
ਪੰਜਾਬ ਸਰਕਾਰ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ’ਚ ਦਰਜ ਮੱਦਾਂ ਅਤੇ ਸ਼ਬਦਾਵਲੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਪਣੇ-ਆਪਣੇ ਪੱਧਰ ’ਤੇ ਕੀਤੀਆਂ ਕੋਸ਼ੀਸ਼ਾਂ ਨੂੰ ਸਫ਼ਲ ਨਾ ਹੁੰਦਿਆ ਦੇਖ ਕੇ 31 ਮਈ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਤੋਂ ਬਾਅਦ ਸਰਕਾਰ ਦੇ ਸਾਹਮਣੇ ਐਕਟ ’ਚ ਸੋਧ ਨੂੰ ਲੈ ਕੇ ਡਟਣ ਦੀਆਂ ਤਿਆਰੀਆਂ ਕਰਨ ਦੀ ਵੀ ਚਰਚਾ ਹੈ, ਜਿਸ ਲਈ ਪੰਥਕ ਰਾਏ ਤੋਂ ਬਾਅਦ ਇਕ ਪ੍ਰੋਗਰਾਮ ਵੀ ਪੰਥ ਅੱਗੇ ਰੱਖਿਆ ਜਾਵੇਗਾ। ਇਸ ਪੰਥਕ ਕਾਨਫਰੰਸ ’ਚ ਹਰੇਕ ਸਿੱਖ ਅਤੇ ਜਥੇਬੰਦੀ ਨੂੰ ਆਪਣੀ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਵੱਲੋਂ ਸੱਦੇ ਪੱਤਰ ਭੇਜੇ ਜਾ ਰਹੇ ਹਨ ਅਤੇ ਮੁੱਖ ਮਾਰਗਾਂ ’ਤੇ ਇਸ ਸਬੰਧੀ ਹੋਰਡਿੰਗਸ ਵੀ ਲਗਾਏ ਗਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




