Breaking NewsD5 specialInternationalNews

ਸਮੇਂ ਤੋਂ ਪਹਿਲਾਂ ਜਿੱਤ ਦੀ ਘੋਸ਼ਣਾ ਨਹੀਂ ਕਰਨਗੇ ਟਰੰਪ, ਕਾਨੂੰਨੀ ਲੜਾਈ ਦਾ ਦਿੱਤਾ ਸੰਕੇਤ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਉਨ੍ਹਾਂ ਖਬਰਾਂ ਨੂੰ ਖਾਰਿਜ ਕਰ ਦਿੱਤਾ ਹੈ ਕਿ ਉਹ ਮੰਗਲਵਾਰ ਨੂੰ ਰਾਸ਼ਟਰਪਤੀ ਚੋਣਾਂ ਖਤਮ ਹੋਣ ਤੋਂ ਬਾਅਦ, ਸਮੇਂ ਤੋਂ ਪਹਿਲਾਂ ਹੀ ਜਿੱਤ ਦੀ ਘੋਸ਼ਣਾ ਕਰਨ ਦੀ ਯੋਜਨਾ ਬਣਾ ਰਹੇ ਹਨ, ਹਾਲਾਂਕਿ ਉਨ੍ਹਾਂ ਨੇ ਸੰਕੇਤ ਦਿੱਤਾ ਕਿ ਉਹ ਚੋਣਾਂ ਹੁੰਦੇ ਹੀ ਕਾਨੂੰਨੀ ਲੜਾਈ ਲਈ ਤਿਆਰੀ ਕਰ ਰਹੇ ਹਨ।

ਅਕਾਲੀ ਆਗੂ ਨੇ ਘੇਰ ਲਿਆ ਕੈਪਟਨ ਦਾ ਮੰਤਰੀ!ਫਿਰ ਲਾਤੀ ਸਵਾਲਾਂ ਦੀ ਝੜੀ ! ਨਾਲ ਖੜ੍ਹੇ ਬੰਦੇ ਵੀ ਰਹਿ ਗਏ ਹੱਕੇ-ਬੱਕੇ !

ਇਸ ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਟਰੰਪ ਚੋਣਾਂ ਵਾਲੀ ਰਾਤ ਸਮੇਂ ਤੋਂ ਪਹਿਲਾਂ ਜਿੱਤ ਦਾ ਐਲਾਨ ਕਰ ਸਕਦੇ ਹਨ। ਇਸ ਬਾਰੇ ‘ਚ ਪੁੱਛੇ ਜਾਣ ‘ਤੇ ਉਨ੍ਹਾਂ ਨੇ ਨਾਰਥ ਕੈਰੋਲੀਨਾ ਦੇ ਸ਼ਾਰਲੋਟੇ ਹਵਾਈ ਅੱਡੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ਨਹੀਂ, ਇਹ ਗਲਤ ਖ਼ਬਰ ਹੈ। ਇਸੇ ਦੌਰਾਨ ਉਨ੍ਹਾਂ ਨੇ ਇਹ ਸੰਕੇਤ ਵੀ ਦਿੱਤਾ ਕਿ ਉਨ੍ਹਾਂ ਦੀ ਟੀਮ ਚੋਣਾਂ ਵਾਲੀ ਰਾਤ ਨੂੰ ਹੀ ਕਾਨੂੰਨੀ ਲੜਾਈ ਸ਼ੁਰੂ ਕਰਨ ਲਈ ਤਿਆਰੀ ਕਰ ਰਹੀ ਹੈ।

🔴LIVE🔴ਕਿਸਾਨਾਂ ਦੇ ਹੱਕ ‘ਚ ਕੈਪਟਨ ਦਾ ਵੱਡਾ ਫੈਸਲਾ!ਕੈਪਟਨ ਦੀ ਚਿੱਠੀ ਨੇ ਉੱਡਾਈ ਮੋਦੀ ਸਰਕਾਰ ਦੀ ਨੀਂਦ!

ਸੁਪ੍ਰੀਮ ਕੋਰਟ ਦੇ ਫੈਸਲੇ ਦੀ ਕੀਤੀ ਆਲੋਚਨਾ
ਟਰੰਪ ਨੇ ਕਿਹਾ, ਮੇਰਾ ਮੰਨਣਾ ਹੈ ਕਿ ਇਹ ਖਤਰਨਾਕ ਗੱਲ ਹੈ ਕਿ ਕਿਸੇ ਚੋਣਾਂ ਤੋਂ ਬਾਅਦ ਬੈਲਟ ਪੇਪਰ ਇਕੱਠੇ ਕੀਤੇ ਜਾ ਸਕਣ। ਮੈਨੂੰ ਲੱਗਦਾ ਹੈ ਕਿ ਇਹ ਖ਼ਤਰਨਾਕ ਗੱਲ ਹੈ ਕਿ ਜਦੋਂ ਲੋਕਾਂ ਜਾਂ ਰਾਜਾਂ ਨੂੰ ਚੋਣਾਂ ਖ਼ਤਮ ਹੋਣ ਤੋਂ ਬਾਅਦ ਲੰਬੇ ਸਮੇਂ ਲਈ ਬੈਲਟ ਪੇਪਰ ਨੂੰ ਜਮ੍ਹਾਂ ਕਰਨ ਦੀ ਇਜਾਜਤ ਹੋਵੇ ਕਿਉਂਕਿ ਇਸ ਨਾਲ ਕੇਵਲ ਇੱਕ ਹੀ ਚੀਜ਼ ਹੋ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button