Press ReleasePunjabTop News

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੀ ਈ.ਸੀ.ਸੀ.ਈ. ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ

ਕਿਹਾ, ਹਰੇਕ ਬੱਚੇ ਨੂੰ ਵਿਕਾਸ ਲਈ ਦੇਖਭਾਲ ਅਤੇ ਸਹੀ ਵਾਤਾਵਰਨ ਦੀ ਲੋੜ

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸੂਬੇ ਵਿੱਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਵਿਭਾਗ ਨਾਲ ਅੱਜ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ। ਇਸ ਸੰਦਰਭ ਵਿੱਚ, ਈ.ਸੀ.ਸੀ.ਈ. ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ ‘ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ।
ਸ਼ੁੱਧ ਆਯੁਰਵੈਦਿਕ ਦੇਸੀ ਫਾਰਮੂਲਾ, ਨੌਜਵਾਨਾਂ ਤੋਂ ਲੈਕੇ ਬਜ਼ੁਰਗਾਂ ‘ਤੇ ਸਿੱਧਾ ਅਸਰ
ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ, 2020 ਦੇ ਮੱਦੇਨਜ਼ਰ ਰਾਜ ਦੀ ਈਸੀਸੀਈ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਲੋੜੀਂਦੀਆਂ ਸੋਧਾਂ ਕਰਨ ਉਪਰੰਤ ਅਪਡੇਟ ਨੀਤੀ 31 ਜੁਲਾਈ, 2023 ਤੱਕ ਤਿਆਰ ਕੀਤੀ ਜਾਣੀ ਹੈ।
BJP ਨਾਲ alliance ‘ਤੇ Sukhbir Badal ਦਾ ਬਿਆਨ, ਵਿਰੋਧੀਆਂ ਦੇ ਮੂੰਹ ਬੰਦ | D5 Channel Punjabi
ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ,  ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਡੀ.ਪੀ.ਓ ਸ੍ਰੀ ਅਮਰਜੀਤ ਸਿੰਘ, ਸ੍ਰੀ ਸੁਖਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ  ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button