NewsBreaking NewsD5 specialPunjab

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ S.P.Singh Oberoi ਨੂੰ ਹੋਇਆ ਕੋਰੋਨਾ, PGI ਭਰਤੀ

ਪਟਿਆਲਾ : ਪੰਜਾਬ ਚ ਕੋਰੋਨਾ ਦੀ ਰਫ਼ਤਾਰ ਜਿਵੇਂ ਹੀ ਘੱਟਦੀ ਜਾ ਰਹੀ ਹੈ ਤਾਂ ਕੁਝ ਅਹਿਮ ਲੋਕ ਇਸਦੀ ਚਪੇਟ ਵਿੱਚ ਆ ਰਹੇ ਹਨ। ਵਿਦੇਸ਼ਾਂ ‘ਚ ਫਸੇ ਨੌਜਵਾਨਾਂ ਨੂੰ ਪੰਜਾਬ ਲਿਆਉਣ ਵਾਲੇ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਕੋਰੋਨਾ ਲਾਗ ਦੀ ਬਿਮਾਰੀ ਹੋਣ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਐੱਸ. ਪੀ. ਸਿੰਘ ਓਬਰਾਏ ਇਸ ਸਮੇਂ ਪੀ.ਜੀ.ਆਈ.ਚੰਡੀਗੜ੍ਹ ‘ਚ ਜੇਰੇ ਇਲਾਜ਼ ਹਨ।

🔴 LIVE 🔴ਸਵੇਰੇ ਹੀ ਸ਼ੰਭੂ ਬਾਰਡਰ ‘ਤੇ ਮਾਹੌਲ ਹੋਇਆ ਗਰਮ! ਕਿਸਾਨਾਂ ਤੋਂ ਡਰਿਆ ਨਰਿੰਦਰ ਮੋਦੀ!ਕੀਤੀ ਮੀਟਿੰਗ?

ਡਾ. ਓਬਰਾਏ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਦੀ ਖ਼ਬਰ ਫੈਲਦਿਆਂ ਹੀ ਦੇਸ਼ ਵਿਦੇਸ਼ ‘ਚ ਬੈਠੇ ਲੋਕਾਂ ਵੱਲੋਂ ਉਨ੍ਹਾਂ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਗੱਲਬਾਤ ਕਰਦੇ ਹੋਏ ਕਮਲਜੀਤ ਰੂਬੀ ਸੀਨੀਅਰ ਮੀਤ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਹਾਲੀ ਯੂਨਿਟ ਨੇ ਦੱਸਿਆ ਕਿ ਡਾ. ਓਬਰਾਏ ਇਸ ਸਮੇਂ ਪੀ. ਜੀ. ਆਈ. ‘ਚ ਇਲਾਜ ਅਧੀਨ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button