Press ReleasePunjabTop News

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਵਿਕਾਸ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 21 ਨਵੰਬਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਭਲਾਈ ਕਮੇਟੀ,  ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 21 ਨਵੰਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਤੇ ਮੈਂਬਰ ਅਤੇ ਜੁਵੇਨਾਇਲ ਜਸਟਿਸ ਬੋਰਡ ਦੇ ਮੈਂਬਰ ਦੀ ਭਰਤੀ ਕੀਤੀ ਜਾਣੀ ਹੈ ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਕਿਸਾਨਾਂ ਦੇ ਧਰਨਿਆਂ ਤੋਂ ਅੱਕੇ ਲੋਕ! ਅੱਗਿਓ! ਪੱਤਰਕਾਰ ਨੇ ਵੀ ਪੁੱਛੇ ਸਿੱਧੇ ਸਵਾਲ! ਕਿਸਾਨਾਂ ਦੀ ਆਪਸ ’ਚ ਖੜਕੀ

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https://sswcd.punjab.gov.in ‘ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 21 ਨਵੰਬਰ 2022 ਤੱਕ ਭੇਜ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button