
-ਫਰੀਡਮ ਫਾਈਟਰ ਉੱਤਰਾ ਅਧਿਕਾਰੀ ਦੀ ਪੰਜਾਬ ਪੱਧਰੀ ਮੀਟਿੰਗ ‘ਚ ਲਿਆ ਫੈਸਲਾ
ਬਰਨਾਲਾ, 04 ਮਾਰਚ ( )— ਫਰੀਡਮ ਫਾਈਟਰ, ਉਤਰਾਅਧਿਕਾਰੀ ਸੰਸਥਾ (ਰਜਿ. 196) ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸਕੱਤਰਾਂ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਰੈਡ ਕ੍ਰਾਸ ਭਵਨ ਬਰਨਾਲਾ ਵਿਖੇ ਹੋਈ | ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕੱਢੀਆਂ ਪਟਵਾਰੀਆਂ, ਆਂਗਣਵਾੜੀ ਅਤੇ ਬਿਜਲੀ ਮਹਿਕਮੇਂ ਦੀਆਂ ਪੋਸਟਾਂ ਵਿੱਚ ਫਰੀਡਮ ਫਾਈਟਰ ਪਰਿਵਾਰਾਂ ਦਾ ਬਣਦਾ ਕੋਟਾ ਨਾ ਦੇਣ ਸੰਬੰਧੀ ਵਿਚਾਰ ਚਰਚਾ ਕੀਤੀ ਗਈ |
ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਪਟਵਾਰੀਆਂ, ਆਂਗਣਵਾੜੀ ਵਰਕਰਾਂ ਅਤੇ ਬਿਜਲੀ ਮਹਿਕਮੇਂ ਵਿੱਚ ਪੋਸਟਾਂ ਕੱਢੀਆਂ ਗਈਆਂ ਹਨ, ਜਿਨ੍ਹਾਂ ਵਿੱਚ ਫਰੀਡਮ ਫਾਈਟਰ ਪਰਿਵਾਰਾਂ ਦੇ ਨਿਰਧਾਰਿਤ ਕੋਟੇ ਦਾ ਹੱਕ ਨਹੀਂ ਦਿੱਤਾ ਗਿਆ | ਇਸ ਸੰਬੰਧੀ ਫਰੀਡਮ ਫਾਈਟਰ ਨਾਲ ਸਬੰਧਤ ਮਾਮਲਿਆਂ ਦੇ ਮੰਤਰੀ ਸ. ਚੇਤੰਨ ਸਿੰਘ ਜੋੜਾਮਾਜਰਾ ਅਤੇ ਮੁੱਖ ਮੰਤਰੀ ਪੰਜਾਬ ਨੂੰ ਈ-ਮੇਲ ਰਾਹੀਂ ਮੰਗ ਪੱਤਰ ਵੀ ਭੇਜੇ ਜਾ ਚੁੱਕੇ ਹਨ, ਪਰ ਹਾਲੇ ਤੱਕ ਇਸ ਸੰਬੰਧ ਵਿੱਚ ਕੋਈ ਜਵਾਬ ਸੰਸਥਾ ਨੂੰ ਨਹੀਂ ਮਿਲਿਆ, ਜਿਸ ਕਾਰਨ ਸਮੂਹ ਫਰੀਡਮ ਫਾਈਟਰ ਪਰਿਵਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ | ਸ. ਖਾਲਸਾ ਨੇ ਦੱਸਿਆ ਕਿ ਫਰੀਡਮ ਫਾਈਟਰ ਪਰਿਵਾਰਾਂ ਦਾ ਕੋਟਾ ਪਹਿਲਾਂ ਹੀ ਕਾਫੀ ਘਟਾ ਦਿੱਤਾ ਗਿਆ ਹੈ | ਹੁਣ ਬਣਦਾ ਇੱਕ ਫੀਸਦੀ ਕੋਟਾ ਵੀ ਨਾ ਦੇ ਕੇ ਸਰਕਾਰ ਵੱਲੋਂ ਦੇਸ਼ ਭਗਤ ਪਰਿਵਾਰਾਂ ਦਾ ਹੱਕ ਖੋਹਿਆ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਸ. ਖਾਲਸਾ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਜੇਕਰ 10 ਮਾਰਚ ਤੱਕ ਪੋਸਟਾਂ ਵਿੱਚ ਬਣਦੇ ਕੋਟੇ ਮੁਤਾਬਿਕ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ 11 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਜਾਵੇਗਾ |
ਇਸ ਮੌਕੇ ਸੂਬਾ ਸਕੱਤਰ ਮੇਜਰ ਸਿੰਘ ਬਰਨਾਲਾ ਅਤੇ ਮੁੱਖ ਬੁਲਾਰਾ ਐਡਵੋਕੇਟ ਦਲਜੀਤ ਸਿੰਘ ਸੇਖੋਂ ਨੇ ਮੰਗ ਕੀਤੀ ਕਿ ਸਰਕਾਰੀ ਨੌਕਰੀਆਂ ਵਿੱਚ ਫਰੀਡਮ ਫਾਈਟਰ ਪਰਿਵਾਰਾਂ ਨੂੰ ਚੌਥੀ ਪੀੜੀ ਤੱਕ ਪਹਿਲਾਂ ਦੀ ਤਰ੍ਹਾਂ 5 ਫੀਸਦੀ ਕੋਟਾ ਲਾਗੂ ਕਰੇ | ਉੱਤਰਾਖੰਡ ਸਰਕਾਰ ਦੀ ਤਰਜ ‘ਤੇ ਫਰੀਡਮ ਫਾਈਟਰ ਪਰਿਵਾਰਾਂ ਨੂੰ ਸਨਮਾਨ ਪੈਨਸ਼ਨ ਲਾਗੂ ਕਰੇ ਅਤੇ ਪੁੱਡਾ ਵੱਲੋਂ ਕੱਟੇ ਜਾ ਰਹੇ ਪਲਾਟਾਂ ਵਿੱਚ ਫਰੀਡਮ ਫਾਈਟਰ ਪਰਿਵਾਰਾਂ ਨੂੰ ਸ਼ਾਮਲ ਕਰਕੇ ਬਣਦਾ ਹੱਕ ਦਿੱਤਾ ਜਾਵੇ |
ਮੀਟਿੰਗ ਵਿੱਚ ਸੂਬਾ ਖਜਾਨਚੀ ਭਰਪੂਰ ਸਿੰਘ, ਅਵਤਾਰ ਸਿੰਘ ਰਾਏਕੋਟ, ਬੀਬੀ ਸ਼ਮਿੰਦਰ ਕੌਰ ਫਰੀਡਮ ਫਾਈਟਰ, ਮਲਕੀਤ ਸਿੰਘ ਜ਼ਿਲ੍ਹਾ ਪ੍ਰਧਾਨ ਬਰਨਾਲਾ, ਹਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ, ਸਾਧੂ ਸਿੰਘ ਜ਼ਿਲ੍ਹਾ ਪ੍ਰਧਾਨ ਮਾਨਸਾ, ਜਗਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ, ਨਿਰਭੈ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਨਿਰਮਲ ਸਿੰਘ ਜ਼ਿਲ੍ਹਾ ਪ੍ਰਧਾਨ ਮੁਕਤਸਰ, ਰਾਮਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਅਮਿ੍ੰਤਸਰ, ਬਲਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਫਰੀਦਕੋਟ, ਬਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਪਿਆਰਾ ਸਿੰਘ ਫੌਜੀ, ਅਵਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ, ਭੁਪਿੰਦਰ ਸਿੰਘ ਖਾਲਸਾ ਸਮਾਣਾ, ਰਾਮ ਸਿੰਘ ਮਿੱਡਾ, ਜਸਵਿੰਦਰ ਸਿੰਘ ਫਤਿਹਗੜ੍ਹ ਸਾਹਿਬ, ਜਸਵੀਰ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਜੇਠੂਕੇ, ਅਜੀਤਪਾਲ ਸਿੰਘ ਪਾਲੀ ਸੂਬਾ ਪ੍ਰੈਸ ਸਕੱਤਰ ਤੋਂ ਇਲਾਵਾ ਹੋਰ ਅਹੁਦੇਦਾਰ ਹਾਜਰ ਸਨ |
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.