Breaking NewsD5 specialNewsPoliticsPunjab

ਸਰਕਾਰ ਨੇ ਵਾਪਸ ਲਿਆ ਫੈਸਲਾ, ਸਰਕਾਰੀ ਹਸਪਤਾਲਾਂ ‘ਚ ਨਹੀਂ ਹੋਵੇਗਾ ਮਹਿੰਗਾ ਇਲਾਜ਼

ਚੰਡੀਗੜ੍ਹ : ਸਿਹਤ ਮੰਤਰੀ ਬਲਬੀਰ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਹੈਲਥ ਵਿਵਸਥਾ ਨਿਗਮ ਅਨੁਸਾਰ ਸਰਕਾਰੀ ਹਸਪਤਾਲਾਂ ‘ਚ ਮਿਲ ਰਹੀਆਂ ਸਿਹਤ ਸੇਵਾਵਾਂ ਪੁਰਾਣੀਆਂ ਦਰਾਂ ‘ਤੇ ਹੀ ਲਾਗੂ ਰਹਿਣਗੀਆਂ। ਸਿਹਤ ਮੰਤਰੀ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਕੋਵਿਡ ਦੌਰਾਨ ਵਿਗੜੀ ਸਥਿਤੀ ਨੂੰ ਧਿਆਨ ‘ਚ ਰੱਖਦਿਆਂ ਪੰਜਾਬ ਹੈਲਥ ਸਿਸਟ ਕਾਰਪੋਰੇਸ਼ਨ ਤਹਿਤ ਸਰਕਾਰੀ ਹਸਪਤਾਲਾਂ ਦੀਆਂ ਸੋਧੀਆਂ ਦਰਾਂ ਨੂੰ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਸਰਕਾਰੀ ਹਸਪਤਾਲਾਂ ‘ਚ ਪਹਿਲਾਂ ਵਾਲੀਆਂ ਦਰਾਂ ਹੀ ਲਾਗੂ ਰਹਿਣਗੀਆਂ।

BIG BREAKING- 2 ਹੋਰ ਖਾਲਿਸਤਾਨੀਆਂ ਨੂੰ ਕੀਤਾ ਗ੍ਰਿਫਤਾਰ!

ਸਿਹਤ ਮੰਤਰੀ ਨੇ ਦੱਸਿਆ ਕਿ ਪੁਰਾਣੀਆਂ ਦਰਾਂ ਸਬੰਧੀ ਨਵੀਆਂ ਹਦਾਇਤਾਂ ਸਾਰੇ ਸਿਵਲ ਸਰਜਨਾਂ ਨੂੰ ਜਾਰੀ ਕਰ ਦਿੱਤੀ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋੜਵੰਦ ਲੋਕਾਂ ਨੂੰ ਤੀਜੇ ਪੱਧਰ ਦੀਆਂ ਮਲਟੀ-ਸਪੈਸ਼ਲਿਸਟ ਹਸਪਤਾਲਾਂ ‘ਚ ਮਿਲਣ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ‘ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਪੈਕੇਜਾਂ ਨੂੰ 1393 ਤੋਂ ਵਧਾ ਕੇ 1579 ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button