ਸਰਕਾਰੀ ਬੱਸਾਂ ਲਈ ਡੀਜਲ ‘ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਲਾਲਜੀਤ ਸਿੰਘ ਭੁੱਲਰ
ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤੇ ਤਹਿਤ ਵਿੱਤੀ ਵਰ੍ਹੇ 2023-24 ਦੌਰਾਨ ਹੋਵੇਗੀ 15 ਕਰੋੜ ਰੁਪਏ ਤੋਂ ਵੱਧ ਦੀ ਬੱਚਤ

ਪਹਿਲੇ ਕਰੀਬ ਡੇਢ ਮਹੀਨੇ ਦੌਰਾਨ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਹੋਇਆ ਲਾਭ
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਬੱਸ ਸੇਵਾ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਤਹਿਤ ਬਾਜ਼ਾਰੀ ਕੀਮਤ ਨਾਲੋਂ ਘੱਟ ਮੁੱਲ ‘ਤੇ ਡੀਜ਼ਲ ਖ਼ਰੀਦਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ ਜਿਸ ਤਹਿਤ ਸਰਕਾਰ ਨੂੰ 2.29 ਰੁਪਏ ਪ੍ਰਤੀ ਲੀਟਰ ਘੱਟ ਮੁੱਲ ‘ਤੇ ਡੀਜ਼ਲ ਮਿਲਣਾ ਸ਼ੁਰੂ ਹੋ ਗਿਆ ਹੈ।
ਅੱਤ ਦੀ ਗਰਮੀ ‘ਚ ਪੈਦਲ ਪਹੁੰਚੀ DC, ਮਗਰ-ਮਗਰ ਭੱਜੇ ਗੰਨਮੈਨ, ਇਲਾਕੇ ’ਚ ਪਾਈ ਧੱਕ! | D5 Channel Punjabi
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਮਝੌਤੇ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਪੀ.ਆਰ.ਟੀ.ਸੀ. ਦੇ 9 ਡਿਪੂਆਂ ਅਤੇ ਪੰਜਾਬ ਰੋਡਵੇਜ਼/ਪਨਬੱਸ ਦੇ 18 ਡਿਪੂਆਂ ਵਿੱਚ ਲੱਗੇ ਆਪਣੇ ਡੀਜ਼ਲ ਡਿਸਪੈਂਸਿੰਗ ਯੂਨਿਟਾਂ ਰਾਹੀਂ 3 ਅਪ੍ਰੈਲ ਤੋਂ 15 ਮਈ, 2023 ਤੱਕ ਸਰਕਾਰੀ ਬੱਸਾਂ ਲਈ 78.77 ਲੱਖ ਲੀਟਰ ਡੀਜ਼ਲ ਮੁਹੱਈਆ ਕਰਵਾਇਆ ਅਤੇ ਘੱਟ ਕੀਮਤ ‘ਤੇ ਤੇਲ ਲੈ ਕੇ ਟਰਾਂਸਪੋਰਟ ਵਿਭਾਗ ਨੂੰ ਕਰੀਬ ਡੇਢ ਮਹੀਨੇ ਦੇ ਇਸ ਅਰਸੇ ਦੌਰਾਨ ਹੀ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਫ਼ਾਇਦਾ ਪਹੁੰਚਿਆ ਹੈ।
Obscene Video Case ‘ਚ ਨਵਾਂ ਮੋੜ, ਸਰਕਾਰ ਲਈ ਮੁਸੀਬਤ | D5 Channel Punjabi | Sukhpal Khaira | Kataruchak
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬ ਰੋਡਵੇਜ਼/ਪਨਬੱਸ ਦੀਆਂ 1840 ਅਤੇ ਪੀ.ਆਰ.ਟੀ.ਸੀ ਦੀਆਂ 1230 ਬੱਸਾਂ ਚਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਬੱਸਾਂ ਦੀ ਗਿਣਤੀ ਅਤੇ ਤੇਲ ਦੀ ਬਾਜ਼ਾਰੀ ਕੀਮਤ ਅੱਜ ਮੁਤਾਬਕ ਹੀ ਰਹਿੰਦੀ ਹੈ ਤਾਂ ਪ੍ਰਤੀ ਮਹੀਨਾ 1 ਕਰੋੜ 25 ਲੱਖ ਰੁਪਏ ਦੀ ਬੱਚਤ ਮੁਤਾਬਕ ਟਰਾਂਸਪੋਰਟ ਵਿਭਾਗ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਅੰਦਾਜ਼ਨ 15 ਕਰੋੜ ਰੁਪਏ ਤੋਂ ਵੱਧ ਦਾ ਫ਼ਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਾਲ ਕੀਤੇ ਸਮਝੌਤੇ ਮੁਤਾਬਕ ਇੰਡੀਅਨ ਆਇਲ ਕਾਰਪੋਰੇਸ਼ਨ 30 ਨਵੰਬਰ, 2024 ਤੱਕ ਟਰਾਂਸਪੋਰਟ ਵਿਭਾਗ ਨੂੰ ਡੀਜ਼ਲ ਮੁਹੱਈਆ ਕਰਵਾਏਗੀ।
ਹੁਣ Rajpura ‘ਚ ਹੋਈ Beadbi, CCTV ‘ਚ ਕੈਦ ਹੋਈਆਂ ਤਸਵੀਰਾਂ | D5 Channel Punjabi | Rajpura Gurudwara Beadbi
ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸਰਕਾਰੀ ਬੱਸ ਸਰਵਿਸ ਹਮੇਸ਼ਾ ਘਾਟੇ ਵਿੱਚ ਰਹਿੰਦੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲੀ ਹੈ, ਉਦੋਂ ਤੋਂ ਸਰਕਾਰੀ ਬੱਸ ਸਰਵਿਸ ਮੁਨਾਫ਼ੇ ਵਿੱਚ ਜਾ ਰਹੀ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਵਾਲਵੋ ਬੱਸਾਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚਲ ਰਹੀਆਂ ਹਨ। ਇਸੇ ਤਰ੍ਹਾਂ ਅੰਤਰ-ਰਾਜੀ ਬੱਸ ਸਰਵਿਸ ਤਹਿਤ ਹੋਰਨਾਂ ਸੂਬਿਆਂ ਵੱਲ ਨਵੀਆਂ ਬੱਸਾਂ ਚਲਾਈਆਂ ਗਈਆਂ ਹਨ।
NIA ਤੇ Police ਦਾ ਐਕਸ਼ਨ, ਕਈ ਇਲਾਕੇ ਸੀਲ, ਘਰਾਂ ‘ਚ ਵੜੇ ਲੋਕ | D5 Channel Punjabi | NIA Raid in Punjab
ਟਰਾਂਸੋਪਰਟ ਮੰਤਰੀ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਪਹਿਲਾਂ ਸਰਕਾਰੀ ਬੱਸਾਂ ਵਿੱਚ ਰਿਟੇਲ ਖੇਤਰ ਤੋਂ ਤੇਲ ਪੁਆਇਆ ਜਾ ਰਿਹਾ ਸੀ ਪਰ ਹੁਣ ਸਰਕਾਰ ਨੇ ਬਲਕ ਖੇਤਰ ਤੋਂ ਸਿੱਧਾ ਤੇਲ ਲੈਣਾ ਸ਼ੁਰੂ ਕਰ ਦਿੱਤਾ ਹੈ ਕਿਉਂ ਜੋ ਬਲਕ ਅਤੇ ਰਿਟੇਲ ਖੇਤਰ ਵਿੱਚ ਤੇਲ ਦੀਆਂ ਕੀਮਤਾਂ ‘ਚ 2.29 ਰੁਪਏ ਦਾ ਸਿੱਧਾ-ਸਿੱਧਾ ਫ਼ਰਕ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡੇਵਜ਼/ਪਨਬੱਸ ਦੀਆਂ ਬੱਸਾਂ ਵਿੱਚ ਰੋਜ਼ਾਨਾ ਕਰੀਬ 1.83 ਲੱਖ ਲੀਟਰ ਤੇਲ ਦੀ ਖਪਤ ਹੁੰਦੀ ਹੈ। ਇਸ ਤਰ੍ਹਾਂ ਦੋਵਾਂ ਅਦਾਰਿਆਂ ਨੂੰ ਅੰਦਾਜ਼ਨ 4.20 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋਣੀ ਸ਼ੁਰੂ ਹੋ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.