Breaking NewsD5 specialNewsPoliticsPress ReleasePunjabTop News

ਸਰਕਾਰੀ ਜ਼ਮੀਨਾਂ ਨੂੰ ਕਬਜ਼ਾਧਾਰੀਆਂ ਪਾਸੋਂ ਹਰ ਹੀਲੇ ਕਬਜ਼ਾਮੁਕਤ ਕਰਵਾਇਆ ਜਾਵੇਗਾ – ਕੁਲਦੀਪ ਸਿੰਘ ਧਾਲੀਵਾਲ

ਸੂਬਾ ਸਰਕਾਰ ਵੱਲੋਂ ਪਿੰਡ ਤਲਵੰਡੀ ਨੌਆਬਾਦ, ਵਲੀਪੁਰ ਖੁਰਦ ਤੇ ਵਲੀਪੁਰ ਕਲਾਂ ਦੀ 195 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

ਲੁਧਿਆਣਾ ‘ਚ ਹੁਣ ਤੱਕ ਕੁੱਲ 424 ਏਕੜ ਸਰਕਾਰੀ ਜ਼ਮੀਨ ਖਾਲੀ ਕਰਵਾਈ

ਲੁਧਿਆਣਾ: ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਜਾਇਜ਼ ਕਬਜ਼ਾਧਾਰੀ ਨੂੰ ਬਖ਼ਸਿਆ ਨਹੀਂ ਜਾਵੇਗਾ ਭਾਵੇਂਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ।

Navjot Sidhu – BJP ‘ਚ ਹੋ ਸਕਦੇ ਸ਼ਾਮਲ! ਲੱਗੀਆਂ Modi ਦੀਆਂ ਫੌਟੋਆਂ | D5 Channel Punjabi

ਕੈਬਨਿਟ ਮੰਤਰੀ ਨੇ ਇਹ ਗੱਲ ਜ਼ਿਲ੍ਹਾ ਲੁਧਿਆਣਾ ਦੇ ਸਿੱਧਵਾਂ ਬੇਟ ਇਲਾਕੇ ਵਿੱਚ ਪੈਂਦੇ ਪਿੰਡਾਂ ਤਲਵੰਡੀ ਨੌਆਬਾਦ, ਵਲੀਪੁਰ ਖੁਰਦ ਅਤੇ ਵਲੀਪੁਰ ਕਲਾਂ ਦੀ 195 ਏਕੜ 7 ਕਨਾਲ 3 ਮਰਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ਿਆਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅਤੇ ਸ. ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਅਮਨਦੀਪ ਸਿੰਘ ਮੋਹੀ, ਡਾ. ਕੇ.ਐਨ.ਐਸ. ਕੰਗ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸ. ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Captain ਨੂੰ ਲੈ Mann ਦਾ ਵੱਡਾ ਐਲਾਨ! ਵੱਡੇ ਮਗਰਮੱਛਾਂ ’ਤੇ ਹੋਊ ਕਾਰਵਾਈ, ਹੁਣੇ ਕੀਤਾ ਐਲਾਨ | D5 Channel Punjabi

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿੱਥੇ ਹੁਣ ਤੱਕ ਕੁੱਲ 424 ਏਕੜ (ਅੱਜ ਦੀ 195 ਏਕੜ 7 ਕਨਾਲ 3 ਮਰਲੇ ਸਮੇਤ) ਸਰਕਾਰੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਕੈਬਨਿਟ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ ਕਰੀਬ 2750 ਏਕੜ ਜ਼ਮੀਨ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਇਸ ਮਹੀਨੇ ਦੇ ਅਖ਼ੀਰ ਤੱਕ ਕਰੀਬ 3000 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਜਾਵੇਗਾ ਅਤੇ ਜੂਨ ਮਹੀਨੇ ਵਿੱਚ ਕਰੀਬ 5000 ਏਕੜ ਜ਼ਮੀਨ ਕਬਜ਼ਾਮੁਕਤ ਕਰਵਾ ਲਈ ਜਾਵੇਗੀ।

ਸਵਾਲਾਂ ’ਦੇੇ ਘੇਰੇ ’ਚ ਬਾਦਲ ਪਰਿਵਾਰ? Kejriwal ਤੇ Majithia ਦਾ ਹੋਇਆ ਸਮਝੋਤਾ? | D5 Channel Punjabi

ਉਨ੍ਹਾਂ ਕਿਹਾ ਕਿ ਅੱਜ ਜੋ ਜ਼ਮੀਨਾਂ ਕਬਜ਼ੇ ਵਿੱਚ ਲਈਆਂ ਗਈਆਂ ਹਨ ਉਨ੍ਹਾਂ ਵਿੱਚ ਪਿੰਡ ਤਲਵੰਡੀ ਨੌਆਬਾਦ ਵਿਖੇ 86 ਏਕੜ 7 ਕਨਾਲ 15 ਮਰਲੇ ਜ਼ਮੀਨ, ਵਲੀਪੁਰ ਖੁਰਦ ਵਿਖੇ 65 ਏਕੜ 5 ਕਨਾਲ 5 ਮਰਲੇ ਜ਼ਮੀਨ ਅਤੇ ਵਲੀਪੁਰ ਕਲਾਂ ਵਿਖੇ 43 ਏਕੜ 2 ਕਨਾਲ 3 ਮਰਲੇ ਜ਼ਮੀਨ ਸ਼ਾਮਲ ਹੈ। ਪਿਛਲੀਆਂ ਦੋਵੇਂ ਸਰਕਾਰਾਂ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਕੋਈ ਠੋਸ ਕਦਮ ਨਾ ਚੁੱਕੇ ਜਾਣ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕਬਜ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਵੀ ਤੇਜ਼ ਕਰੇਗੀ।

http://ਮੰਤਰੀ ਤੋਂ ਬਾਅਦ ਫਸਿਆ AAP ਦਾ MLA, ਹਾਈਕੋਰਟ ਦਾ ਨੋਟਿਸ, ਆਇਆ ਫੈਸਲਾ | D5 Channel Punjabi

ਉਨ੍ਹਾਂ ਕਿਹਾ ਕਿ ਇਹ ਕੇਵਲ ਇੱਕ ਮਜ਼ਬੂਤ ​​’ਰਾਜਨੀਤਿਕ ਇੱਛਾ ਸ਼ਕਤੀ’ ਦੁਆਰਾ ਯਕੀਨੀ ਬਣਾਇਆ ਜਾ ਸਕਦਾ ਹੈ ਜਿਸ ਨੂੰ ਆਮ ਆਦਮੀ ਪਾਰਟੀ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸਵੈ-ਇੱਛਾ ਨਾਲ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੱਡ ਦਿਓ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button