PunjabTop News

ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸਾਹਿਤ ਕਰੇਗੀ : ਮੁੱਖ ਮੰਤਰੀ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵਲੋਂ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਰਬ-ਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਜਿਥੇ ਦ੍ਰਿੜ ਵਚਨਬੱਧਤਾ ਦੁਹਰਾਈ, ਉਥੇ ਬਾਰਡਰ ਅਤੇ ਕੰਢੀ ਏਰੀਆ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸਾਹਿਤ ਕਰਨ ਅਤੇ ਇਨ੍ਹਾਂ ਖੇਤਰਾਂ ਦੇ ਸਮੁੱਚੇ ਵਿਕਾਸ ਵਿੱਚ ਤੇਜੀ ਲਿਆਉਣ ਲਈ ਸਾਂਝੇ ਯਤਨ ਕਰਨ ਦੇ ਨਿਰਦੇਸ ਦਿੱਤੇ ।
ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸਾਹਿਤ ਕਰਨ ਲਈ ਠੋਸ ਯਤਨਾਂ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੰਢੀ ਖੇਤਰ ਦੇ ਇੱਕ ਬਿਹਤਰੀਨ ਸੈਰ-ਸਪਾਟਾ ਕੇਂਦਰ ਵਜੋਂ ਉੱਭਰਨ ਦੀ ਅਥਾਹ ਸਮਰੱਥਾ ਹੈ, ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਖੇਤਰ ਦੇ ਵਿਕਾਸ `ਚ ਤੇਜ਼ੀ ਲਿਆਉਣ ਅਤੇ ਇਸ ਦੀਆਂ ਵਿਸਾਲ ਸੈਰ-ਸਪਾਟਾ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ।

ਇਸ ਖੇਤਰ ਦੀਆਂ ਅਣਵਰਤੀਆਂ ਸੰਭਾਵਨਾਵਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਲਾਇਕੀ ਅਤੇ ਅਣਦੇਖੀ ਕਾਰਨ ਕੰਢੀ ਖੇਤਰ ਵਿਕਾਸ ਦੀ ਰਫਤਾਰ ਵਿੱਚ ਪਿੱਛੇ ਰਹਿ ਗਿਆ ਸੀ । ਉਨ੍ਹਾਂ ਕਿਹਾ ਕਿ ਹਾਲਾਂਕਿ ਸਾਡੀ ਸਰਕਾਰ ਨੇ ਇਸ ਖੇਤਰ ਦੀਆਂ ਅਥਾਹ ਸੈਰ-ਸਪਾਟਾ ਸੰਭਾਵਨਾਵਾਂ ਨੂੰ ਉਜਾਗਰ ਕਰਨ ਅਤੇ ਸੈਲਾਨੀਆਂ ਨੂੰ ਇਸ ਦੀ ਕੁਦਰਤੀ ਸੁੰਦਰਤਾ ਵੱਲ ਆਕਰਸ਼ਿਤ ਕਰਨ ਲਈ ਸਖਤ ਉਪਰਾਲੇ ਕੀਤੇ ਹਨ । ਇਹ ਖੇਤਰ ਕੁਦਰਤੀ ਸਰੋਤਾਂ ਨਾਲ ਭਰਪੂਰ ਹੈ ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ ।
ਸਰਕਾਰ ਦੇ ਵਿਕਾਸ ਏਜੰਡੇ ‘ਤੇ ਜੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸਾਹਿਤ ਕਰਨ ‘ਤੇ ਵਿਸ਼ੇਸ਼ ਜੋਰ ਦੇ ਰਹੀ ਹੈ । ਉਹ ਦਿਨ ਦੂਰ ਨਹੀਂ ਜਦੋਂ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਬਾਅਦ ਇਹ ਖੇਤਰ ਦੇਸ ਦੇ ਇੱਕ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉੱਭਰੇਗਾ ।

ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਵਿਕਾਸ ਅਤੇ ਇਸ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਵੀ ਸਖਤ ਯਤਨ ਕਰ ਰਹੀ ਹੈ । ਇਨ੍ਹਾਂ ਜ਼ਿਲ੍ਹਿਆਂ ਦੇ ਵਸਨੀਕ ਬਹਾਦਰ ਲੋਕ ਹਨ, ਜਿਨ੍ਹਾਂ ਨੇ ਹਮੇਸਾ ਦੇਸ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕੀਤੀ ਹੈ । ਇਸ ਧਰਤੀ ਨੂੰ ਮਹਾਨ ਗੁਰੂਆਂ ਦੀ ਬਖਸ਼ਿਸ ਪ੍ਰਾਪਤ ਹੈ ਅਤੇ ਇੱਥੇ ਮਿਹਨਤੀ ਅਤੇ ਸੂਰਬੀਰ ਲੋਕ ਵੱਸਦੇ ਹਨ ।

ਸਰਹੱਦੀ ਨਿਵਾਸੀਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ‘ਚ ਜਨਮੇ ਮਹਾਨ ਦੇਸ ਭਗਤਾਂ ਅਤੇ ਰਾਸਟਰਵਾਦੀਆਂ ਦੇ ਦੇਸ਼ ਪ੍ਰਤੀ ਵਡਮੁੱਲੇ ਯੋਗਦਾਨ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਵੱਲੋਂ ਇਸ ਖੇਤਰ ਵਿੱਚ ਉਸ ਪੱਧਰ ਦਾ ਵਿਕਾਸ ਦੇਖਣ ਨੂੰ ਨਹੀਂ ਮਿਲਿਆ ਜਿਸ ਦਾ ਇਹ ਹੱਕਦਾਰ ਸੀ ।

ਸਾਡੀ ਸਰਕਾਰ ਨੇ ਇਸ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕੀਤਾ ਹੈ । ਅਸੀਂ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ, ਜੋ ਸੱਚੇ ਦੇਸ ਭਗਤ ਹਨ ਅਤੇ ਹਮੇਸਾ ਦੇਸ ਅਤੇ ਇਸ ਦੇ ਲੋਕਾਂ ਦੇ ਨਾਲ ਖੜ੍ਹੇ ਰਹੇ ਹਨ । ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਰ ਸਨ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button