Breaking NewsD5 specialNewsPoliticsPunjab

ਸਰਪੰਚਣੀ ਦੇ ਘਰ ਚੱਲੀਆਂ ਤਲਵਾਰਾਂ, ਚੀਕਾਂ ਮਾਰ-ਮਾਰ ਉੱਠਿਆ ਪੂਰਾ ਟੱਬਰ (ਵੀਡੀਓ)

ਫਰੀਦਕੋਟ : ਪੰਜਾਬ ਵਿੱਚ ਹੋਈਆਂ ਪੰਚਾਇਤੀ ਚੋਣਾਂ ਤੋਂ ਬਾਅਦ ਪੰਚਾ ਸਰਪੰਚਾ ‘ਤੇ ਹਮਲੇ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਫਰੀਦਕੋਟ ਦੇ ਪਿੰਡ ਪੱਕਾ ਨੰਬਰ ਇੱਕ ਤੋਂ ਸਾਹਮਣੇ ਆਇਆ ਹੈ ਜਿਥੇ ਸਾਬਕਾ ਅਕਾਲੀ ਮਹਿਲਾ ਸਰਪੰਚ ਦੇ ਘਰ ‘ਤੇ ਅਣਪਛਾਤਿਆਂ ਵੱਲੋਂ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜਾਣਕਾਰੀ ਮੁਤਾਬਕ ਰਾਤ ਡੇਢ ਵਜੇ ਦੇ ਕਰੀਬ ਹਥਿਆਰ ਨਾਲ ਲੇਸ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਸਾਬਕਾ ਮਹਿਲਾ ਸਰਪੰਚ ਦੇ ਘਰ ਦਾ ਦਰਵਾਜ਼ਾ ਖੜਕਾਇਆ ਗਿਆ। ਜਿਸ ਤੋਂ ਬਾਅਦ ਜਦੋਂ ਸਾਬਕਾ ਸਰਪੰਚ ਦੇ ਪਤੀ ਪਰਮਜੀਤ ਸਿੰਘ ਵੱਲੋਂ ਦਰਵਾਜ਼ਾ ਖੋਲਿਆਂ ਗਿਆ ਤਾਂ ਵਿਅਕਤੀਆਂ ਵੱਲੋਂ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ।

Read Also ਵੋਟਾਂ ਦੌਰਾਨ ਧੱਕੇਸ਼ਾਹੀ, ਕਈ ਪਿੰਡਾਂ ‘ਚ ਤਲਵਾਰਾਂ ਤੇ ਗੰਡਾਸਿਆਂ ਨਾਲ ਹਮਲਾ |

ਜਿਸ ਤੋਂ ਬਾਅਦ ਪਰਮਜੀਤ ਵੱਲੋਂ ਰੌਲਾ ਪਾਇਆ ਗਿਆ ਤਾਂ ਘਰ ਦੇ ਮੈਂਬਰ ਵੀ ਉੱਠ ਗਏ, ਘਰ ਦੇ ਮੈਂਬਰ ਉੱਠਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਦੀ ਗੱਲ ਆਖੀ ਜਾ ਰਹੀ ਹੈ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਇਨ੍ਹਾਂ ਹਮਲਵਰਾਂ ਨੂੰ ਕਦੋਂ ਤੱਕ ਕਾਬੂ ਕਰਨ ਵਿੱਚ ਸਫਲ ਹੁੰਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button