Press ReleasePunjabTop News

ਸਰਕਾਰ ਦੇ ਗੰਨ ਕਲਚਰ ਵਿਰੁੱਧ ਫ਼ੈਸਲੇ ਨਾਲ ਅਪਰਾਧਿਕ ਅਕਸ ਵਾਲੇ ਲੋਕਾਂ ਕੋਲ ਹਥਿਆਰਾਂ ‘ਤੇ ਲੱਗੇਗੀ ਰੋਕ- ਮਲਵਿੰਦਰ ਕੰਗ

 ਬਾਦਲ ਅਤੇ ਕਾਂਗਰਸ ਸਰਕਾਰ ਨੇ ਵੱਡੀ ਗਿਣਤੀ ਵਿਚ ਵੰਡੇ ਬੇਲੋੜੇ ਲਾਇਸੈਂਸ, ਗੰਨ ਕਲਚਰ ਨੂੰ ਕੀਤਾ ਉਤਸ਼ਾਹਿਤ - ਕੰਗ

ਇਹ ਫ਼ੈਸਲਾ ਨੌਜਵਾਨਾਂ ਨੂੰ ਗੈਂਗਸਟਰਵਾਦ ਦੇ ਰਸਤੇ ‘ਤੇ ਜਾਣ ਤੋਂ ਰੋਕੇਗਾ, ਸਮਾਜ ਵਿਚ ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਹੋਵੇਗਾ ਸਥਾਪਿਤ- ਨੀਲ ਗਰਗ 

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕਰਨ ਅਤੇ ਗੈਰ-ਜ਼ਰੂਰੀ ਲਾਇਸੈਂਸਾਂ ਨੂੰ ਰੱਦ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।  ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਤੋਂ ਹਥਿਆਰ ਵਾਪਸ ਲਏ ਜਾਣਗੇ ਅਤੇ ਪੰਜਾਬ ‘ਚੋਂ ਹਾਨੀਕਾਰਕ ਗੰਨ ਕਲਚਰ ਨੂੰ ਖ਼ਤਮ ਕੀਤਾ ਜਾਵੇਗਾ।

Amritpal Singh ‘ਤੇ ਵੱਡੀ ਕਾਰਵਾਈ ? Majithia ਦਾ ਵੱਡਾ ਐਲਾਨ | D5 Channel Punjabi

ਸੋਮਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ‘ਆਪ’ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਪਿਛਲੀ ਬਾਦਲ ਅਤੇ ਕਾਂਗਰਸ ਸਰਕਾਰ ਨੇ ਵੱਡੀ ਗਿਣਤੀ ‘ਚ ਗੈਰ-ਜ਼ਰੂਰੀ ਲੋਕਾਂ ਨੂੰ ਅਸਲੇ ਦੇ ਲਾਇਸੈਂਸ ਦਿੱਤੇ, ਜਿਸ ਨਾਲ ਪੰਜਾਬ ‘ਚ ਗੰਨ ਕਲਚਰ ਨੂੰ ਬੇਲੋੜਾ ਹੁਲਾਰਾ ਮਿਲਿਆ ਅਤੇ ਸਮਾਜ ਦਾ ਮਾਹੌਲ ਖ਼ਰਾਬ ਹੋਇਆ |

ਕਿਸਾਨਾਂ ਨੇ ਲਾ ਦਿੱਤਾ ਮੋਰਚਾ, ਮੋਰਚੇ ’ਚ ਹੀ ਬੈਠ ਗਿਆ MLA,ਡੇੜ ਘੰਟੇ ’ਚ ਹੀ ਹੋ ਗਿਆ ਫੈਸਲਾ | D5 Channel Punjabi

ਉਦਾਹਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਅਜਿਹੀਆਂ ਕਈ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਵਿਆਹਾਂ ਵਰਗੇ ਸ਼ੁੱਭ ਪ੍ਰੋਗਰਾਮਾਂ ਵਿੱਚ ਹਥਿਆਰ ਦੇ ਪ੍ਰਦਰਸ਼ਨ ਨਾਲ ਲੋਕਾਂ ਦੀਆਂ ਕਈ ਕੀਮਤੀ ਜਾਨਾਂ ਚਲੀਆਂ ਗਈਆਂ। ਸਮੀਖਿਆ ਕਰਵਾਉਣ ਨਾਲ ਹੀ ਸਹੀ-ਗ਼ਲਤ ਦਾ ਪਤਾ ਲੱਗ ਸਕੇਗਾ ਅਤੇ ਸਿਰਫ਼ ਲੋੜਵੰਦ ਹੀ ਲਾਇਸੈਂਸ ਲੈ ਸਕਣਗੇ।

Ram Rahim ‘ਤੇ High Court ਦਾ ਫ਼ੈਸਲਾ, ਮਗਰ ਪਿਆ ਵਕੀਲ, ਹੁਣ ਨਹੀਂ ਮਿਲਦੀ Parole ! | D5 Channel Punjabi

ਇਸ ਦੇ ਨਾਲ ਹੀ ਨੀਲ ਗਰਗ ਨੇ ਕਿਹਾ ਕਿ ਮਾਨ ਸਰਕਾਰ ਦਾ ਇਹ ਫ਼ੈਸਲਾ ਪੰਜਾਬ ਦਾ ਅਕਸ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸੁਧਾਰੇਗਾ। ਇਹ ਨੌਜਵਾਨਾਂ ਨੂੰ ਗੈਂਗਸਟਰਵਾਦ ਦੇ ਰਸਤੇ ‘ਤੇ ਜਾਣ ਤੋਂ ਰੋਕੇਗਾ ਅਤੇ ਸਮਾਜ ਵਿਚ ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਸਥਾਪਿਤ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button