Press ReleasePunjabTop News

ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ’ਚ ਵਿਜੀਲੈਂਸ ਬਿਊਰੋ ਨੇ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ ਦੇ ਅਧਿਕਾਰੀ ਐਸ.ਪੀ. ਸਿੰਘ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨਿਚਰਵਾਰ ਨੂੰ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਕਾਰਜਕਾਰੀ ਡਾਇਰੈਕਟਰ ਐਸ.ਪੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ’ਤੇ ਕਾਰਪੋਰੇਸ਼ਨ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ ‘ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ’ ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ/ਵੰਡ ਕਰਨ ਸਬੰਧੀ ਬੇਲੋੜੇ ਲਾਭ ਪਹੁੰਚਾਉਣ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਲੱਖਾਂ ਕਿਸਾਨ ਪਹੁੰਚਣਗੇ ਜ਼ੀਰਾ, ਭਖ ਗਿਆ ਅੰਦੋਲਨ, ਹੋ ਗਿਆ ਓਹੀ ਕੰਮ ਸਰਕਾਰ ਦੇ ਫੁੱਲੇ ਹੱਥ-ਪੈਰ ||

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਪਰਾਧਿਕ ਮਾਮਲੇ ਵਿੱਚ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਨਿਗਮ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਮੁਹਾਲੀ ਸਥਿਤ ਇੱਕ ਸਨਅਤੀ ਪਲਾਟ ਵਿੱਚ ਟਾਊਨਸ਼ਿਪ ਸਥਾਪਤ ਕਰਨ ਲਈ ਗੁਲਮੋਹਰ ਟਾਊਨਸ਼ਿਪ ਨਾਂ ਦੀ ਫਰਮ ਦੇ ਨਾਂ ਉਤੇ ਤਬਦੀਲ ਕਰਨ ਅਤੇ ਪਲਾਟਾਂ ਵਿੱਚ ਵੰਡਣ ਦੀ ਪ੍ਰਵਾਨਗੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

Zira Liquor Factory ਦੇ ਬਾਹਰ ਤੱਤੇ ਹੋਏ ਕਿਸਾਨ, ਅੱਕੇ ਕਿਸਾਨਾਂ ਦਾ ਵੱਡਾ ਐਲਾਨ | D5 Channel Punjabi

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਪੀ.ਐਸ.ਆਈ.ਈ.ਸੀ. ਦੇ 7 ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ। ਇਹਨਾਂ ਦੋਸ਼ੀਆਂ ਵਿੱਚ ਅੰਕੁਰ ਚੌਧਰੀ ਅਸਟੇਟ ਅਫਸਰ, ਦਵਿੰਦਰਪਾਲ ਸਿੰਘ ਜੀਐਮ (ਪ੍ਰਸੋਨਲ), ਜੇ.ਐਸ ਭਾਟੀਆ ਮੁੱਖ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏਟੀ.ਪੀ. (ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਰਜਤ ਕੁਮਾਰ ਡੀ.ਏ. ਅਤੇ ਸੰਦੀਪ ਸਿੰਘ ਐਸ.ਡੀ.ਈ.  ਸ਼ਾਮਲ ਹਨ, ਜਿਨਾਂ ਨੇ ਮਿਲੀਭੁਗਤ ਨਾਲ ਉਪਰੋਕਤ ਰੀਅਲਟਰ ਫਰਮ ਨੂੰ ਬੇਲੋੜਾ ਲਾਭ ਪਹੁੰਚਾਉਣ ਵਿੱਚ ਸਹਾਇਤਾ ਕੀਤੀ। ਇੰਨਾਂ ਦੋਸ਼ੀਆਂ ਵਿੱਚ ਸ਼ਾਮਲ ਤੇਜਵੀਰ ਸਿੰਘ ਡੀਟੀਪੀ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਗਈ  ਜਦੋਂਕਿ ਭਾਈ ਸੁਖਦੀਪ ਸਿੰਘ ਸਿੱਧੂ ਅਤੇ ਰੀਅਲਟਰ ਫਰਮ ਦੇ ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।

ਔਰਤ ਦੀ ਤਾਕਤ, Dabang ਮੈਡਮ ਨੇ ਚੁਕਤੇ ਫੱਟੇ

ਇਸ ਮਾਮਲੇ ਸਬੰਧੀ ਪੀ.ਐਸ.ਆਈ.ਈ.ਸੀ. ਦੇ ਉਕਤ ਸਾਰੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਅਤੇ ਸਾਬਕਾ ਮੰਤਰੀ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਡਾਇਰੈਕਟਰਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਐਸ.ਏ.ਐਸ.ਨਗਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ  ਧਾਰਾ 409, 420, 465, 467, 468, 471, 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜਾਂਚ ਦੌਰਾਨ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button