤੇ ਤੁਹਾਡੇ ਕੋਲ ਕਾਰੋਬਾਰ ਕਰਨ ਦੀਆਂ ਯੋਜਨਾਵਾਂ ਹਨ। ਮੇਰੇ ਕੋਲ ਇੱਛਾ ਸ਼ਕਤੀ ਹੈ, ਮੈਂ ਇਰਾਦਾ ਧਾਰਿਆ ਹੋਇਆ ਹੈ ਅਤੇ ਮੈਂ ਵਚਨਬੱਧ ਹਾਂ। ਮੈਂ ਅੱਜ ਤਹਾਡੇ ਨਾਲ ਇਹ ਵਾਅਦਾ ਵੀ ਕਰਦਾ ਹਾਂ ਕਿ ਸਾਡੀ ਸਰਕਾਰ ਇਹ ਨਜ਼ਰ ਰੱਖਣ ਲਈ ਤਹਾਡੇ ਨਾਲ ਕਦਮ ਨਾਲ ਕਦਮ ਮਿਲਾ ਕੇ ਚੱਲੇਗੀ ਕਿ ਸਰਕਾਰ ਵੱਲੋਂ ਕੋਈ ਵੀ ਤੁਹਾਡੀ ਰਫ਼ਤਾਰ ਜਾਂ ਯੋਜਨਾਵਾਂ ਵਿਚ ਅੜਿੱਕੇ ਪੈਦਾ ਨਾ ਕਰੇ। ਆਓ, ਰਲ ਕੇ ਤੁਹਾਡੀ ਅਤੇ ਸਰਕਾਰ ਦੀ ਅਸਲ ਸਮਰੱਥਾ ਅਨੁਸਾਰ ਨਤੀਜੇ ਦੇਈਏ। ਆਓ, ਦੁਵੱਲੇ ਵਿਕਾਸ ਤੇ ਤਰੱਕੀ ਲਈ ਇਕਜੁਟ ਹੋ ਕੇ ਕੰਮ ਕਰੀਏ।” ਚੰਨੀ ਨੇ ਸਿੱਧੇ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਨੂੰ ਮੁਲਕ ਦੇ ਸਿਖਰਲੇ 10 ਸੂਬਿਆਂ ਵਿੱਚੋਂ ਸਿਖਰਲੇ 5 ਵਿਚ ਸ਼ੁਮਾਰ ਕਰਨ ਦੀ ਮਨਸ਼ਾ ਜ਼ਾਹਰ ਕੀਤੀ।

Kisan Bill 2020 : ਜਥੇਬੰਦੀਆਂ ਦੀ ਕਾਲ ਦਾ ਅਸਰ, ਕਿਸਾਨਾਂ ਨੇ ਹਿਲਾਤਾ Yogi || D5 Channel Punjabi

ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ‘ਸਨਅਤ ਲਾਓ ਤੇ ਚਲਾਓ’ ਦੀ ਸਹੂਲਤ ਨਾਲ ਲੈਸ 6000 ਏਕੜ ਦੀ ਲੈਂਡ ਬੈਂਕ ਵਿਕਸਤ ਕੀਤੀ ਗਈ ਹੈ ਅਤੇ ਸਨਅਤ ਦੀ ਸਰਗਰਮ ਭਾਈਵਾਲੀ ਨਾਲ ਹੁਨਰ ਵਿਕਾਸ ਦੀ ਕਾਰਗਾਰ ਪ੍ਰਣਾਲੀ ਸਿਰਜੀ ਗਈ ਹੈ। ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਵੀ ਕਾਇਆ ਕਲਪ ਕੀਤੀ ਜਾ ਚੁੱਕੀ ਹੈ ਤਾਂ ਕਿ ਉਦਯੋਗ ਲਈ ਭਵਿੱਖਮੁਖੀ ਹੁਨਰ ਪੈਦਾ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਦੇਸ਼ ਦੀਆਂ ਚੋਟੀ ਦੀਆਂ ਕੰਪਨੀਆਂ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਵਿਖੇ ਜਾਪਾਨੀ ਸਹਿਯੋਗ ਯਾਨਮਾਰ ਇੰਡੀਆ ਨਾਲ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡਨਿੱਜੀ ਖੇਤਰ ਵਿੱਚ ਭਾਰਤ ਦੀ ਸਭ ਤੋਂ ਵੱਡੀ ਪੈਟਰੋਲੀਅਮ ਰਿਫਾਇਨਰੀ- ਐਚ.ਐਮ.ਈ.ਐਲਬਠਿੰਡਾਕਪੂਰਥਲਾ ਵਿਖੇ ਆਈ.ਟੀ.ਸੀਜ਼ ਦੀ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਫੂਡ ਪ੍ਰੋਸੈਸਿੰਗ ਯੂਨਿਟਆਰਤੀ ਸਟੀਲ-ਈ.ਵੀ. ਜਾਇੰਟ ਟੈਸਲਾ ਦੀ ਆਲਮੀ ਚੇਨ ਦਾ ਹਿੱਸਾਟੋਨਸਾ (ਮੋਹਾਲੀ) ਵਿਖੇ ਸਨ ਫਾਰਮਾਸਿਊਟੀਕਲ ਸਹੂਲਤਾਂਬਰਨਾਲਾ ਵਿਖੇ ਟ੍ਰਾਈਡੈਂਟ ਯੂਨਿਟ ਅਤੇ ਹੀਰੋ ਸਾਈਕਲਜ਼ ਸ਼ਾਮਲ ਹਨ,  ਵੱਲੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਪਾਏ ਅਥਾਹ ਯੋਗਦਾਨ `ਤੇ ਚਾਨਣਾ ਪਾਇਆ।

Punjab Politics: Chandumajra ਨੇ Sukhbir ਸਾਹਮਣੇ ਬਣਾਏ ਨੰਬਰ, ਅਕਾਲੀਆਂ ਨੂੰ ਹੀ ਅਕਾਲੀਆਂ ‘ਚ ਕੀਤਾ ਸ਼ਾਮਲ ||

ਚੰਨੀ ਨੇ ਕਿਹਾ ਕਿ ਇਹ ਸਭ ਕੁਝ ਸੂਬੇ ਵਿੱਚ ਸੁਖਾਵੇਂ ਮਾਹੌਲ ਤੋਂ ਬਿਨਾਂ ਸੰਭਵ ਨਹੀਂ ਸੀ।ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੂਬੇ ਵਿੱਚ ਉਦਯੋਗੀਕਰਨ ਦਾ ਨਵਾਂ ਅਧਿਆਏ ਲਿਖਣ ਲਈ ਉਦਯੋਗ ਜਗਤ ਦੇ ਦਿੱਗਜਾਂ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਖੇਤੀਬਾੜੀ  ਖੇਤਰ ਵਿੱਚ ਸਫ਼ਲ ਮੁਕਾਮ `ਤੇ ਪਹੁੰਚ ਚੁੱਕਾ ਹੈ ਅਤੇ ਹੁਣ ਉਦਯੋਗ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਦੁਨੀਆ ਭਰ ਵਿੱਚ ਆਪਣੀ ਸਖ਼ਤ ਮਿਹਨਤ ਅਤੇ ਬਹਾਦਰੀ ਲਈ ਜਾਣਿਆ ਜਾਂਦਾ ਹੈਇਸੇ ਭਾਵਨਾ ਨਾਲ ਉਨ੍ਹਾਂ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ਼ ਨੂੰ ਖ਼ੁਰਾਕ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਦੇ ਨਾਲ-ਨਾਲ ਇਸ ਦੀ ਕੌਮੀ ਸੁਰੱਖਿਆ ਦੀ ਰਾਖੀ ਵਿੱਚ ਮੋਹਰੀ ਭੂਮਿਕਾ ਨਿਭਾਈ।

ਡੇਰਾ ਮੁਖੀ ਬਾਰੇ ਜਥੇਦਾਰ ਦਾ ਵੱਡਾ ਬਿਆਨ, ਸਰਕਾਰ ਨੂੰ ਕਹੀ ਆਹ ਗੱਲ D5 Channel Punjabi

ਇਸ ਤੋਂ ਪਹਿਲਾਂ ਆਪਣੇ ਸੁਆਗਤੀ ਭਾਸ਼ਣ ਵਿੱਚ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਇਹ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਸੰਭਾਵੀ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਵੇਗਾ ਅਤੇ ਪੰਜਾਬ ਨੂੰ ਨੂੰ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਸਭ ਤੋਂ ਵੱਧ ਪਸੰਦੀਦਾ ਸਥਾਨ ਵਜੋਂ ਪੇਸ਼ ਕਰੇਗਾ। ਉਨ੍ਹਾਂ ਨੇ ਸਨਅਤਕਾਰਾਂ ਨੂੰ ਆਪਣੇ ਯੂਨਿਟ ਜਲਦ ਤੋਂ ਜਲਦ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਦੇਣ ਸਬੰਧੀ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ।ਇਸ ਮੌਕੇ `ਤੇ ਬੋਲਦਿਆਂ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸੰਤੁਲਿਤ ਖੇਤਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਹਿਯੋਗੀ ਭਾਈਵਾਲੀ ਵਿੱਚ ਵਿਸ਼ਵਾਸ ਰੱਖਦਾ ਹੈ।

ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਧਮਾਕਾ, ਸਿੱਧੂ ਨੇ ਲਾਏ ਦਿੱਲੀ ਡੇਰੇ, ਵੱਡਾ ਫੇਰਬਦਲ D5 Channel Punjabi

ਉਦਯੋਗ ਦੀ ਉੱਦਮੀ ਭਾਵਨਾ ਅਤੇ ਸਰਕਾਰ ਦੀਆਂ ਸਹਾਇਕ ਨੀਤੀਆਂ ਦੇ ਨਾਲ ਰਾਜ ਸਰਕਾਰ ਪੰਜਾਬ ਨੂੰ ਇੱਕ ਗਲੋਬਲ ਮੈਨੂਫੈਕਚਰਿੰਗ ਹੱਬ (ਆਲਮੀ ਨਿਰਮਾਣ ਧੁਰਾ) ਬਣਾਉਣਾ ਚਾਹੁੰਦੀ ਹੈ ਅਤੇ ਇਸਦੇ ਵਿਕਾਸ ਲਈ ਉਦਯੋਗ ਨੂੰ ਲੋੜੀਂਦੇ ਸਾਰੇ ਸਹਿਯੋਗ ਪ੍ਰਦਾਨ ਕਰਨ ਲਈ ਵਚਨਬੱਧ ਹੈ।ਇਸ ਮੌਕੇ ਚੰਨੀ ਨੇ ਨਿਵੇਸ਼ਕ ਸੰਮੇਲਨ, 2021 ਦੀ ਯਾਦ ਵਿੱਚ ਕੈਂਪਸ ਵਿੱਚ ਅੰਬ ਦਾ ਬੂਟਾ ਲਾਇਆ।ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਵਪਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਅਤੇ ਨੀਤੀਆਂ ਵਿੱਚ ਸਥਿਰਤਾ ਅਤੇ ਨਿਰੰਤਰਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ `ਤੇ ਲੈ ਕੇ ਜਾਵੇਗੀ ਅਤੇ ਉਦਯੋਗਕਾਰੋਬਾਰ ਅਤੇ ਰੁਜ਼ਗਾਰ `ਤੇ ਸੂਬੇ ਦਾ ਧਿਆਨ ਕੇਂਦਰਤ ਕਰੇਗੀ।

ਕਿਸਾਨਾਂ ਨਾਲ ਹੋਣਾ ਸੀ ਵੱਡਾ ਧੋਖਾ, ਖੇਤੀਬਾੜੀ ਵਿਭਾਗ ਨੇ ਬਚਾਏ ਕਿਸਾਨ, ਵੱਡੀ ਕਾਰਵਾਈ D5 Channel Punjabi

ਉਦਯੋਗੀਕਰਨ ਨੂੰ ਹੁਲਾਰਾ ਦੇਣ ਲਈ ਨਿਵੇਸ਼ ਪੰਜਾਬ ਦੀਆਂ ਪਹਿਲਕਦਮੀਆਂ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਕਿਹਾ ਕਿ ਇੱਕ ਪੰਜਾਬ ਸਰਕਾਰ ਦੀਆਂ ਉਦਾਰਵਾਦੀ ਨੀਤੀਆਂ ਦੇ ਨਾਲ ਉਨ੍ਹਾਂ ਦੇ ਉਦਯੋਗ ਨੇ ਬੇਮਿਸਾਲ ਤਰੱਕੀ ਕੀਤੀ ਹੈ ਅਤੇ ਇਸ ਇਤਿਹਾਸਕ ਮੌਕੇ `ਤੇ ਉਨ੍ਹਾਂ ਨੇ ਆਪਣੇ ਕਾਰੋਬਾਰ ਵਿੱਚ 2000 ਕਰੋੜ ਰੁਪਏ ਦੇ ਵਿਸਥਾਰ ਦਾ ਐਲਾਨ ਕੀਤਾ ਹੈ।ਇਸ ਦੌਰਾਨ ਚੇਅਰਮੈਨ ਅਤੇ ਐਮਡੀਐਚਯੂਐਲ ਸੰਜੀਵ ਮਹਿਤਾ ਨੇ 1200 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਅਤੇ ਅਮਿੱਟੀ ਯੂਨੀਵਰਸਿਟੀ ਦੇ ਚਾਂਸਲਰ ਡਾ. ਅਤੁਲ ਚੌਹਾਨ ਨੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਅਗਲੇ ਦੋ ਸਾਲਾਂ ਵਿਚ 300 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਜੀ ਮਹਿੰਦਰਾ ਨੇ ਐਲਾਨ ਕੀਤਾ ਕਿ ਸੂਬੇ ਵਿਚ ਛੇਤੀ ਹੀ ਤੀਜੀ ਟਰੈਕਟਰ ਫੈਕਟਰੀ ਲਾਈ ਜਾਵੇਗੀ ਅਤੇ ਪਠਾਨਕੋਟ ਨੇੜੇ ਹੋਟਲ ਪ੍ਰਾਜੈਕਟ ਵਿਕਸਤ ਕੀਤਾ ਜਾਵੇਗਾ।

ਲੋਕ ਵਿਰੋਧ ਅੱਗੇ ਝੁਕੀ ਸਰਕਾਰ, ਬਦਲਿਆ ਫੈਸਲਾ, ਵੱਡੀ ਜਿੱਤ D5 Channel Punjabi

ਹੋਰ ਉਦਯੋਗਪਤੀਆਂ ਜਿਨ੍ਹਾ ਵਿੱਚ ਵਾਈਸ ਚੇਅਰਮੈਨ ਅਤੇ ਐਮਡੀ ਜੇਕੇ ਪੇਪਰ ਲਿਮਟਿਡ ਹਰਸ਼ ਪਤੀ ਸਿੰਘਾਨੀਆਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ ਦੇ ਸੰਸਥਾਪਕ ਅਤੇ ਐਮਡੀ ਦਿਲੀਪ ਸਾਂਘਵੀਐਮਡੀ ਅਤੇ ਸੀਈਓ ਇਨਵੈਸਟ ਇੰਡੀਆ ਦੀਪਕ ਬਾਗਲਾਐਮਡੀ ਯਾਨਮਾਰ ਇੰਡੀਆ ਕਾਜੁਨੋਰੀ ਅਜਿਕੀਚੇਅਰਮੈਨ ਯੂਰਪ ਹਿੰਦੂਜਾ ਗਰੁੱਪ ਪ੍ਰਕਾਸ਼ ਪੀ ਹਿੰਦੂਜਾਵਧੀਕ ਸਕੱਤਰ ਡੀਪੀਆਈਆਈਟੀ ਸ੍ਰੀਮਤੀ ਸੁਮਿਤਾ ਦਾਵਰਾਚੇਅਰਮੈਨ ਅਤੇ ਐਮਡੀ ਆਈਟੀਸੀ ਸੰਜੀਵ ਪੁਰੀਭਾਰਤ ਵਿੱਚ ਜਾਪਾਨ ਦੀ ਰਾਜਦੂਤ ਸਤੋਸ਼ੀ ਸੁਜ਼ੂਕੀਚੇਅਰਮੈਨ ਆਦਿਤਿਆ ਬਿਰਲਾ ਗਰੁੱਪ ਕੁਮਾਰ ਮੰਗਲਮ ਬਿਰਲਾ ਅਤੇ ਕਾਰਜਕਾਰੀ ਚੇਅਰਮੈਨ ਆਰਸੇਲਰ ਮਿੱਤਲ ਲਕਸ਼ਮੀ ਐਨ. ਮਿੱਤਲ ਨੇ ਰਾਜ ਭਰ ਵਿੱਚ ਵੱਖ-ਵੱਖ ਉਦਯੋਗਿਕ ਉੱਦਮਾਂ ਵਿੱਚ ਆਪਣੀਆਂ ਭਾਈਵਾਲੀਆਂ ਬਾਰੇ ਤਜਰਬੇ ਅਤੇ ਜਾਣਕਾਰੀਆਂ ਸਾਂਝੀਆਂ ਕੀਤੀਆਂ।ਸੰਮੇਲਨ ਵਿਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਨਿਵੇਸ਼ ਪੰਜਾਬ ਦੇ ਸੀ.ਈ.ਓ. ਦੇ ਰਜਤ ਅਗਰਵਾਲ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button