D5 specialNewsPoliticsPunjab

ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਚੁੱਕੇ ਸਾਰਥਕ ਕਦਮਾਂ ਕਾਰਨ ਸਿੱਖਿਆ ਦੇ ਮਿਆਰ ਵਿੱਚ ਹੋਇਆ ਸੁਧਾਰ : ਨਾਗਰਾ

ਫ਼ਤਹਿਗੜ੍ਹ ਸਾਹਿਬ, 08 ਨਵੰਬਰ :
ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਚੁੱਕੇ ਸਾਰਥਕ ਕਦਮਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਵਿੱਚ ਵੱਡਾ ਸੁਧਾਰ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਹੀ ਇੰਗਲਿਸ਼ ਮੀਡੀਅਮ ਵਿੱਚ ਪੜਾਈ ਸ਼ੁਰੂ ਕਰਨ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮੁਕਾਬਲੇ ਦੇ ਟੈਸਟਾਂ ਵਿੱਚ ਵੱਡੀਆਂ ਮੱਲਾਂ ਮਾਰ ਸਕਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਤਬਦੀਲ ਕਰਨਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪਹਿਲੀ ਤਰਜ਼ੀਹ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀ ਪੜਾਈ ਪ੍ਰਦਾਨ ਕੀਤੀ ਜਾ ਸਕੇ।

BIG BREAKING- ਕੇਜਰੀਵਾਲ ਨੇ Anmol Gagan Maan ਨੂੰ ਦਿੱਤਾ ਵੱਡਾ ਅਹੁਦਾ
ਵਿਧਾਾਇਕ ਨਾਗਰਾ ਨੇ ਦੱਸਿਆ ਕਿ ਜਿ਼ਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ  ਕੰਮ ਵੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਸਾਰੇ ਸਕੂਲਾਂ ਵਿੱਚ ਈ ਕੰਟੈਂਟ ਰਾਹੀਂ ਪੜਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਫੌਕੀ ਸ਼ੋਹਰਤ ਕਾਰਨ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜਾਉਂਦੇ ਹਨ ਜਦੋਂ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਵਧੇਰੇ ਪੜ੍ਹੇ ਲਿਖੇ ਤੇ ਤਜਰਬੇਕਾਰ ਹੁੰਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਅੰਗਰੇਜੀ ਭਾਸ਼ਾ ਨੂੰ ਬੜਾਵਾ ਦੇਣ ਲਈ ਸਕੂਲਾਂ ਵਿੱਚ ਇੰਗਲਿਸ਼ ਬੂਸਟਰ ਕਲੱਬਾਂ ਦਾ ਗਠਨ ਕੀਤਾ ਗਿਆ ਹੈ। ਜਿਸ ਨਾਲ ਵਿਦਿਆਰਥੀਆਂ ਨੂੰ ਅੰਗਰੇਜੀ ਭਾਸ਼ਾ ਪੜ੍ਹਨ ’ਚ ਅਸਾਨੀ ਹੋਵੇਗੀ।

ਕਿਸਾਨਾਂ ਲਈ ਬੀਜੇਪੀ ਦੇ ਆਹ ਵੱਡਾ ਮੰਤਰੀ ਹੋਇਆ ਮੋਦੀ ਦੇ ਉਲਟ?ਲਿਆ ਹੱਕ ‘ਚ ਸਟੈਂਡ
ਸ. ਨਾਗਰਾ ਨੇ ਦੱਸਿਆ ਕਿ ਚਨਾਰਥਲ ਕਲਾਂ ਦੇ ਸਰਕਾਰੀ ਸਕੂਲ ਨੂੰ ਸਮਾਰਟ ਸਕੂਲ ਦਾ ਦਰਜ਼ਾ ਦੇਣ ਨਾਲ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੂਲ ਦੇ ਨਤੀਜੇ ਹਮੇਸ਼ਾਂ ਵਧੀਆ ਰਹੇ ਹਨ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਇਥੇ ਖੇਡ ਮੈਦਾਨ ਵੀ ਬਣਾਇਆ ਜਾ ਰਿਹਾ ਹੈ ਜਿਥੇ ਕਿ ਸਕੂਲ ਜਾਂ ਪਿੰਡ ਦੇ ਨੌਜਵਾਨ ਵੱਖ-ਵੇੰਵ ਖੇਡਾਂ ਵਿੱਚ ਹਿੱਸਾ ਲੈ ਸਕਣਗੇ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਹਰਦੀਪ ਕੌਰ, ਸਰਪੰਚ ਜਗਦੀਪ ਸਿੰਘ ਨੰਬਰਦਾਰ, ਬਲਾਕ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਲੱਖੀ, ਪਰਮਪਾਲ ਸਿੰਘ, ਕ੍ਰਿਸ਼ਨ ਲਾਲ, ਪੰਚ ਕਰਮਜੀਤ ਸਿੰਘ ਤੇ ਸਕੂਲ ਦੇ ਸਮੂਹ ਸਟਾਫ ਮੈਂਬਰ ਮੌਜੂਦ ਸਨ।

-NAV GILL

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button