Top News

ਸਰਕਾਰਾਂ ਕਦੇ ਵੀ ਪੰਥ ਹਿਤੈਸ਼ੀ ਨਹੀਂ ਰਹੀਆਂ- ਗਿਆਨੀ ਹਰਪ੍ਰੀਤ ਸਿੰਘ

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕੀਤਾ ਗਿਆ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਭਾਈ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼ਮੁਲੀਅਤ ਕੀਤੀ। ਉਹਨਾਂ ਨੇ ਆਪਣੇ ਸੰਬੋਧਨ ਦੌਰਾਨ ਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ ਤੇ ਕਿਹਾ ਕਿ  ਕਿਹਾ ਕਿ ਸਿੱਖ ਕੌਮ ਨੂੰ ਇਹ ਮਾਣ ਹਾਸਲ ਹੈ ਕਿ ਇਸ ਦੀਆਂ ਸੰਸਥਾਵਾਂ ਗੁਰੂ ਸਾਹਿਬਾਨ ਨੇ ਆਪ ਸਥਾਪਤ ਕੀਤੀਆਂ। ਉਨ੍ਹਾਂ ਆਖਿਆ ਕਿ ਗੁਰਦੁਆਰਾ, ਸੰਗਤ, ਪੰਗਤ ਅਤੇ ਸਿੱਖਾਂ ਨੂੰ ਕੇਂਦਰੀ ਧੁਰੇ ਨਾਲ ਜੋੜਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸਿੱਖ ਇਤਿਹਾਸ ਦਾ ਹਾਸਲ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੁਝ ਸੰਸਥਾਵਾਂ ਖਾਲਸਾ ਪੰਥ ਨੇ ਬਣਾਈਆਂ ਜਿਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਅਹਿਮ ਹੈ, ਜਿਸ ਦੀ ਸਥਾਪਨਾ ਲਈ 500 ਤੋਂ ਵੱਧ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ। ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਹੀਦ ਭਾਈ ਕਰਮ ਸਿੰਘ ਤੇ ਭਾਈ ਪ੍ਰਤਾਪ ਸਿੰਘ ਦੀਆਂ ਸ਼ਹਾਦਤਾਂ ਵੀ ਸ਼੍ਰੋਮਣੀ ਕਮੇਟੀ ਦੀ ਕਾਇਮੀ ਤੇ ਮਜਬੂਤੀ ਲਈ ਸਨ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਇਨ੍ਹਾਂ ਸੰਸਥਾਵਾਂ ਨੂੰ ਸਰਕਾਰੀ ਸ਼ਹਿ ’ਤੇ ਚੁਣੌਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਭਾਵੇਂ ਮੁਗਲ ਜਾਂ ਅੰਗਰੇਜ਼ ਸਰਕਾਰਾਂ ਹੋਣ ਜਾਂ ਮੌਜੂਦਾ ਸਰਕਾਰਾਂ ਹੋਣ, ਇਹ ਕਦੇ ਵੀ ਪੰਥ ਹਿਤੈਸ਼ੀ ਨਹੀਂ ਰਹੀਆਂ। ਇਸ ਲਈ ਸਿੱਖ ਕੌਮ ਨੂੰ ਆਪਣੀਆਂ ਸੰਸਥਾਵਾਂ ਮਜਬੂਤ ਕਰਨ ਲਈ ਆਪ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸ਼੍ਰੋਮਣੀ ਕਮੇਟੀ ਤੇ ਹੋਰ ਸੰਸਥਾਵਾਂ ਨੂੰ ਅਜ਼ਾਦ ਕਰਵਾਉਣ ਦੀ ਗੱਲ ਕਰ ਰਹੇ ਹਨ ਕੀ ਉਹ ਦੱਸ ਸਕਦੇ ਹਨ ਕਿ ਸਰਕਾਰੀ ਦਖਲ ਨਾਲ ਲਿਆ ਪ੍ਰਬੰਧ ਉਨ੍ਹਾਂ ਪਾਸ ਰਹੇਗਾ। ਸਮਾਗਮ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸਾਕਾ ਸ੍ਰੀ ਪੰਜਾ ਸਾਹਿਬ ਇਤਿਹਾਸ ਬਾਰੇ ਵਿਸਥਾਰ ਪੂਰਵਕ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਹੀਦੀ ਸਾਕੇ ਦੇ ਸਮੂਹ ਸ਼ਹੀਦਾਂ ਸਬੰਧੀ ਅਰਦਾਸ ਕੀਤੀ ਗਈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਅੱਜ ਪੰਥ ਨੂੰ ਆਪਣੀਆਂ ਸੰਸਥਾਵਾਂ ਬਾਰੇ ਸੰਜੀਦਾ ਪਹੁੰਚ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਸਥਾਨ ਹੈ ਜਿਸ ਦੀ ਮਜਬੂਤੀ ਲਈ ਹਰ ਸਿੱਖ ਅੱਗੇ ਆਵੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਿੱਖ ਇਤਿਹਾਸ ਦੇ ਸਾਕੇ ਅਤੇ ਮੋਰਚੇ ਸਿੱਖੀ ਪ੍ਰਤੀ ਦ੍ਰਿੜ੍ਹਤਾ ਲਈ ਪ੍ਰੇਰਨਾ ਸਰੋਤ ਹਨ ਅਤੇ ਇਨ੍ਹਾਂ ਵਿਚ ਸ੍ਰੀ ਪੰਜਾ ਸਾਹਿਬ ਦਾ ਸਾਕਾ ਅਤਿ ਅਹਿਮ ਹੈ।ਉਨ੍ਹਾਂ ਸ਼ਤਾਬਦੀ ਸਮਾਗਮਾਂ ਦੌਰਾਨ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button