PunjabTop News

ਸਰੂਪ ਪਾਸੇ ਕਰ ਕੇ ਸੁਖਆਸਨ ਵਾਲੇ ਪਲੰਘ ’ਤੇ ਸੌਂ ਗਿਆ ਵਿਅਕਤੀ

ਨਜ਼ਦੀਕੀ ਪਿੰਡ ਭੋਰਛੀ ਰਾਜਪੂਤਾਂ ਦੇ ਨਜਦੀਕ ਛੋਟੇ ਜਿਹੇ ਪਿੰਡ ਦੇ ਗੁਰਦੁਆਰੇ ਅੰਦਰ ਬੇਅਦਬੀ ਦੀ ਘਟਨਾ ਵਾਪਰੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁਖ ਸੇਵਾਦਾਰ ਬਲਬੀਰ ਸਿੰਘ ਮੁੱਛਲ, ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਅਮਰੀਕ ਸਿੰਘ ਬਿਟਾ, ਸਰਬਜੀਤ ਸਿੰਘ ਖਾਨਪੁਰ, ਯੂਥ ਪ੍ਰਧਾਨ ਜੁਗਰਾਜ ਸਿੰਘ ਧੂਲਕਾ, ਬਾਬਾ ਬਿਬੇਕ ਸਿੰਘ ਜੰਡਿਆਲਾ ਗੁਰੂ, ਭਾਈ ਸਤਨਾਮ ਸਿੰਘ, ਭਾਈ ਨਿਸ਼ਾਨ ਸਿੰਘ, ਮੇਜਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਰਛਪਾਲ ਸਿੰਘ ਕਾਬਲ ਸਿੰਘ, ਰਵਿੰਦਰ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਗੁਰਦੁਆਰੇ ਅੰਦਰ ਦਾਖਲ ਹੋ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਆਸਨ ਵਾਲੇ ਪਲੰਘ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਪਾਸੇ ਰੱਖ ਕੇ ਪਲੰਘ ਉਪਰ ਸੌਂ ਗਿਆ। ਲੋਕਾਂ ਨੇ ਮੌਕੇ ’ਤੇ ਵਿਅਕਤੀ ਨੂੰ ਕਾਬੂ ਕਰਕੇ ਥਾਣਾ ਖਿਲਚੀਆਂ ਦੀ ਪੁਲਿਸ ਦੇ ਹਵਾਲੇ ਕਰ ਦਿਤਾ।
ਐੱਸਐੱਚਓ ਥਾਣਾ ਖਿਲਚੀਆਂ ਮੁਖਤਿਆਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਵਿਰੁਧ ਮੁਕੱਦਮਾ ਦਰਜ ਕਰ ਕੇ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਘਟਨਾ ਦਾ ਪਤਾ ਲੱਗਣ ’ਤੇ ਸਿੱਖ ਜਥੇਬੰਦੀਆਂ ਦੇ ਆਗੂ ਤੁਰੰਤ ਮੌਕੇ ਤੇ ਪਹੁੰਚ ਗਏ ਅਤੇ ਮੁਲਜ਼ਮ ਵਿਰੁੱਧ ਸਖਤ ਕਾਰਵਾਈ ਕਰਨ ਦੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ। ਸਖ਼ਤ ਕਨੂੰਨ ਸਜ਼ਾਵਾਂ ਵਧਾਉਣ ਦੇ ਬਾਵਜੂਦ ਬੇਅਦਬੀ ਦੀਆਂ ਘਟਨਾਵਾਂ ਵਾਪਰਨਾ ਬਹੁਤ ਚਿੰਤਾ ਦਾ ਵਿਸ਼ਾ ਹੈ। ਪਿੰਡਾਂ ਦੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਅਤੇ ਸਿੱਖ ਸੰਗਤ ਨੂੰ ਸੁਚੇਤ ਹੋਣਾ ਪਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button