Breaking NewsD5 specialNewsPunjab

‘ਸਰਬੱਤ ਦਾ ਭਲਾ ਟਰੱਸਟ’ ਵੱਲੋਂ ਡੇਢ ਸੌਂ ਪਰਿਵਾਰਾਂ ਨੂੰ ਰਾਸ਼ਨ ਕਰਵਾਇਆ ਗਿਆ ਮੁਹੱਈਆ

ਲੁਧਿਆਣਾ : ਪੰਜਾਬ ‘ਚ ਕੋਰੋਨਾ ਦੇ ਕਹਿਰ ਕਾਰਨ ਘਰਾਂ ‘ਚ ਬੰਦ ਲੋਕਾਂ ਨੂੰ ਕਰਫਿਊ ਖੁੱਲ੍ਹਣ ਤੋਂ ਬਾਅਦ ਥੋੜੀ ਰਾਹਤ ਮਿਲੀ ਹੈ। ਉੱਥੇ ਹੀ ਸਰਬੱਤ ਦਾ ਭਲਾ ਟਰੱਸਟ ਵੱਲੋਂ ਕਰੋਨਾ ਸੰਕਟ ‘ਚ ਫਸੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਅੱਜ ਵੀ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੁਧਿਆਣਾ ਦੇ ਕੋਹਾੜਾ ‘ਚ ਡੇਢ ਸੌਂ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ। ਇਸ ਦੌਰਾਨ ਇੰਡਸਟਰੀ ਬੋਰਡ ਦੇ ਚੇਅਰਮੈਨ ਕ੍ਰਿਸ਼ਣ ਕੁਮਾਰ ਬਾਬਾ ਜੀ ਵੀ ਹਾਜ਼ਰ ਸਨ। ਲੁਧਿਆਣਾ ਤੋਂ ਪ੍ਰਧਾਨ ਜਸਵੰਤ ਸਿੰਘ ਥਾਪਾ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਦੇ ਵੱਲੋਂ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ‘ਚ ਲਗਾਤਾਰ ਜਰੂਰਤਮੰਦਾਂ ਨੂੰ ਰਾਸ਼ਣ ਵੰਡਣ ਦੀ ਸੇਵਾ ਜਾਰੀ ਹੈ।

CORONA ਦੀ ਰਿਪੋਰਟਾਂ ਦਾ ਪਰਦਾਫਾਸ਼ ਕਰਨ ਲਈ SIMARJIT SINGH BAINS ਦਾ ਵੱਡਾ ਐਲਾਨ | ਆਹ ਕੰਮ ਕਰੋ ਪੈਸੇ ਵੀ ਮਿਲਣਗੇ!

ਇਸ ਮੌਕੇ ਸਰਬਤ ਦਾ ਭਲਾ ਟਰੱਸਟ ਦੇ ਸੰਸਥਾਪਕ ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਗਿਆ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਵਿਸ਼ਵ ਭਰ ‘ਚ ਬਿਨਾਂ ਕਿਸੇ ਭੇਦ ਭਾਵ ਤੋਂ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮਹਾਮਾਰੀ ਦੌਰਾਨ ਜਿੱਥੇ ਸਰਬਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਣ ਦੀ ਸੇਵਾ ਕੀਤੀ ਜਾ ਰਹੀ ਹੈ,ਉਥੇ ਹੀ ਲੋਕਾਂ ਦੀ ਸਿਹਤ ਸੰਭਾਲ ਲਈ ਵੈਂਟੀਲੇਟਰ ਅਤੇ ਹੋਰ ਮੈਡੀਕਲ ਦਾ ਸਾਜ਼ੋ ਸਾਮਾਨ ਦਿੱਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button