Fatehgarh SahibNews PunjabiPress Note

ਸਰਕਾਰੀ ਸੀਨੀਅਰ ਸੈਕੰਡੀ ਸਕੂਲ(ਲੜਕੇ) ਮੰਡੀ ਗੋਬਿਦਗੜ੍ਹ ਦੇ ਵਿਦਿਆਰਥੀਆਂ ਦੇ ਆਨ ਲਾਈਨ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਦੇ ਅਧਾਰਿਤ ਵਿਦਿਆਰਥੀਆਂ ਦੇ  ਕਰਵਾਏ ਗਏ ਮੁਕਾਬਲੇ

ਮੰਡੀ ਗੋਬਿੰਦਗੜ੍ਹ/ ਫਤਹਿਗੜ੍ਹ ਸਾਹਿਬ – 03 ਜੂਨ

 ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਵਿਦਿਆਰਥੀਆਂ ਦੇ ਆਨ ਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹਨਾਂ ਮੁਕਾਬਲਿਆਂ ਦੀ ਲੜੀ ਤਹਿਤ ਹੀ ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਦੇ ਆਨਲਾਈਨ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਗਿਆਰਵੀਂ ਜਮਾਤ ਦੇ ਦਨਵੀਰ ਸਿੰਘ, ਹਰਸ਼ ਕੁਮਾਰ, ਸਮਰਥ ਕੌਸ਼ਲ, ਸਚਿਨ ਕੁਮਾਰ, ਪੰਕਜ ਚੌਹਾਨ, ਬਾਰਵੀਂ ਜਮਾਤ ਦੇ ਰੋਹਿਤ ਕੁਮਾਰ, ਨੌਵੀ ਜਮਾਤ ਦੇ ਵਿਕਾਸ ਕੁਮਾਰ, ਨਵੀਨ ਕੁਮਾਰ ਅਤੇ ਅੱਠਵੀ ਜਮਾਤ ਦੇ ਕਰਨ ਯਾਦਵ ਸਮੇਤ ਹੋਰ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਪ੍ਰਭਸਿਮਰਨ ਕੌਰ (ਸੀ: ਸਿ:) ਨੇ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਪੰਜਾਬ ਦੇ ਸੁਨਹਿਰੇ ਇਤਿਹਾਸ ਬਾਰੇ ਦੱਸ ਕੇ ਉਨ੍ਹਾਂ ਨੂੰ ਗੁਰੁ ਸਾਹਿਬਾਨ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਈਏ ਤਾਂ ਜੋ ਸਾਡੇ ਬੱਚੇ ਛੋਟੀ ਉਮਰ ਤੋਂ ਹੀ ਆਪਣੇ ਅਮੀਰ ਵਿਰਸੇ ਤੇ ਇਤਿਹਾਸ ਤੋਂ ਜਾਣੂ ਹੋਣ ਅਤੇ ਉਹ ਇੱਕ ਨਰੋਏ ਸਮਾਜ ਦੀ ਸਿਰਜਣਾ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।

ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ  ਨੇ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੀ ਵੀਰ ਗਾਥਾ ਬਾਰੇ ਜਾਣਕਾਰੀ ਪਹੁੰਚਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਦੇ ਨੋਡਲ ਅਫ਼ਸਰ ਤੇ ਸ਼੍ਰੀਮਤੀ ਰੂਪਪ੍ਰੀਤ ਕੌਰ, ਪ੍ਰਿੰਸੀਪਲ ਸ.ਸਕਿੰਦਰ ਸਿੰਘ, ਟੈਕਨੀਕਲ ਕੰਪਿਊਟਰ ਅਸਿਸਟੈਂਟ ਤੇਜਿੰਦਰ ਸਿੰਘ ਵੱਲੋਂ ਇਹ ਮੁਕਾਬਲੇ ਕਰਵਾਉਣ ਸਬੰਧੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button