Breaking NewsD5 specialNewsPoliticsPunjab

ਸਰਕਾਰੀਆ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਚੰਡੀਗੜ੍ਹ : ਪੰਜਾਬ ਦੇ ਖਣਨ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਡੀਜੀਪੀ ਦਿਨਕਰ ਗੁਪਤਾ ਅਤੇ ਖਣਨ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਸ. ਸਰਕਾਰੀਆ ਨੇ ਡੀਜੀਪੀ ਨੂੰ ਨਾਜਾਇਜ਼ ਮਾਈਨਿੰਗ ਨੂੰ ਸਖ਼ਤੀ ਨਾਲ ਰੋਕਣ ਲਈ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹੇ ਪੁਲਿਸ ਮੁਖੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਰੇਤ-ਬੱਜਰੀ ਢੋਹਣ ਵਾਲੇ ਵਾਹਨਾਂ, ਜਿਨ੍ਹਾਂ ਕੋਲ ਮਾਈਨਿੰਗ ਵਿਭਾਗ ਦੀ ਪਰਚੀ ਨਾ ਹੋਵੇ ਨੂੰ ਜ਼ਬਤ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Breaking-Sukhbir Badal ਨੂੰ ਵੱਡਾ ਝਟਕਾ, ਇਕ ਹੋਰ ਲੀਡਰ ਨੇ ਦਿੱਤਾ ਅਸਤੀਫਾ, ਢੀਂਡਸਾ ਦੀ ਵਧੀ ਤਾਕਤ

ਖਣਨ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਗ਼ੈਰ-ਕਾਨੂੰਨੀ ਖਣਨ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਰੇਤ ਤੇ ਬੱਜਰੀ ਢੋਹਣ ਵਾਲੇ ਟਰੈਕਟਰ-ਟਰਾਲੀਆਂ, ਟਰੱਕਾਂ ਜਾਂ ਅਜਿਹੇ ਹੋਰ ਵਾਹਨਾਂ ਨੂੰ ਜ਼ਬਤ ਕਰਕੇ ਕੇਸ ਦਰਜ ਕਰਨ ਤੋਂ ਇਲਾਵਾ ਜਿਸ ਖੱਡ ਵਿੱਚੋਂ ਅਜਿਹਾ ਮਟੀਰੀਅਲ ਲਿਆਂਦਾ ਜਾ ਰਿਹਾ ਹੋਵੇਗਾ।

ਉਸ ਜ਼ਮੀਨ ਦੇ ਮਾਲਕ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਜ਼ਮੀਨ ਵਿੱਚੋਂ ਰੇਤ-ਬੱਜਰੀ ਕੱਢਣ ਵਾਲੀਆਂ ਮਸ਼ੀਨਾਂ ਵੀ ਜ਼ਬਤ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਰੇਤ-ਬੱਜਰੀ ਢੋਹਣ ਵਾਲੇ ਵਾਹਨਾਂ ਦੇ ਚਾਲਕਾਂ ਕੋਲ ਮਾਈਨਿੰਗ ਵਿਭਾਗ ਦੀ ਪਰਚੀ ਹੋਣੀ ਜ਼ਰੂਰੀ ਹੈ। ਦੱਸਣਯੋਗ ਹੈ ਕਿ ਮਾਈਨਿੰਗ ਵਿਭਾਗ ਵੱਲੋਂ ਮਨਜ਼ੂਰਸ਼ੁਦਾ ਖੱਡਾਂ ਵਿੱਚੋਂ ਖਣਨ ਪਦਾਰਥਾਂ ਦੀ ਢੋਆ-ਢੁਆਈ ਲਈ ਪਰਚੀ ਜਾਰੀ ਕੀਤੀ ਜਾਂਦੀ ਹੈ।

Afsana Khan ਦੀ ਵੀਡੀਓ ਵਾਇਰਲ, ਹੁਣ ਪ੍ਰਿੰਸੀਪਲ ਨੇ ਦੱਸੀ ਸੱਚਾਈ, ਬਾਦਲ ਦੇ ਸਕੂਲ ‘ਚ ਗਾਏ ਲੱਚਰ ਗਾਣੇ

ਉਨ੍ਹਾਂ ਚੇਤਾਵਨੀ ਦਿੱਤੀ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਤੁਰੰਤ ਬਾਜ਼ ਆ ਜਾਣ ਜਾਂ ਫਿਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਸ. ਸਰਕਾਰੀਆ ਨੇ ਕਿਹਾ ਕਿ ਸੂਬੇ ਦੀਆਂ ਖੱਡਾਂ ਦੀ ਪਾਰਦਰਸ਼ੀ ਢੰਗ ਨਾਲ ਈ-ਨਿਲਾਮੀ ਕੀਤੀ ਗਈ ਹੈ ਅਤੇ ਪੰਜਾਬ ਵਾਸੀਆਂ ਨੂੰ ਸਸਤੀਆਂ ਦਰਾਂ ਉੱਤੇ ਰੇਤ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਪਰ ਫਿਰ ਵੀ ਜੇਕਰ ਕੋਈ ਵਿਅਕਤੀ ਗ਼ੈਰ-ਕਾਨੂੰਨੀ ਮਾਈਨਿੰਗ ਕਰੇਗਾ ਤਾਂ ਉਸ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button