PunjabTop News

ਸਰਹਾਲੀ ਥਾਣੇ ਚ ਸੁੱਟੇ ਰਾਕਟ ਨੂੰ ਕੀਤਾ ਗਿਆ ਨਕਾਰਾ

ਬੰਬ ਖੋਜ ਨਿਰੋਧਕ ਦਸਤੇ (BDDS) ਦੇ ਮੈਂਬਰਾਂ ਨੇ ਪੰਜਾਬ ਦੇ ਤਰਨਤਾਰਨ ਦੇ ਸਰਹਾਲੀ ਕਲਾਂ ਥਾਣੇ ਵਿਚ ਪਹੁੰਚੇ ਹਰੀਕੇ ਦਰਿਆ ਦੇ ਡਾਊਨ ਸਟ੍ਰੀਮ ਖੇਤਰ ‘ਚ ਪੈਂਦੇ ਪਿੰਡ ਗੱਟੀ ਹਰੀਕੇ ਵਿਖੇ ਰਾਕਟ ਨਕਾਰਾ ਕਰ ਦਿੱਤਾ ਗਿਆ ਜਿਸ ਦੇ ਧਮਾਕੇ ਦੀ ਆਵਾਜ਼ ਦੂਰ ਤਕ ਸੁਣਾਈ ਦਿੱਤੀ। ਇਸ ਮੌਕੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ.ਦੂਜੇ ਪਾਸੇ ਥਾਣਾ ਸਰਹਾਲੀ ‘ਤੇ ਰਾਕੇਟ ਲਾਂਚਰ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਥਾਣਾ ਸਦਰ ਦੇ ਐਸਐਚਓ ਪ੍ਰਕਾਸ਼ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਦੇਰ ਸ਼ਾਮ ਜਾਂਚ ਏਜੰਸੀ ਦੇ ਦੋ ਅਧਿਕਾਰੀਆਂ ਨੇ ਸਰਹਾਲੀ ਥਾਣੇ ਦਾ ਦੌਰਾ ਕੀਤਾ। ਇਸ ਦੌਰਾਨ ਪੁਲਿਸ ਨੇ ਸੱਤ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਤਰਨਤਾਰਨ ਦੇ ਐਸਐਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਕੁਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅੱਤਵਾਦੀ ਹਮਲੇ ਦੀ ਸ਼ੁਰੂਆਤੀ ਜਾਂਚ ‘ਚ ਪੁਲਿਸ ਨੇ ਰਾਕੇਟ ਲਾਂਚਰ ਅਤੇ ਪ੍ਰੋਪੈਲਰ ਬਰਾਮਦ ਕਰ ਲਿਆ ਹੈ। ਇੱਕ ਸੀਸੀਟੀਵੀ ਫੁਟੇਜ ਵੀ ਪੁਲਿਸ ਦੇ ਹੱਥ ਲੱਗੀ ਹੈ, ਜਿਸ ਵਿੱਚ ਹਮਲੇ ਦਾ ਪ੍ਰਭਾਵ ਦਿਖਾਈ ਦੇ ਰਿਹਾ ਹੈ।ਥਾਣਾ ਸਰਹਾਲੀ ‘ਤੇ ਹੋਏ ਗ੍ਰੇਨੇਡ ਹਮਲੇ ਦੀ ਜਾਂਚ ਲਈ ਕੌਮੀ ਜਾਂਚ ਏਜੰਸੀ (NIA) ਦੀ ਟੀਮ ਨੇ ਦੇਰ ਰਾਤ ਸਰਹਾਲੀ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। NIA ਦੇ ਨਾਲ CSFL ਦੀ ਟੀਮ ਵੀ ਮੌਜੂਦ ਹੈ ਜੋ ਫੋਰੈਂਸਿਕ ਤੱਥ ਇਕੱਤਰ ਕਰ ਰਹੀ ਹੈ। ਥਾਣੇ ਨੂੰ ਫਿਲਹਾਲ ਤਾਲਾ ਲਗਾਇਆ ਹੋਇਆ ਹੈ। ਮਾਮਲਾ ਵੱਡਾ ਹੋਣ ਕਰਕੇ ਐੱਨਆਈਏ ਇਸ ਮਾਮਲੇ ਦੀ ਜਾਂਚ ਆਪਣੇ ਹੱਥਾਂ ‘ਚ ਲੈ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button