Press ReleasePunjabTop News

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਅਧਿਕਾਰ ਰੱਖਿਆ ਕਮਿਸ਼ਨ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 5 ਜੂਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ 5 ਜੂਨ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਖਿਡਾਰੀਆਂ ਨੂੰ ਨਹੀਂ ਚਾਹੀਦੇ ਮੈਡਲ, ਸਭ ਨੇ ਮਿਲਕੇ ਲਿਆ ਵੱਡਾ ਫੈਸਲਾ | Wrestlers To Throw Their Medals In Ganga

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

Sukhbir Badal ਦਾ ਸਰਕਾਰ ‘ਤੇ ਵਾਰ, Faridkot Court ‘ਚ ਪਹੁੰਚ ਕੱਢੀ ਭੜਾਸ || D5 Channel Punjabi

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https://sswcd.punjab.gov.in ‘ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ https://sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 5 ਜੂਨ 2023 ਤੱਕ ਭੇਜ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button