InternationalTop News
ਸਰੀ ਦੀ ਸਭ ਤੋਂ ਛੋਟੀ ਉਮਰ ਦੀ ਕੌਂਸਲਰ ਬਣੀ ਸੁਹਾਨਾ ਗਿੱਲ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਪ੍ਰਮੁੱਖ ਸ਼ਹਿਰ ਸਰੀ ’ਚ ਪੰਜਾਬੀ ਮੂਲ ਦੀ 20 ਸਾਲਾ ਮੁਟਿਆਰ ਸੁਹਾਨਾ ਗਿੱਲ ਨੇ ਸਭ ਤੋਂ ਛੋਟੀ ਉਮਰ ਦੀ ਕੌਂਸਲਰ ਬਣ ਕੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ।
ਸੁਹਾਨਾ ਗਿੱਲ ਨੇ ਸਰੀ ਨਗਰ ਕੌਂਸਲ ਦੀ ਮੈਂਬਰ ਵਜੋਂ ਸਹੁੰ ਚੁੱਕ ਕੇ ਨਾ ਸਿਰਫ਼ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ, ਸਗੋਂ ਨੌਜਵਾਨ ਪੀੜ੍ਹੀ ਲਈ ਵੀ ਸਿਆਸਤ ਦੇ ਖੇਤਰ ਵਿੱਚ ਅੱਗੇ ਵਧਣ ਦਾ ਨਵਾਂ ਰਾਹ ਖੋਲ੍ਹਿਆ ਹੈ।
ਸੁਹਾਨਾ ਗਿੱਲ ਨੇ ਆਪਣੀ ਚੋਣ ਮੁਹਿੰਮ ਦੌਰਾਨ ਮਹਿੰਗਾਈ, ਆਮ ਲੋਕਾਂ ਲਈ ਜੀਵਨ ਨੂੰ ਕਿਫ਼ਾਇਤੀ ਬਣਾਉਣ, ਜਨਤਕ ਸੁਰੱਖਿਆ ਤੇ ਨੌਜਵਾਨਾਂ ਦੀ ਨੁਮਾਇੰਦਗੀ ਵਰਗੇ ਮਹੱਤਵਪੂਰਨ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਭਾਰਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




