Breaking NewsD5 specialNewsPress ReleasePunjabTop News

‘ਸਮੁੱਚੀ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ’

ਨੌਜਵਾਨਾਂ ਨੂੰ ਛੇਤੀ ਹੀ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਰੁਜ਼ਗਾਰ ਦੇ ਹੋਰ ਮੌਕੇ ਸਿਰਜਣ ਦਾ ਭਰੋਸਾ

ਅਗਲੇ ਬਜਟ ਕਈ ਹੋਰ ਲੋਕ ਪੱਖੀ ਪਹਿਲਕਦਮੀਆਂ ਦਾ ਐਲਾਨ ਕੀਤਾ ਜਾਵੇਗਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਸਰਕਾਰ ਦੇ 50 ਦਿਨ ਪੂਰੇ ਹੋਣ ‘ਤੇ ਵੱਡੀ ਪੱਧਰ ਉਤੇ ਭਰਤੀ ਮੁਹਿੰਮ ਚਲਾਉਣ ਦਾ ਐਲਾਨ ਕਰਦੇ ਹੋਏ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦੀ ਵਿਦਿਅਕ ਯੋਗਤਾ ਮੁਤਾਬਕ ਨਿਰੋਲ ਮੈਰਿਟ ਦੇ ਆਧਾਰ ਉਤੇ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵੱਡੇ ਪੱਧਰ ਉਤੇ ਚੱਲ ਰਹੀ ਭਰਤੀ ਮੁਹਿੰਮ ਵਿਚ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਨੂੰ ਕੋਈ ਥਾਂ ਨਹੀਂ ਮਿਲੇਗੀ।

ਕਮਾਲ ਦਾ ਆਹ ਵੈਦ, ਮੂੰਹ ਦੇਖ ਦੱਸ ਦਿੰਦਾ ਔਰਤ ਦੇ ਰੋਗ | D5 Channel Punjabi

ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 25 ਵੱਖ-ਵੱਖ ਵਿਭਾਗਾਂ ਵਿੱਚ 26,454 ਅਸਾਮੀਆਂ ਲਈ ਭਰਤੀ ਭ੍ਰਿਸ਼ਟਾਚਾਰ ਮੁਕਤ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਅਖਬਾਰਾਂ ਵਿੱਚ ਵਿਸਥਾਰਪੂਰਵਕ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ, ਜਿਸ ਵਿੱਚ ਵਿਦਿਅਕ ਯੋਗਤਾ ਦੇ ਅਨੁਸਾਰ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰਾਂ ਦੀ ਸਹੂਲਤ ਲਈ ਖਾਲੀ ਅਸਾਮੀਆਂ ਦੀ ਗਿਣਤੀ, ਭਰਤੀ ਏਜੰਸੀਆਂ (ਪੀ.ਪੀ.ਐਸ.ਸੀ./ਐਸ.ਐਸ.ਐਸ.ਬੀ./ਤੀਜੀ ਧਿਰ/ਵਿਭਾਗ) ਅਤੇ ਭਰਤੀ ਦੇ ਵੇਰਵੇ ਜਾਣਨ ਵਿਭਾਗੀ ਵੈਬਸਾਈਟਾਂ ਦੇ ਲਿੰਕ ਸ਼ਾਮਲ ਕੀਤੇ ਗਏ ਹਨ।

Karnal Terrorist Arrest ਮਾਮਲੇ ‘ਚ ਵੱਡਾ ਖੁਲਾਸਾ! Pakistan ਨੇ ਖੇਡੀ ਨਵੀਂ ਚਾਲ | D5 Channel Punjabi

ਨੌਜਵਾਨਾਂ ਲਈ ਰੁਜ਼ਗਾਰ ਦੇ ਬੇਸ਼ੁਮਾਰ ਮੌਕਿਆਂ ਦਾ ਵਾਅਦਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸਰਕਾਰੀ ਅਤੇ ਪ੍ਰਾਈਵੇਟ ਖੇਤਰਾਂ ਵਿਚ ਹੋਰ ਨੌਕਰੀਆਂ ਵੀ ਲੈ ਕੇ ਆਵੇਗੀ ਤਾਂ ਜੋ ਨੌਜਵਾਨਾਂ ਨੂੰ ਮਾਣ-ਇੱਜ਼ਤ ਨਾਲ ਜੀਵਨ ਬਤੀਤ ਕਰਨ ਲਈ ਰੋਜ਼ੀ-ਰੋਟੀ ਦੇ ਸਮਰਥ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕਈ ਹੋਰ ਲੋਕ-ਪੱਖੀ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ ਜਿਨ੍ਹਾਂ ਦਾ ਐਲਾਨ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪੇਸ਼ ਹੋਣ ਵਾਲੇ ਸਾਲਾਨਾ ਆਮ ਬਜਟ 2022-23 ਵਿੱਚ ਕੀਤਾ ਜਾਵੇਗਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button