ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਅੰਨ੍ਹੇਵਾਹ ਲਾਠੀਚਾਰਜ ਦਾ ਮਾਮਲਾ ਭਖਦਾ ਜਾ ਰਿਹਾ ਹੈ। ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਇਸ ਮਾਮਲੇ ਵਿੱਚ ਨੋਟਿਸ ਲਏ ਜਾਣ ਤੋਂ ਬਾਅਦ ਹੁਣ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਵੀ ਮਾਮਲੇ ਨੋਟਿਸ ਲੈਂਦਿਆਂ ਸਖਤ ਪ੍ਰਤੀਕਰਮ ਦਿੱਤਾ ਹੈ।
ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਵੀਰਵਾਰ ਨੂੰ ਸਫਾਈ ਆਗੂਆਂ ਦੀ ਮੀਟਿੰਗ ਦੌਰਾਨ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਹ ਹੜਤਾਲ 27 ਅਪ੍ਰੈਲ ਨੂੰ ਸੋਮਵਾਰ ਤੋਂ ਕੀਤੀ ਜਾਵੇਗੀ, ਜੋ ਕਿ ਅਣਮਿੱਥੇ ਸਮੇਂ ਤੱਕ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਸਫਾਈ ਨਹੀਂ ਦੇਣੀ ਹੈ ਅਤੇ ਇਹ ਦੱਸਣ ਦੀ ਲੋੜ ਨਹੀਂ ਕਿ ਉਹ ਕਿਸ ਭਾਵਨਾ ਨਾਲ ਕੰਮ ਕਰ ਰਹੇ ਹਨਉਨ੍ਹਾਂ ਕਿਹਾ ਕਿ ਅਸੀਂ ਵੀ ਪਿਛਲੇ ਦਿਨੀ ‘ਸਤਲੁਜ’ ਫਿਲਮ ਵੇਖੀ ਹੈ ਅਤੇ ਉਸ ਵਿੱਚ ਪੁਲਿਸ ਦਾ ਚਿਹਰਾ ਵੀ ਵੇਖਿਆ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ‘ਚ ਸਫਾਈ ਮੁਲਾਜ਼ਮ ਔਰਤਾਂ ‘ਤੇ ਹੱਥ ਚੁੱਕਿਆ ਗਿਆ, ਜਿਹੜਾ ਇਹ ਸੀਨ ਬਣਿਆ ਹੈ, ਉਹ ਵੇਖਣ ਤਾਂ ਕੀ ਬਰਦਾਸ਼ਤ ਕਰਨ ਦੇ ਲਾਇਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਸਰਕਾਰ ਬਰਾਬਰ ਦੀ ਜ਼ਿੰਮੇਵਾਰ ਹੈ।
ਆਗੂ ਨੇ ਕਿਹਾ ਕਿ ਘਟਨਾ ਲਈ ਜ਼ਿੰਮੇਵਾਰ ਡੀਐਸਪੀ ਅਤੇ ਐਸਐਸਪੀ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਇਹ ਮਹਿਕਮਾ ਹੈ, ਉਨ੍ਹਾਂ ਦੀ ਜ਼ਿੰਮੇਵਾਰੀ ਵੀ ਤੈਅ ਕਰਕੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਹੁੰਦੀਆਂ ਰਹੀਆਂ ਤਾਂ ਹਾਲਾਤ ਕਾਬੂ ਤੋਂ ਬਾਹਰ ਹੋ ਸਕਦੇ ਹਨ।
ਚੰਦਨ ਗਰੇਵਾਲ ਨੇ ਅੱਗੇ ਕਿਹਾ ਕਿ ਸਰਕਾਰ ਨੂੰ ਐਤਵਾਰ ਤੱਕ ਦਾ ਸਮਾਂ ਦਿੰਦਿਆਂ ਚੇਤਾਵਨੀ ਦਿੱਤੀ ਕਿ ਜੇ ਸੋਮਵਾਰ ਤੱਕ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਸੂਬਾ ਭਰ ਦੇ ਸਫ਼ਾਈ ਸੇਵਕ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਚਲੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦਾ ਮੰਗ-ਪੱਤਰ ਨਹੀਂ ਦਿੱਤਾ ਜਾਵੇਗਾ ਅਤੇ ਸਨਮਾਨ ਸਭ ਤੋਂ ਵੱਧ ਮਹੱਤਵਪੂਰਨ ਹੈ।
ਚੰਦਨ ਗਰੇਵਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਬੰਦ ਜਾਂ ਦੁਕਾਨਾਂ ਬੰਦ ਕਰਨ ਦਾ ਸੱਦਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਤੋਂ ਸਿਰਫ਼ ਸਫ਼ਾਈ ਸੇਵਕ ਹੀ ਆਪਣਾ ਕੰਮ ਬੰਦ ਕਰਨਗੇ, ਜੇਕਰ ਉਸ ਤੋਂ ਪਹਿਲਾਂ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.