‘ਸਮਾਜ ਨੂੰ ਜਾਤੀ ਅਤੇ ਧਰਮ ‘ਤੇ ਵੰਡ ਕੇ ਰਾਜਨੀਤੀ ਕਰਨਾ ਕਾਂਗਰਸ ਪਾਰਟੀ ਦਾ ਇਤਿਹਾਸ’
ਪਵਿੱਤਰ-ਅਪਵਿੱਤਰ ਸੀਟ ਦੇ ਮਾਮਲੇ ‘ਤੇ ਆਮ ਆਦਮੀ ਪਾਰਟੀ ਨੇ ਸਾੜੇ ਕੈਪਟਨ ਤੇ ਬਿੱਟੂ ਦੇ ਪੁਤਲੇ
ਵਿਰੋਧੀ ਧਿਰ ਦੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਸ਼ੁਰੂ ਕੀਤਾ ਮਰਨ ਵਰਤ
ਲੁਧਿਆਣਾ : ਪੰਜਾਬ ਦੀ ਪਵਿੱਤਰ ਧਰਤੀ ਦੀਆਂ ਕੁੱਝ ਵਿਧਾਨ ਸਭਾ ਸੀਟਾਂ ਨੂੰ ਕਾਂਗਰਸ ਪਾਰਟੀ ਵੱਲੋਂ ਪਵਿੱਤਰ-ਅਪਵਿੱਤਰ ਕਰਾਰ ਦੇਣ ਅਤੇ ਦਲਿਤ ਸਮਾਜ ਪ੍ਰਤੀ ਨਫਤਰ ਪੈਦਾ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੁਧਿਆਣਾ ਵਿਖੇ ਜਬਰਦਸਤ ਰੋਸ ਪ੍ਰਦਰਸਨ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੁਤਲੇ ਫੂਕੇ। ਧਰਨੇ ਵਿੱਚ ਪਹੁੰਚੇ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ ਅਤੇ ਜਗਤਾਰ ਸਿੰਘ ਹਿਸੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਰਿਹਾ ਹੈ ਕਿ ਉਹ ਸਮਾਜ ਨੂੰ ਧਰਮ ਅਤੇ ਜਾਤੀ ਦੇ ਨਾਮ ‘ਤੇ ਵੰਡ ਕੇ ਰਾਜਨੀਤੀ ਕਰਦੀ ਰਹੀ ਹੈ।
ਕਾਂਗਰਸੀ ਲੀਡਰ ਦਾ ਕਾਰਾ!ਧਰਨੇ ਚੋਂ ਕੱਢ-ਕੱਢ ਕੁੱਟੇ ਆਗੂ,ਪੁਲਿਸ ਸਾਹਮਣੇ ਚੱਲੀਆਂ ਡਾਂਗਾਂ ਤੇ ਇੱਟਾਂ ||
ਉਨ੍ਹਾਂ ਕਿਹਾ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀਆਂ ਕੁਝ ਵਿਧਾਨ ਸਭਾ ਸੀਟਾਂ ਨੂੰ ਪਵਿੱਤਰ ਅਤੇ ਅਪਵਿੱਤਰ ਕਹਿਣ ਦਾ ਆਮ ਆਦਮੀ ਪਾਰਟੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੀ ਹੈ, ਕਿਉਂਕਿ ਸਾਡੇ ਲਈ ਤਾਂ ਸਾਰੇ ਪੰਜਾਬ ਸਮੇਤ ਪੂਰਾ ਦੇਸ ਹੀ ਪਵਿੱਤਰ ਹੈ। ਇਸ ਮੌਕੇ ਤੇ ਬੀਬਾ ਸਰਬਜੀਤ ਕੌਰ ਮਾਣੂੰਕੇ ਅਤੇ ਐਸ. ਸੀ. ਵਿੰਗ ਦੇ ਸੂਬਾ ਉਪ ਪ੍ਰਧਾਨ ਜੀਵਨ ਸਿੰਘ ਸੰਗੋਵਾਲ ਨੇ ਦਲਿਤ ਬੱਚਿਆਂ ਦੀ ਸਕਾਲਰਸਪਿ ਮਾਮਲੇ ਤੇ ਲੁਧਿਆਣਾ ਵਿਖੇ ਮਰਨ ਵਰਤ ਸ਼ੁਰੂ ਕੀਤਾ। ਆਪ ਆਗੂਆਂ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਜਾਤਾਂ ਪਾਤਾਂ ਅਤੇ ਧਰਮਾਂ ਤੋਂ ਉੱਪਰ ਉੱਠ ਕੇ “ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ” ਅਤੇ “ਅਵਲ ਅੱਲਾ ਨੂਰ ਉਪਾਇਆ ਕੁਦਰਤ ਕੇ ਸਭ ਬੰਦੇ” ਦਾ ਪਾਠ ਪੜ੍ਹਾਇਆ ਹੈ। ਪਰ ਕਾਂਗਰਸ ਪਾਰਟੀ ਦੇ ਆਗੂਆਂ ਦੀ ਮੱਤ ਗੁਰੂ ਸਾਹਿਬਾਨ ਦੁਆਰਾ ਦਿੱਤੇ ਸੰਦੇਸ਼ ਅਤੇ ਦਿਖਾਏ ਰਾਹ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ, ਜੋ ਅੱਜ ਸਿੱਖ ਪੰਥ ਦੀ ਮੁਦੱਈ ਬਣ ਰਹੀ ਹੈ ਨੇ ਹੀ ਸ੍ਰੀ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਉੱਤੇ ਹਮਲਾ ਕਰਵਾ ਕੇ ਸਿੱਖਾਂ ਦੇ ਹਿਰਦੇ ਵਲੂੰਧਰੇ ਸਨ। ਅਸਲ ਵਿੱਚ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਤਰ੍ਹਾਂ ਹੀ ਕਾਂਗਰਸ ਪਾਰਟੀ ਵੀ ਧਰਮ ਦੀ ਰਾਜਨੀਤੀ ਕਰਕੇ ਵੋਟਾਂ ਬਟੋਰਨ ਦੀ ਨੀਤੀ ਉੱਤੇ ਕਾਰਜ ਕਰਦੀ ਰਹੀ ਹੈ।
BREAKING-ਜੈਪਾਲ ਭੁੱਲਰ ਦੇ ਐਂਨਕਾਉਂਟਰ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਹੁਣ ਦਲਿਤਾਂ ਦੇ ਮਸੀਹਾ ਬਣਨ ਦਾ ਝੂਠਾ ਨਾਟਕ ਕਰਦੇ ਹਨ, ਜਦੋਂ ਕਿ ਆਪਣੀ ਸਰਕਾਰ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦਲਿਤਾਂ ਉੱਤੇ ਵੱਖ ਵੱਖ ਤਰ੍ਹਾਂ ਦੇ ਅੱਤਿਆਚਾਰ ਕੀਤੇ, ਵਿਦਿਆਰਥੀਆਂ ਦੇ ਵਜੀਫਾ ਰਕਮ ਵਿੱਚ ਘੁਟਾਲਾ ਕੀਤਾ ਅਤੇ ਨੌਜਵਾਨਾਂ ਦੀਆਂ ਨੌਕਰੀਆਂ ਦਾ ਕੋਟਾ ਹੀ ਖਤਮ ਕਰ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਦਲਿਤਾਂ ਪ੍ਰਤੀ ਘਟੀਆ ਸੋਚ ਦਾ ਪ੍ਰਗਟਾਵਾ ਕਰਦੇ ਹੋਏ ਵਿਧਾਨ ਸਭਾ ਸੀਟਾਂ ਨੂੰ ਵੀ ਪਵਿੱਤਰ ਅਤੇ ਅਪਵਿੱਤਰ ਦੱਸ ਰਹੇ ਹਨ। ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਵਿੱਚ ਗੰਭੀਰ ਹੁੰਦੇ ਤਾਂ ਬਿੱਟੂ ਦੁਆਰਾ ਦਿੱਤੇ ਬਿਆਨ ਦੀ ਨਿਖੇਧੀ ਕਰਦੇ ਅਤੇ ਉਸ ਖਲਿਾਫ ਸਖਤ ਕਾਰਵਾਈ ਕਰਦੇ। ਜਕਿਰਯੋਗ ਹੈ ਕਿ ਕਾਂਰਗਸ ਪਾਰਟੀ ਵੱਲੋਂ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਵਜੀਫਾ ਰਾਸੀ ਵਿੱਚ ਕੀਤੇ ਘੁਟਾਲੇ ਖਿਲਾਫ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਭੁੱਖ ਹੜਤਾਲ ਸੁਰੂ ਕੀਤੀ ਹੋਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.